ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੋਨ ਤਗ਼ਮੇ ਜਿੱਤਣ ਵਾਲੇ ਖਿਡਾਰੀ ਤਰੁਣ ਸ਼ਰਮਾ ਨੂੰ ਨੌਕਰੀ ਮਿਲੀ

06:48 AM Jul 27, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 26 ਜੁਲਾਈ
ਪੈਰਾ-ਕਰਾਟੇ ਦੀ ਖੇਡ ’ਚ ਦੇਸ਼ ਲਈ ਅੰਤਰਰਾਸ਼ਟਰੀ ਪੱਧਰ ’ਤੇ 18 ਸੋਨ ਤਗ਼ਮੇ ਜਿੱਤਣ ਵਾਲੇ ਪੰਜਾਬ ਦੇ ਇੱਕਲੌਤੇ ਪੈਰਾ ਕਰਾਟੇ ਖਿਡਾਰੀ ਤਰੁਣ ਸ਼ਰਮਾ ਨੂੰ ਆਖ਼ਰਕਾਰ ਪੰਜਾਬ ਸਰਕਾਰ ਵੱਲੋਂ ਡੀਸੀ ਰੇਟ ’ਤੇ ਨਗਰ ਕੌਂਸਲ ਖੰਨਾ ਵਿੱਚ ਨੌਕਰੀ ਦੇ ਦਿੱਤੀ ਗਈ ਹੈ। ਪਿਛਲੇ ਕਈ ਸਾਲਾਂ ਤੋਂ ਐਲਾਨ ਹੋਣ ਦੇ ਬਾਵਜੂਦ ਸਰਕਾਰੀ ਨੌਕਰੀ ਨਾ ਮਿਲਣ ਕਾਰਨ ਤਰੁਣ ਸ਼ਰਮਾ ਨੂੰ ਮਜਬੂਰੀ ’ਚ ਖੰਨਾ ਦੀ ਸਬਜ਼ੀ ਮੰਡੀ ਵਿੱਚ ਸਬਜ਼ੀ ਵੇਚ ਕੇ ਆਪਣਾ ਗੁਜ਼ਾਰਾ ਕਰਨਾ ਪੈ ਰਿਹਾ ਸੀ। ਦੋ ਦਿਨ ਪਹਿਲਾਂ ਤਰੁਣ ਸ਼ਰਮਾ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਚਿਤਾਵਨੀ ਦਿੱਤੀ ਸੀ ਤੇ ਕਿਹਾ ਸੀ ਕਿ ਉਹ 8 ਦਿਨ ਬਾਅਦ ਮੁੱਖ ਮੰਤਰੀ ਦੇ ਘਰ ਬਾਹਰ ਧਰਨੇ ’ਤੇ ਬੈਠੇਗਾ, ਪਰ ਦੋ ਦਿਨ ਬਾਅਦ ਹੀ ਉਸਨੂੰ ਪੰਜਾਬ ਸਰਕਾਰ ਨੇ ਨੌਕਰੀ ਦੇਣ ਦਾ ਐਲਾਨ ਕਰ ਦਿੱਤਾ। ਨੌਕਰੀ ਮਿਲਣ ਤੋਂ ਬਾਅਦ ਤਰੁਣ ਸ਼ਰਮਾ ਨੇ ਕਿਹਾ ਕਿ ਦੇਰ ਨਾਲ ਹੀ ਸਹੀ, ਆਖਰਕਾਰ ਉਸਨੂੰ ਨੌਕਰੀ ਮਿਲ ਹੀ ਗਈ ਹੈ। ਉਹ ਡੀਸੀ ਸਾਕਸ਼ੀ ਸਾਹਨੀ ਨੂੰ ਮਿਲਣ ਪੁੱਜਿਆ ਤੇ ਉਨ੍ਹਾਂ ਨੂੰ ਗੁਲਦਸਤਾ ਭੇਟ ਕਰ ਉਨ੍ਹਾਂ ਦਾ ਧੰਨਵਾਦ ਵੀ ਕੀਤਾ। ਤਰੁਣ ਸ਼ਰਮਾ ਨੇ ਤਿੰਨ ਦਿਨ ਪਹਿਲਾਂ ਸਰਕਾਰ ’ਤੇ ਤੰਜ ਕੱਸਦਿਆਂ ਡੀਸੀ ਦਫ਼ਤਰ ਦੇ ਬਾਹਰ ਬੂਟ ਪਾਲਿਸ਼ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਸੀ। ਤਰੁਣ ਸ਼ਰਮਾ ਨੇ ਸਰਕਾਰ ਦੇ ਨਾਲ ਨਾਲ ਯੂਥ ਕਾਂਗਰਸੀ ਆਗੂ ਇਸ਼ਪ੍ਰੀਤ ਸਿੰਘ ਸਿੱਧੂ ਤੇ ਕੁਮਾਰ ਗੌਰਵ ਉਰਫ਼ ਸੱਚਾ ਯਾਦਵ ਦਾ ਧੰਨਵਾਦ ਕੀਤਾ ਹੈ।

Advertisement

Advertisement
Advertisement