For the best experience, open
https://m.punjabitribuneonline.com
on your mobile browser.
Advertisement

ਐਥਲੈਟਿਕ ਮੁਕਾਬਲਿਆਂ ’ਚ ਲਿਬੜਾ ਸਕੂਲ ਨੂੰ ਸੋਨ ਤਗ਼ਮਾ

06:50 AM Sep 19, 2024 IST
ਐਥਲੈਟਿਕ ਮੁਕਾਬਲਿਆਂ ’ਚ ਲਿਬੜਾ ਸਕੂਲ ਨੂੰ ਸੋਨ ਤਗ਼ਮਾ
ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਪ੍ਰਬੰਧਕ। -ਫੋਟੋ: ਓਬਰਾਏ
Advertisement

ਖੰਨਾ: ਨੇੜਲੇ ਪਿੰਡ ਲਿਬੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨ ਅਥਲੈਟਿਕਸ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਂ ਰੋਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਚਾਰਜ ਪਵਨਦੀਪ ਕੌਰ ਨੇ ਦੱਸਿਆ ਕਿ 800 ਮੀਟਰ ਦੌੜ ਵਿੱਚ ਵਿਦਿਆਰਥੀ ਵਿਜੈ ਕੁਮਾਰ ਅਤੇ 400 ਮੀਟਰ ਦੌੜ ਵਿੱਚ ਖੁਸ਼ਬੂ ਨੇ ਸੋਨ ਤਗ਼ਮੇ ਜਿੱਤੇ ਹਨ। ਇਨ੍ਹਾਂ ਵਿਦਿਆਰਥੀਆਂ ਦੀ ਜ਼ਿਲ੍ਹਾ ਪੱਧਰ ਲਈ ਚੋਣ ਕੀਤੀ ਗਈ। ਅੱਜ ਖਿਡਾਰੀਆਂ ਦਾ ਸਕੂਲ ਪੁੱਜਣ ’ਤੇ ਭਰਵਾਂ ਸਵਾਗਤ ਕੀਤਾ ਗਿਆ। ਉਨ੍ਹਾਂ ਹੋਰ ਵਿਦਿਆਰਥੀਆਂ ਨੂੰ ਵੀ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਹਿੱਸਾ ਲੈਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਅਹਿਮ ਹਿੱਸਾ ਹਨ, ਜੋ ਸਰੀਰਕ ਤੰਦਰੁਸਤੀ ਦੇ ਨਾਲ ਨਾਲ ਮਾਨਸਿਕ ਵਿਕਾਸ ਵੀ ਕਰਦੀਆਂ ਹਨ। ਇਸ ਮੌਕੇ ਗੁਰਜੰਟ ਸਿੰਘ, ਗੁਰਦੀਪ ਸਿੰਘ, ਮਨਪ੍ਰੀਤ ਸਿੰਘ, ਰਾਕੇਸ਼ ਕੁਮਾਰ, ਰਮਨਪ੍ਰੀਤ ਕੌਰ, ਰਜਨੀ, ਮਨਵੀਰ ਕੌਰ, ਗੁਰਪ੍ਰੀਤ ਕੌਰ, ਕੰਵਲਜੀਤ ਸਿੰਘ ਤੇ ਗੁਰਦੇਵ ਸਿੰਘ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Advertisement
Author Image

Advertisement