For the best experience, open
https://m.punjabitribuneonline.com
on your mobile browser.
Advertisement

ਜੀਐੱਨਡੀਯੂ ਨੇ ਮਾਲਵਾ ਨਹਿਰ ਸਟੱਡੀ ਰਿਪੋਰਟ ਸਰਕਾਰ ਨੂੰ ਸੌਂਪੀ

08:43 AM Oct 01, 2024 IST
ਜੀਐੱਨਡੀਯੂ ਨੇ ਮਾਲਵਾ ਨਹਿਰ ਸਟੱਡੀ ਰਿਪੋਰਟ ਸਰਕਾਰ ਨੂੰ ਸੌਂਪੀ
ਮਾਲਵਾ ਨਹਿਰ ਸਟੱਡੀ ਰਿਪੋਰਟ ਕਾਰਜਕਾਰੀ ਇੰਜਨੀਅਰ ਨੂੰ ਸੌਂਪਦੇ ਹੋਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ।
Advertisement

ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 30 ਸਤੰਬਰ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਨੇ ਐੱਸਆਈਏ-ਮਾਲਵਾ ਨਹਿਰ ਦੀ ਸਟੱਡੀ ਰਿਪੋਰਟ ਅੱਜ ਪੰਜਾਬ ਸਰਕਾਰ ਨੂੰ ਸੌਂਪ ਦਿੱਤੀ ਹੈ। ਇਹ ਰਿਪੋਰਟ ਉਨ੍ਹਾਂ ਵੱਲੋਂ ਲੁਧਿਆਣਾ ਕਨਾਲ ਸਰਕਲ ਦੇ ਕਾਰਜਕਾਰੀ ਇੰਜਨੀਅਰ ਕੁਲਜਿੰਦਰ ਸਿੰਘ ਨੂੰ ਸੌਂਪੀ ਗਈ ਹੈ। ਸਮਾਜਿਕ ਪ੍ਰਭਾਵ ਮੁਲਾਂਕਣ ਏਜੰਸੀ (ਐੱਸਆਈਏ) ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਇਹ ਰਿਪੋਰਟ ਪ੍ਰਿੰਸੀਪਲ ਪ੍ਰਾਜੈਕਟ ਕੋਆਰਡੀਨੇਟਰ ਪ੍ਰੋ. ਰਾਜੇਸ਼ ਕੁਮਾਰ ਅਤੇ ਛੇ ਹੋਰ ਵਿਸ਼ਾ ਮਾਹਿਰਾਂ ਦੀ ਅਗਵਾਈ ਹੇਠ ਤਿਆਰ ਕੀਤੀ ਗਈ ਹੈ। ਰਿਪੋਰਟ ਤਹਿਤ ਮਾਲਵਾ ਨਹਿਰ ਅਬੋਹਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿੱਚ ਪਾਣੀ ਦੀ ਘਾਟ ਵਾਲੇ ਪਿੰਡਾਂ ਨੂੰ ਵੀ ਲਾਭ ਪਹੁੰਚਾਏਗੀ ਅਤੇ ਫਿਰੋਜ਼ਪੁਰ, ਫਰੀਦਕੋਟ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਲੋਕਾਂ ਨੂੰ ਪੀਣ ਵਾਲਾ ਪਾਣੀ ਮੁਹੱਈਆ ਕਰਵਾਏਗੀ।
ਜ਼ਿਕਰਯੋਗ ਹੈ ਕਿ ਹਾਲ ਵਿੱਚ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਾਲਵਾ ਨਹਿਰ ਬਣਾਉਣ ਦਾ ਐਲਾਨ ਕੀਤਾ ਗਿਆ ਸੀ। ਇਸ ਦੇ ਸਮਾਜਿਕ ਪ੍ਰਭਾਵਾਂ ਦਾ ਅਧਿਐਨ ਕਰਨ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਸੌਂਪੀ ਗਈ ਸੀ, ਜੋ ਤਿਆਰ ਕਰਕੇ ਅੱਜ ਪੰਜਾਬ ਸਰਕਾਰ ਨੂੰ ਸਪੁਰਦ ਕਰ ਦਿੱਤੀ ਗਈ ਹੈ। ਪੰਜਾਬ ਦੇ ਫਿਰੋਜ਼ਪੁਰ, ਫਰੀਦਕੋਟ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਵਿੱਚ ਬਣਨ ਵਾਲੀ ਮਾਲਵਾ ਨਹਿਰ ਦੇ ਨਿਰਮਾਣ ਦਾ ਕੰਮ ਜਲ ਸਰੋਤ ਵਿਭਾਗ (ਡਬਲਿਊਆਰਡੀ) ਨੂੰ ਦਿੱਤਾ ਗਿਆ ਹੈ। ਮਾਲਵਾ ਨਹਿਰ ਲਈ ਗ੍ਰਹਿਣ ਕੀਤੀ ਜਾਣ ਵਾਲੀ ਜ਼ਮੀਨ ਦੇ ਮੁਆਵਜ਼ੇ ਅਤੇ ਪ੍ਰਭਾਵਿਤ ਪਰਿਵਾਰਾਂ ਦੇ ਮੁੜ ਵਸੇਬੇ ਲਈ ਪੱਖਾਂ ਨੂੰ ਵਿਚਾਰਿਆ ਗਿਆ ਹੈ।

Advertisement

Advertisement
Advertisement
Author Image

joginder kumar

View all posts

Advertisement