ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੋਕਾਂ ਨੂੰ ਗੱਲ ਰੱਖਣ ਲਈ ਸਮਾਂ ਦੇਣਾ ਹੀ ਅਸਲ ਲੋਕਤੰਤਰ: ਬਲਬੀਰ

08:26 AM Nov 23, 2024 IST
ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਲੋਕਾਂ ਨੂੰ ਸੰਬੋਧਨ ਕਰਦੇ ਹੋਏ। -ਫੋਟੋ: ਭੰਗੂ

ਖੇਤਰੀ ਪ੍ਰਤੀਨਿਧ
ਪਟਿਆਲਾ, 22 ਨਵੰਬਰ
‘ਸਰਕਾਰ ਆਪ ਕੇ ਦੁਆਰ’ ਤਹਿਤ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਲਈ ਵਿੱਢੀ ਗਈ ਮੁਹਿੰਮ ਦੀ ਕੜੀ ਵਜੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਗ ਲਗਾਤਾਰ ਤੀਜੇ ਦਿਨ ਪਟਿਆਲਾ ਦਿਹਾਤੀ ’ਚ ਲੋਕ ਦਰਬਾਰ ਲਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਦੌਰਾਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੀ ਮੌਜੂਦ ਰਹੇ।
ਇਕੱਤਰਤਾ ਨੂੰ ਸੰਬੋਧਨ ਕਰਦਿਆਂ ਮੰਰਤੀ ਨੇ ਕਿਹਾ ਕਿ ਲੋਕਾਂ ਨੂੰ ਆਪਣੀ ਗੱਲ ਰੱਖਣ ਲਈ ਸਮਾਂ ਦੇਣਾ ਹੀ ਅਸਲ ਲੋਕਤੰਤਰ ਹੈ ਇਸੇ ਭਾਵਨਾ ਤਹਿਤ ‘ਆਪ’ ਸਰਕਾਰ ਵੱਲੋਂ ਲੋਕਾਂ ਦੇ ਦੁੱਖ ਤਕਲੀਫ਼ ਸੁਣਨ ਮੌਕੇ ਉਨ੍ਹਾਂ ਨੂੰ ਆਪਣੀ ਹਰ ਤਰ੍ਹਾਂ ਦੀ ਗੱਲ ਰੱਖਣ ਦਾ ਮੌਕਾ ਦਿੱਤਾ ਜਾ ਰਿਹਾ ਹੈ। ਸਿਹਤ ਮੰਤਰੀ ਨੇ ਅੱਜ ਆਪਣੇ ਹਲਕੇ ਦੇ ਤ੍ਰਿਪੜੀ, ਗੁਰੂ ਨਾਨਕ ਨਗਰ, ਜੁਝਾਰ ਨਗਰ ਅਤੇ ਵਾਰਡ ਨੰਬਰ 29 ਦੇ ਵਸਨੀਕਾਂ ਦੀਆਂ ਮੁਸ਼ਕਲਾਂ ਸੁਣੀਆਂ।
ਇਸ ਦੌਰਾਨ ਲੋਕਾਂ ਦੀਆਂ ਕਈ ਮੁਸ਼ਕਲਾਂ ਅਤੇ ਮਸਲਿਆਂ ਦਾ ਮੌਕੇ ’ਤੇ ਹੀ ਨਿਬੇੜਾ ਕੀਤਾ ਗਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੋਕ ਮੁਸ਼ਕਲਾਂ ਤਰਜੀਹੀ ਤੌਰ ’ਤੇ ਹੱਲ ਯਕੀਨੀ ਬਣਾਉਣ। ਲੋਕਾਂ ਵੱਲੋਂ ਉਠਾਏ ਗਏ ਮੁੱਦੇ ਤਹਿਤ ਮੰਤਰੀ ਨੇ ਕਿਹਾ ਕਿ ਖਰਾਬ ਸਟਰੀਟ ਲਾਈਟ ਦਾ ਕੰਮ 7 ਦਸੰਬਰ ਤੱਕ ਮੁਕੰਮਲ ਕਰ ਲਿਆ ਜਾਵੇਗਾ। ਸੀਵਰੇਜ ਦੀ ਸਫ਼ਾਈ ਤੋਂ ਬਾਅਦ ਮਲਬੇ ਦਾ ਢੇਰ ਸੜਕ ਜਾਂ ਗਲੀ ਵਿੱਚ ਲਗਾਉਣ ਦਾ ਗੰਭੀਰ ਨੋਟਿਸ ਲੈਂਦਿਆਂ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਜਿਹੇ ਮਲਬੇ ਨੂੰ 48 ਘੰਟੇ ਵਿੱਚ ਚੁੱਕਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਘਰਾਂ ਦੇ ਗੇਟਾਂ ਦੇ ਬਾਹਰ ਬਣਾਏ ਜਾਂਦੇ ਰੈਂਪ ਅਤੇ ਆਵਾਜਾਈ ’ਚ ਅੜਿੱਕਾ ਬਣਦੇ ਹੋਰ ਢਾਂਚੇ ਸੜਕਾਂ ਜਾਂ ਗਲੀਆਂ ਵੱਲ ਨਾ ਵਧਾਏ ਜਾਣ ਇਸ ਨਾਲ ਜਿਥੇ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਉਥੇ ਹੀ ਦੁਰਘਟਨਾਵਾਂ ਦਾ ਖਦਸ਼ਾ ਵੀ ਰਹਿੰਦਾ ਹੈ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਿੰਡਾਂ ਤੇ ਵਾਰਡਾਂ ਦੀ ਨੁਹਾਰ ਲੋਕਾਂ ਦੇ ਸਹਿਯੋਗ ਨਾਲ ਹੀ ਬਦਲੀ ਜਾ ਸਕਦੀ ਹੈ ਇਸ ਲਈ ਲੋਕ ਸਰਕਾਰ ਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ ਤਾਂ ਜੋ ਵਿਕਾਸ ਕਾਰਜ ਹੋਰ ਤੇਜ਼ੀ ਨਾਲ ਹੋ ਸਕਣ। ਇਸ ਮੌਕੇ ਏਡੀਸੀ ਨਵਰੀਤ ਕੌਰ ਸੇਖੋਂ, ਸੰਯੁਕਤ ਕਮਿਸ਼ਨਰ ਨਗਰ ਨਿਗਮ ਦੀਪਜੋਤ ਕੌਰ, ਸਿਵਲ ਸਰਜਨ ਡਾ. ਜਤਿੰਦਰ ਕਾਂਸਲ, ਐਡਵੋਕੇਟ ਰਾਹੁਲ ਸੈਣੀ, ਮੇਜਰ ਆਰਪੀਐਸ ਮਲਹੋਤਰਾ, ਪ੍ਰਿਤਪਾਲ ਸਿੰਘ ਭੰਡਾਰੀ, ਸਰਪੰਚ ਗੁਰਕਿਰਪਾਲ ਸਿੰਘ ਕਸਿਆਣਾ ਅਤੇ ਮੁਲਾਜ਼ਮ ਆਗੂ ਗੱਜਣ ਸਿੰਘ ਹਾਜ਼ਰ ਸਨ।

Advertisement

Advertisement