ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਰਦੁਆਰਾ ਚਿੱਲਾ ਸਾਹਿਬ ਦੇ ਨਾਂ ਜ਼ਮੀਨ ਦੇਣਾ ਸ਼ਲਾਘਾਯੋਗ ਕਦਮ: ਅਸੰਧ

08:52 AM Jul 02, 2024 IST
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜਥੇਦਾਰ ਭੁਪਿੰਦਰ ਸਿੰਘ ਅਸੰਧ।

ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 1 ਜੁਲਾਈ
ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਥੇਦਾਰ ਭੁਪਿੰਦਰ ਸਿੰਘ ਅਸੰਧ ਨੇ ਕਿਹਾ ਹੈ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਚਿੱਲਾ ਸਾਹਿਬ ਦੇ ਨਾਂ 9.45 ਏਕੜ ਜ਼ਮੀਨ ਕਰ ਕੇ ਸੂਬਾ ਸਰਕਾਰ ਨੇ ਇਕ ਬਹੁਤ ਹੀ ਸ਼ਲਾਘਾਯੋਗ ਕਦਮ ਚੁੱਕਿਆ ਹੈ। ਜਥੇਦਾਰ ਨੇ ਕਿਹਾ ਕਿ ਸਿਰਸਾ ਜ਼ਿਲ੍ਹੇ ਵਿਚ ਸਥਿਤ ਗੁਰਦੁਆਰਾ ਚਿੱਲਾ ਸਾਹਿਬ ਦੇ ਨਾਂ ਜ਼ਮੀਨ ਕਰਨ ਦਾ ਹਰਿਆਣਾ ਮੰਤਰੀ ਮੰਡਲ ਦੀ ਮੀਟਿੰਗ ਵਿਚ ਫੈਸਲਾ ਲੈ ਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੇ ਉਨ੍ਹਾਂ ਦੀ ਕੈਬਨਿਟ ਨੇ ਗੁਰੂ ਘਰ ਪ੍ਰਤੀ ਆਪਣੀ ਸ਼ਰਧਾ ਪ੍ਰਗਟਾਈ ਹੈ। ਉਨ੍ਹਾਂ ਦੱਸਿਆ ਕਿ ਇਸ ਥਾਂ ’ਤੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਇਸ ਅਸਥਾਨ ’ਤੇ ਸੰਗਤਾ ਨੂੰ ਅਕਾਲ ਪੁਰਖ ਨਾਲ ਜੋੜਿਆ ਸੀ ਤੇ ਸੱਚ ਦੇ ਰਾਹ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ ਸੀ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਸਿੱਖਾਂ ਦੀ ਬਿਹਤਰੀ ਲਈ ਪਹਿਲਾਂ ਵੀ ਕਈ ਕਾਰਜ ਕਰ ਚੁੱਕੀ ਹੈ ਤੇ ਕਰ ਰਹੀ ਹੈ। ਜਥੇਦਾਰ ਨੇ ਕਿਹਾ ਕਿ ਕਾਂਗਰਸ ਨੇ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਦਾ ਪਨਾਹ ਹੀ ਦਿੱਤੀ ਹੈ, ਜਦੋਂਕਿ ਭਾਜਪਾ ਨੇ ਇਸ ਘਿਣਾਉਣੇ ਅਪਰਾਧ ਦੇ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈਆਂ ਕਰ ਕੇ ਉਨ੍ਹਾਂ ਨੂੰ ਸਜ਼ਾਵਾਂ ਦਿਵਾਈਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੇ ਸਿੱਟ ਦਾ ਗਠਨ ਕਰ ਕੇ ਸਿੱਖ ਵਿਰੋਧੀ ਦੰਗਿਆਂ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਕਾਰਵਾਈ ਕੀਤੀ ਹੈ ਤੇ ਕਈ ਦੋਸ਼ੀਆਂ ਨੂੰ ਉਮਰ ਕੈਦ ਤੱਕ ਦੀ ਸਜ਼ਾ ਸੁਣਾਈ ਹੈ। ਉਨ੍ਹਾਂ ਕਿਹਾ ਕਿ ਇੰਨਾ ਹੀ ਨਹੀਂ ਭਾਜਪਾ ਨੇ ਗੁਰਦੁਆਰਾ ਸਾਹਿਬਾਨ ਦੇ ਲੰਗਰਾਂ ਤੇ ਹੋਰ ਵਸਤੂਆਂ ’ਤੇ ਜੀਐੱਸਟੀ ਮੁਆਫ ਕੀਤੀ ਹੋਈ ਹੈ ਤੇ ਇਸ ਦੇ ਨਾਲ ਹੀ ਭਾਜਪਾ ਨੇ ਕਰਤਾਰਪੁਰ ਲਾਂਘੇ ਦਾ ਨਿਰਮਾਣ ਕਰਵਾ ਕੇ ਸਿੱਖਾਂ ਨੂੰ ਅਨਮੋਲ ਤੋਹਫਾ ਦਿੱਤਾ ਹੈ। ਕਮੇਟੀ ਦੇ ਬੁਲਾਰੇ ਕੰਵਲਜੀਤ ਸਿੰਘ ਅਜਰਾਣਾ ਨੇ ਕਿਹਾ ਕਿ ਜਿਸ ਜ਼ਮੀਨ ’ਤੇ ਉਕਤ ਗੁਰਦੁਆਰਾ ਸਾਹਿਬ ਬਣਾਇਆ ਗਿਆ ਹੈ, ਉਹ ਜ਼ਮੀਨ ਗੁਰਦੁਆਰਾ ਸਾਹਿਬ ਦੇ ਨਾਂ ਨਹੀਂ ਸੀ ਪਰ ਹੁਣ ਸੂਬੇ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰੂ ਘਰ ਤੇ ਸਿੱਖ ਧਰਮ ਵਿਚ ਆਸਥਾ ਰੱਖਦੇ ਹੋਏ ਕਰੀਬ 9.25 ਏਕੜ ਜ਼ਮੀਨ ਗੁਰਦੁਆਰਾ ਸਾਹਿਬ ਦੇ ਨਾਂ ਕਰਨ ਦਾ ਪ੍ਰਸਤਾਵ ਪਾਸ ਕੀਤਾ ਹੈ।

Advertisement

Advertisement
Advertisement