ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤੈਰਾਕੀ ’ਚ ਗੋਲਡ ਮੈਡਲਿਸਟ ਦਾ ਗਵਰਨਰ ਵੱਲੋਂ ਸਨਮਾਨ

11:03 AM Oct 26, 2024 IST
ਪਰਸਿਮ ਕੌਰ ਦਾ ਸਨਮਾਨ ਦਰਦੇ ਹੋਏ ਗਵਰਨਰ ਗੁਲਾਬ ਚੰਦ ਕਟਾਰੀਆ ਤੇ ਹੋਰ।

ਲੁਧਿਆਣਾ:

Advertisement

ਪਰਸਿਮ ਕੌਰ ਕੈਂਥ ਵੱਲੋਂ ਤੈਰਾਕੀ ਮੁਕਾਬਲਿਆਂ ਵਿੱਚ ਤਗ਼ਮੇ ਜਿੱਤਣ ’ਤੇ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਖਿਡਾਰਨ ਦਾ ਸਨਮਾਨ ਕੀਤਾ। ਪ੍ਰਾਪਤ ਜਾਣਕਾਰੀ ਅਨੁਸਾਰ ਪਰਸਿਮ ਕੌਰ ਨੇ ਸੀਬੀਐੱਸਈ ਬੋਰਡ ਵੱਲੋਂ ਕਰਵਾਏ ਗਏ ਨੈਸ਼ਨਲ ਤੈਰਾਕੀ ਮੁਕਾਬਲਿਆਂ ’ਚ ਚਾਂਦੀ ਦਾ ਤਗਮਾ ਜਿੱਤ ਕੇ ਪੰਜਾਬ ਦਾ ਨਾਮ ਰੋਸ਼ਨ ਕੀਤਾ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਉਸ ਨੇ ਸੋਨ ਤਗ਼ਮਾ ਹਾਸਲ ਕੀਤਾ ਹੈ। ਪਰਸਿਮ ਕੌਰ ਕੈਂਥ ਦੀ ਇਸ ਉਪਲੱਬਧੀ ’ਤੇ ਗਵਰਨਰ ਸ੍ਰੀ ਕਟਾਰੀਆ ਨੇ ਉਸ ਦਾ ਸਨਮਾਨ ਕਰਦੇ ਹੌਸਲਾ ਅਫਜ਼ਾਈ ਕੀਤੀ। ਇਸ ਮੌਕੇ ਸ੍ਰੀ ਕਟਾਰੀਆ ਨੇ ਕਿਹਾ ਕਿ ਇਹੋ ਜਿਹੇ ਹਿੰਮਤੀ ਬੱਚੇ ਹੀ ਆਪਣੇ ਸੁੂਬੇ ਅਤੇ ਦੇਸ਼ ਦਾ ਨਾਮ ਰੋਸ਼ਨ ਕਰਦੇ ਹਨ। ਉਨ੍ਹਾਂ ਬੱਚੀ ਨੂੰ ਹੋਰ ਮਿਹਨਤ ਕਰਨ ਲਈ ਵੀ ਪ੍ਰੇਰਿਆ। -ਖੇਤਰੀ ਪ੍ਰਤੀਨਿਧ

Advertisement
Advertisement