ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੇਜਰੀਵਾਲ ਨੂੰ ਅਗਾਊਂ ਜ਼ਮਾਨਤ ਦੇਣਾ ਪਾਰਟੀ ਲਈ ਉਤਸ਼ਾਹ ਦਾ ਸਭ ਤੋਂ ਵੱਡਾ ਦਿਨ: ਨਾਰੰਗ

10:18 AM May 12, 2024 IST

ਪੱਤਰ ਪ੍ਰੇਰਕ
ਅਬੋਹਰ, 11 ਮਈ
‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ 1 ਜੂਨ ਤੱਕ ਅਗਾਊਂ ਜ਼ਮਾਨਤ ਦੇ ਦਿੱਤੀ ਹੈ, ਜਿਸ ਤੋਂ ਬਾਅਦ ਹੁਣ ਉਹ ‘ਆਪ’ ਲਈ ਪ੍ਰਚਾਰ ਕਰ ਸਕਣਗੇ। ਅਰਵਿੰਦ ਕੇਜਰੀਵਾਲ ਨੂੰ ਰਾਹਤ ਮਿਲਣ ਤੋਂ ਬਾਅਦ ‘ਆਪ’ ਵਰਕਰਾਂ ਦਾ ਮਨੋਬਲ ਹੋਰ ਵਧਿਆ ਹੈ। ਇਹ ਗੱਲ ‘ਆਪ’ ਦੇ ਅਬੋਹਰ ਤੋਂ ਹਲਕਾ ਇੰਚਾਰਜ ਅਰੁਣ ਨਾਰੰਗ ਨੇ ਅਰਵਿੰਦ ਕੇਜਰੀਵਾਲ ਦੀ ਅਗਾਊ ਜ਼ਮਾਨਤ ’ਤੇ ਖੁਸ਼ੀ ਜ਼ਾਹਰ ਕਰਦਿਆਂ ਕਹੀ। ਸ੍ਰੀ ਨਾਰੰਗ ਨੇ ਕਿਹਾ ਕਿ ਸ੍ਰੀ ਕੇਜਰੀਵਾਲ ਦੇ ਬਾਹਰ ਆਉਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ। ਉਨ੍ਹਾਂ ਦੀ ਰਹਿਨੁਮਾਈ ’ਚ ਪਾਰਟੀ ਸੂਬੇ ’ਚ ਹੋਰ ਮਜ਼ਬੂਤੀ ਨਾਲ ਚੋਣ ਰੈਲੀਆਂ ਕਰ ਸਕੇਗੀ ਅਤੇ ਉਨ੍ਹਾਂ ਦੇ ਆਸ਼ੀਰਵਾਦ ਨਾਲ ‘ਆਪ’ ਦੀ ਪੂਰੇ ਸੂਬੇ ’ਚ ਇੱਕ ਵਾਰ ਫਿਰ ਸ਼ਾਨਦਾਰ ਜਿੱਤ ਹੋਵੇਗੀ ਅਤੇ ‘ਆਪ’ ਸਾਰੀਆਂ 13 ਸੀਟਾਂ ’ਤੇ ਜਿੱਤ ਹਾਸਲ ਕਰੇਗੀ।
ਸ੍ਰੀ ਨਾਰੰਗ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਬਾਹਰ ਆਉਣ ਨਾਲ ਪਾਰਟੀ ਦੇ ਨਾਲ-ਨਾਲ ਪੂਰੇ ਸੂਬੇ ’ਤੇ ਸਿਆਸੀ ਤੌਰ ’ਤੇ ਸਕਾਰਾਤਮਕ ਪ੍ਰਭਾਵ ਪਵੇਗਾ। ਜਿਹੜੀਆਂ ਧਿਰਾਂ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਝੂਠੇ ਇਲਜ਼ਾਮ ਲਗਾ ਰਹੀਆਂ ਸਨ, ਉਨ੍ਹਾਂ ਨੂੰ ਨੱਥ ਪਾਈ ਜਾਵੇਗੀ ਅਤੇ ਬਹੁਤ ਜਲਦੀ ਕੇਜਰੀਵਾਲ ਇਸ ਕੇਸ ਵਿੱਚੋਂ ਬਾ-ਇੱਜ਼ਤ ਬਰੀ ਹੋ ਜਾਣਗੇ।

Advertisement

Advertisement
Advertisement