ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲਹਿਰਾਗਾਗਾ ਸਕੂਲ ਦੀਆਂ ਵਿਦਿਆਰਥਣਾਂ ਮੋਹਰੀ

07:26 AM Mar 28, 2024 IST
ਗਗਨਜੀਤ ਕੌਰ ਅਤੇ ਜਸਪ੍ਰੀਤ ਕੌਰ।

ਪੱਤਰ ਪ੍ਰੇਰਕ
ਲਹਿਰਾਗਾਗਾ, 27 ਮਾਰਚ
ਡੈਮੋਕਰੈਟਿਕ ਟੀਚਰਜ਼ ਫਰੰਟ (ਡੀਟੀਐੱਫ) ਵੱਲੋਂ ਪਿਛਲੇ ਦਿਨੀਂ ਸਾਲ 2024 ਲਈ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਵਾਸਤੇ ਲਈ ਗਈ ਵਜ਼ੀਫ਼ਾ ਪ੍ਰੀਖਿਆ ਵਿੱਚੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਲਹਿਰਾਗਾਗਾ ਦੀਆਂ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ ’ਤੇ ਦੂਜਾ ਤੇ ਨੌਵਾਂ ਸਥਾਨ ਹਾਸਲ ਕੀਤਾ ਹੈ। ਇਸ ਸਬੰਧੀ ਸਕੂਲ ਇੰਚਾਰਜ ਰੀਟਾ ਰਾਣੀ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਗਗਨਜੀਤ ਕੌਰ ਪੁੱਤਰੀ ਸੁਖਵਿੰਦਰ ਸਿੰਘ ਨੇ ਦਸਵੀਂ ਕਲਾਸ ਦੀ ਸਕਾਲਰਸ਼ਿਪ ਪ੍ਰੀਖਿਆ ਵਿੱਚੋਂ ਦੂਜਾ ਅਤੇ ਜਸਪ੍ਰੀਤ ਕੌਰ ਪੁੱਤਰੀ ਜਸਵੀਰ ਸਿੰਘ ਨੇ ਜ਼ਿਲ੍ਹੇ ਵਿੱਚੋਂ ਨੌਵਾਂ ਸਥਾਨ ਹਾਸਲ ਕੀਤਾ ਹੈ। ਇਸ ਉਪਲਬਧੀ ’ਤੇ ਸਕੂਲ ਪਹੁੰਚਣ ਮਗਰੋਂ ਸਕੂਲ ਇੰਚਾਰਜ ਰੀਟਾ ਰਾਣੀ ਅਤੇ ਸਟਾਫ ਵੱਲੋਂ ਇਨ੍ਹਾਂ ਵਿਦਿਆਰਥਣਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸਮੂਹ ਸਟਾਫ਼ ਵੀ ਹਾਜ਼ਰ ਸੀ।

Advertisement

Advertisement
Advertisement