ਆਤਮ-ਰੱਖਿਆ ਲਈ ਲੜਕੀਆਂ ਨੂੰ ਦਿੱਤੀ ਜਾਵੇਗੀ ਵਿਸ਼ੇਸ਼ ਸਿਖਲਾਈ
ਪਾਲ ਸਿੰਘ ਨੌਲੀ
ਜਲੰਧਰ, 21 ਅਕਤੂਬਰ
ਮਹਿਲਾ ਸਸ਼ਕਤੀਕਰਨ ਨੂੰ ਹੁਲਾਰਾ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਵੇਕਲੀ ਪਹਿਲਕਦਮੀ ਤਹਿਤ ਲੜਕੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਮੁਹੱਈਆ ਕਰਵਾਉਣ ਤੋਂ ਇਲਾਵਾ ਆਤਮ ਰੱਖਿਆ ਲਈ ਸੈਲਫ਼ ਡਿਫੈਂਸ ਦੀ ਟ੍ਰੇਨਿੰਗ ਪ੍ਰਦਾਨ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸੁਨੀਲ ਫੋਗਟ ਆਈਏਐੱਸ (ਯੂ.ਟੀ.) ਅਤੇ ਵੱਖ-ਵੱਖ ਵਿਭਾਗਾਂ ਨਾਲ ਸਮੀਖਿਆ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਲੜਕੀਆਂ ਨੂੰ ਸਸ਼ਕਤ ਬਣਾਉਣ ਲਈ ਚੱਲ ਰਹੇ ਉਪਰਾਲਿਆਂ ਦਾ ਜਾਇਜ਼ਾ ਲਿਆ। ਡਾ. ਅਗਰਵਾਲ ਨੇ ਦੱਸਿਆ ਕਿ ਪੰਜਾਬ ਕਰਾਟੇ ਐਸੋਸੀਏਸ਼ਨ ਦੇ ਸਹਿਯੋਗ ਨਾਲ ਲੜਕੀਆਂ ਨੂੰ ਆਤਮ ਰੱਖਿਆ ਲਈ ਟ੍ਰੇਨਿੰਗ ਵੀ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਿਜੀ ਦਿਲਚਸਪੀ ਲੈ ਕੇ ਇਨ੍ਹਾਂ ਪਹਿਲਕਦਮੀਆਂ ਨੂੰ ਯੋਜਨਾਬੰਦ ਢੰਗ ਨਾਲ ਨੇਪਰੇ ਚੜ੍ਹਾਉਣ ਤਾਂ ਜੋ ਵੱਧ ਤੋਂ ਵੱਧ ਲੜਕੀਆਂ ਨੂੰ ਲਾਭ ਮਿਲ ਸਕੇ।
ਲੜਕੀਆਂ ਵਿੱਚ ਹਿਮੋਗਲੋਬਿਨ ਦੇ ਪੱਧਰ ਦੀ ਜਾਂਚ ਲਈ ਸ਼ਾਹਕੋਟ ਬਲਾਕ ਦੇ ਪਿੰਡ ਢੰਡੋਵਾਲ ਤੋਂ ਵਿੱਢੀ ਮੁਹਿੰਮ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਪਹਿਲਾਂ ਬਲਾਕ ਦੇ 30 ਪਿੰਡਾਂ ਵਿੱਚ ਕੈਂਪ ਲਗਾਏ ਜਾਣਗੀ।