ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੀਤਾ ਸਭਰਵਾਲ ਇੰਡੋਨੇਸ਼ੀਆ ਵਿੱਚ ਯੂਐੱਨ ਦੀ ਕੋਆਰਡੀਨੇਟਰ ਨਿਯੁਕਤ

07:03 AM Apr 24, 2024 IST

ਸੰਯੁਕਤ ਰਾਸ਼ਟਰ, 23 ਅਪਰੈਲ
ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੇ ਭਾਰਤ ਦੀ ਗੀਤਾ ਸਭਰਵਾਲ ਨੂੰ ਇੰਡੋਨੇਸ਼ੀਆ ਵਿੱਚ ਸੰਯੁਕਤ ਰਾਸ਼ਟਰ ਦੀ ਰੈਜ਼ੀਡੈਂਟ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਸੰਯੁਕਤ ਰਾਸ਼ਟਰ ਨੇ ਇੱਕ ਬਿਆਨ ਵਿੱਚ ਕਿਹਾ ਕਿ ਸਭਰਵਾਲ ਨੇ ਸੋਮਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਕਿਹਾ ਕਿ ਸਭਰਵਾਲ ਕੋਲ ਟਿਕਾਊ ਵਿਕਾਸ ਟੀਚਿਆਂ (ਐੱਸਡੀਜੀ) ਦੀ ਦਿਸ਼ਾ ਵਿੱਚ ਤੇਜ਼ੀ ਨਾਲ ਕੰਮ ਕਰਨ ਲਈ ਡਿਜੀਟਲ ਤਕਨਾਲੋਜੀ ਅਤੇ ਡੇਟਾ ਦੀ ਵਰਤੋਂ ਕਰਦੇ ਹੋਏ ਜਲਵਾਯੂ ਤਬਦੀਲੀ, ਸਥਾਈ ਸ਼ਾਂਤੀ, ਸ਼ਾਸਨ ਅਤੇ ਸਮਾਜਿਕ ਨੀਤੀ ਦੇ ਖੇਤਰਾਂ ਵਿੱਚ ਕੰਮ ਕਰਨ ਦਾ ਲਗਪਗ 30 ਸਾਲ ਦਾ ਤਜਰਬਾ ਹੈ। ਸੰਯੁਕਤ ਰਾਸ਼ਟਰ ਨੇ ਕਿਹਾ ਕਿ ਮੇਜ਼ਬਾਨ ਸਰਕਾਰ ਦੀ ਮਨਜ਼ੂਰੀ ਨਾਲ ਸਭਰਵਾਲ ਨੂੰ ਇੰਡੋਨੇਸ਼ੀਆ ਵਿੱਚ ਸੰਯੁਕਤ ਰਾਸ਼ਟਰ ਦਾ ਰੈਜ਼ੀਡੈਂਟ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਸਭਰਵਾਲ ਨੇ ‘ਐਕਸ’ ’ਤੇ ਸਾਂਝੀ ਕੀਤੀ ਪੋਸਟ ਵਿੱਚ ਕਿਹਾ, ‘‘ਮੈਂ ਹੁਣੇ ਜਕਾਰਤਾ ਪਹੁੰਚੀ ਹਾਂ। ਮੈਂ ਐੱਸਡੀਜੀ ਦੀ ਦਿਸ਼ਾ ਵਿੱਚ ਕੰਮ ਕਰਨ ਲਈ ਖੇਤਰ ਦੀ ਸਭ ਤੋਂ ਵੱਡੀ ਅਰਥਵਿਵਸਥਾ ਵਿੱਚ ਸ਼ਾਮਲ ਦੇਸ਼ ਵਿੱਚ ਸੰਯੁਕਤ ਰਾਸ਼ਟਰ ਦੀ ਰੈਜ਼ੀਡੈਂਟ ਕੋਆਰਡੀਨੇਟਰ ਵਜੋਂ 26 ਸੰਯੁਕਤ ਰਾਸ਼ਟਰ ਏਜੰਸੀਆਂ ਦੇ ਸਹਿਯੋਗ ਨਾਲ ਇੰਡੋਨੇਸ਼ੀਆ ਦੀ ਸਰਕਾਰ ਤੇ ਇੰਡੋਨੇਸ਼ੀਆ ਦੇ ਲੋਕਾਂ ਦੀ ਸੇਵਾ ਕਰਨ ਲਈ ਉਤਸੁਕ ਹਾਂ। ਇਹ ਮੇਰੇ ਲਈ ਮਾਣ ਵਾਲੀ ਗੱਲ ਹੈ।’’ -ਪੀਟੀਆਈ

Advertisement

Advertisement
Advertisement