For the best experience, open
https://m.punjabitribuneonline.com
on your mobile browser.
Advertisement

ਜੀਐੱਨਡੀਯੂ ਅਤੇ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਵੱਲੋਂ ਸਕਾਲਰਸ਼ਿਪ ਆਰੰਭ

07:00 AM Aug 09, 2024 IST
ਜੀਐੱਨਡੀਯੂ ਅਤੇ ਸ  ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਵੱਲੋਂ ਸਕਾਲਰਸ਼ਿਪ ਆਰੰਭ
Advertisement

ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 8 ਅਗਸਤ
ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਵੱਲੋਂ ਵੀਸੀ ਪ੍ਰੋ. ਜਸਪਾਲ ਸਿੰਘ ਸੰਧੂ ਦੀ ਸਰਪ੍ਰਸਤੀ ਹੇਠ ਸੈਸ਼ਨ 2024-25 ਤੋਂ ਲੋੜਵੰਦ ਤੇ ਮੈਰਿਟ ਹੋਲਡਰ ਖੋਜ ਵਿਦਿਆਰਥੀਆਂ ਲਈ ਸਾਲਾਨਾ ਸਕਾਲਰਸ਼ਿਪ ਆਰੰਭ ਕੀਤੀ ਗਈ ਹੈ। ਇਹ ਸਕਾਲਰਸ਼ਿਪ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਿਰਧਾਰਤ ਕੀਤੀਆਂ ਗਈਆਂ ਯੋਗਤਾਵਾਂ ਦੇ ਆਧਾਰ ’ਤੇ ਯੋਗ ਖੋਜਾਰਥੀਆਂ ਨੂੰ ਦਿੱਤੀ ਜਾਇਆ ਕਰੇਗੀ, ਜਿਸਦੀ ਰਾਸ਼ੀ 25000 ਰੁਪਏ ਸਾਲਾਨਾ ਹੋਵੇਗੀ। ਇਸ ਤਹਿਤ ਅੱਜ ਪਹਿਲੀ ਸਕਾਲਰਸ਼ਿਪ ਉਪ ਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ, ਕੁਲਬੀਰ ਸਿੰਘ ਸੂਰੀ ਤੇ ਨਵਦੀਪ ਸਿੰਘ ਸੂਰੀ ਵੱਲੋਂ ਖੋਜ ਵਿਦਿਆਰਥਣ ਕੁਲਵਿੰਦਰ ਕੌਰ ਨੂੰ ਦਿੱਤੀ ਗਈ ਜਿਸ ਤੋਂ ਆਸ ਕੀਤੀ ਜਾਂਦੀ ਹੈ ਕਿ ਉਹ ਭਵਿੱਖ ਵਿੱਚ ਸੈਂਟਰ ਵੱਲੋਂ ਕਰਵਾਈਆਂ ਜਾਂਦੀਆਂ ਗਤੀਵਿਧੀਆਂ ਵਿੱਚ ਵਧ-ਚੜ੍ਹ ਕੇ ਹਿੱਸਾ ਲਵੇਗੀ। ਇਸ ਮੌਕੇ ਵੀਸੀ ਪ੍ਰੋ. ਸੰਧੂ ਨੇ ਕਿਹਾ ਕਿ ਸ. ਨਾਨਕ ਸਿੰਘ ਦੀ ਯਾਦ ਵਿੱਚ ਸ਼ੁਰੂ ਕੀਤੀ ਸਕਾਲਰਸ਼ਿਪ ਸ਼ਲਾਘਾਯੋਗ ਹੈ। ਇਸ ਮੌਕੇ ਡੀਨ ਅਕਾਦਮਿਕ ਮਾਮਲੇ ਡਾ. ਪਲਵਿੰਦਰ ਸਿੰਘ, ਕੁਲਬੀਰ ਸਿੰਘ ਸੂਰੀ (ਪ੍ਰਧਾਨ ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ) ਨਵਦੀਪ ਸਿੰਘ ਸੂਰੀ (ਡਾਇਰੈਕਟਰ ਓਆਰਐੱਫ਼) ਡਾ. ਮਨਜਿੰਦਰ ਸਿੰਘ ਮੁਖੀ ਪੰਜਾਬੀ ਅਧਿਐਨ ਸਕੂਲ ਤੇ ਡਾ. ਹਰਿੰਦਰ ਕੌਰ ਸੋਹਲ ਕੋ-ਆਰਡੀਨੇਟਰ ਸ. ਨਾਨਕ ਸਿੰਘ ਸੈਂਟਰ ਸਨ।

Advertisement

Advertisement
Advertisement
Author Image

sukhwinder singh

View all posts

Advertisement