ਬਰਨਾਲਾ ਜ਼ਿਲ੍ਹੇ ਵਿੱਚ ਇੱਕ ਲੱਖ ਮੈਂਬਰਸ਼ਿਪ ਦਾ ਟੀਚਾ: ਕੇਵਲ ਢਿੱਲੋਂ
ਨਿੱਜੀ ਪੱਤਰ ਪ੍ਰੇਰਕ
ਬਰਨਾਲਾ, 4 ਸਤੰਬਰ
ਭਾਜਪਾ ਵੱਲੋਂ ਅੱਜ ਜ਼ਿਲ੍ਹੇ ਵਿੱਚ ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਦੀ ਸੂਬਾ ਕੋਰ ਕਮੇਟੀ ਮੈਂਬਰ ਕੇਵਲ ਸਿੰਘ ਢਿੱਲੋਂ ਸਾਬਕਾ ਵਿਧਾਇਕ ਦੀ ਅਗਵਾਈ ਵਿੱਚ ਸ਼ੁਰੂਆਤ ਕੀਤੀ ਗਈ। ਉਨ੍ਹਾਂ ਨਾਲ ਪਾਰਟੀ ਦੀ ਸੂਬਾ ਸਕੱਤਰ ਦਮਨ ਥਿੰਦ ਬਾਜਵਾ ਵੀ ਹਾਜ਼ਰ ਸਨ। ਸ੍ਰੀ ਢਿੱਲੋਂ ਨੇ ਪਾਰਟੀ ਦਾ ਇਸ ਵਾਰ 25 ਕਰੋੜ ਲੋਕਾਂ ਨੂੰ ਪਾਰਟੀ ਦਾ ਮੈਂਬਰ ਬਣਾਉਣ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਬਰਨਾਲਾ ਜ਼ਿਲ੍ਹੇ ਵਿੱਚ 1 ਲੱਖ ਮੈਂਬਰ ਬਣਾਏ ਜਾਣ ਦਾ ਟੀਚਾ ਮਿੱਥਿਆ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਸ਼ੰਟੀ, ਜੱਗਾ ਸਿੰਘ ਮਾਨ ਜ਼ਿਲ੍ਹਾ ਮੀਤ ਪ੍ਰਧਾਨ, ਨਰਿੰਦਰ ਗਰਗ ਨੀਟਾ, ਹਰਬਖਸ਼ੀਸ ਸਿੰਘ ਗੋਨੀ ਤੇ ਗੁਰਸ਼ਰਨ ਸਿੰਘ , ਜਸਵੀਰ ਸਿੰਘ ਗੱਖੀ, ਧਰਮ ਸਿੰਘ ਫੌਜੀ, ਜਗਤਾਰ ਸਿੰਘ ਤਾਰੀ, ਬਲਜਿੰਦਰ ਸਿੰਘ ਤੇ ਹੋਰ ਹਾਜ਼ਰ ਸਨ।
ਭਾਜਪਾ ਨੇ ਮੈਂਬਰਸ਼ਿਪ ਵਧਾਉਣ ਲਈ ਲਾਇਆ ਟਿੱਲ
ਸ੍ਰੀ ਮੁਕਤਸਰ ਸਾਹਿਬ: ਅਕਾਲੀ ਦਲ ਨਾਲੋਂ ਵੱਖ ਹੋਣ ਮਗਰੋਂ ਭਾਜਪਾ ਨੇ ਆਪਣੀ ਸਿਆਸੀ ਤਾਕਤ ਵਧਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਾਇਆ ਹੋਇਆ ਹੈ। ਇਸੇ ਕੜੀ ਤਹਿਤ ਹੁਣ ਮੈਂਬਰਸ਼ਿਪ ਦੀ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਇਸ ਸਬੰਧੀ ’ਚ ਅੱਜ ਇਥੇ ਪਾਰਟੀ ਦੀ ਮਹਿਲਾ ਮੋਰਚਾ ਵਿੰਗ ਦੀ ਸੂਬਾ ਮੀਤ ਪ੍ਰਧਾਨ ਮੋਨਾ ਜੈਸਵਾਲ ਨੇ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਇੰਚਾਰਜ ਪੁਸ਼ਪਿੰਦਰ ਸਿੰਘ ਭੰਡਾਰੀ ਦੇ ਦਫਤਰ ਵਿਚ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਪੰਜਾਬ ਦੇ ਹਰ ਜ਼ਿਲ੍ਹੇ ਵਿੱਚੋਂ 2 ਲੱਖ ਨਵੇਂ ਮੈਂਬਰਾਂ ਦੀ ਭਰਤੀ ਕੀਤੀ ਜਾਵੇਗੀ। ਇਸ ਵਾਸਤੇ ਕਾਗਜ਼ੀ ਅਤੇ ਆਨ-ਲਾਈਨ ਢੰਗ ਮੌਜੂਦ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਦੇ ਆਗੂ ਬੂਥ ਪੱਧਰ ’ਤੇ ਜਾ ਕੇ ਮੈਂਬਰਸ਼ਿਪ ਲੈਣ ਵਾਸਤੇ ਲੋਕਾਂ ਨੂੰ ਉਤਸ਼ਾਹਿਤ ਕਰਨਗੇ। -ਨਿੱਜੀ ਪੱਤਰ ਪ੍ਰੇਰਕ