ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਘਰ ਵਿੱਚੋਂ ਸੋਨੇ ਦੇ ਗਹਿਣੇ, ਨਕਦੀ ਤੇ ਡਾਲਰ ਚੋਰੀ

07:12 AM May 06, 2024 IST

ਪੱਤਰ ਪ੍ਰੇਰਕ
ਦੇਵੀਗੜ੍ਹ, 5 ਮਈ
ਇੱਥੋਂ ਥੋੜ੍ਹੀ ਦੂਰ ਕਸਬਾ ਬਲਬੇੜਾ ਵਿੱਚ ਬੀਤੀ ਰਾਤ ਪਰਿਵਾਰ ਨੂੰ ਨਸ਼ੀਲੀ ਚੀਜ਼ ਸੁੰਘਾ ਕੇ ਸੋਨੇ ਦੇ ਗਹਿਣਿਆਂ ਤੇ ਨਕਦੀ ਉੱਤੇ ਹੱਥ ਸਾਫ਼ ਕਰ ਲਿਆ। ਜਾਣਕਾਰੀ ਅਨੁਸਾਰ ਚੋਰ ਬਲਬੀਰ ਸਿੰਘ ਬਲਬੇੜਾ ਦੇ ਘਰ ਕੰਧ ਟੱਪ ਕੇ ਅੰਦਰ ਦਾਖਲ ਹੋਏ। ਜਦੋਂ ਸਾਰਾ ਪਰਿਵਾਰ ਸੁੱਤਾ ਪਿਆ ਸੀ ਤਾਂ ਚੋਰਾਂ ਵੱਲੋਂ ਉਨ੍ਹਾਂ ਉੱਪਰ ਕੋਈ ਨਸ਼ੀਲੀ ਦਵਾਈ ਦਾ ਸਪਰੇਅ ਕੀਤਾ ਗਿਆ। ਇਸ ਮਗਰੋਂ ਉਨ੍ਹਾਂ ਕਮਰੇ ਨੂੰ ਬਾਹਰੋਂ ਕੁੰਡਾ ਲਾ ਕੇ ਬਾਕੀ ਘਰ ਦੇ ਕਮਰਿਆਂ ਦੀ ਫਰੋਲਾ ਫਰੋਲੀ ਕੀਤੀ ਅਤੇ ਚੋਰ ਲੱਖਾਂ ਦਾ ਸਾਮਾਨ ਚੋਰੀ ਕਰ ਕੇ ਲੈ ਗਏ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਦੋਂ ਸਵੇਰੇ ਉਨ੍ਹਾਂ ਦੀ ਅੱਖ ਖੁੱਲ੍ਹੀ ਤਾਂ ਉਨ੍ਹਾਂ ਦੇਖਿਆ ਕਿ ਘਰ ਦਾ ਸਾਰਾ ਸਾਮਾਨ ਖਿੱਲਰਿਆ ਪਿਆ ਸੀ ਅਤੇ ਅਲਮਾਰੀਆਂ ਦੇ ਤਾਲੇ ਟੁੱਟੇ ਹੋਏ ਸਨ। ਉਹਨਾਂ ਦੱਸਿਆ ਕਿ ਘਰ ’ਚ ਪਏ 3 ਤੋਲਾ ਸੋਨਾ, 25-30 ਤੋਲਾ ਚਾਂਦੀ, 10 ਹਜ਼ਾਰ ਨਕਦ ਅਤੇ 300 ਡਾਲਰ ਚੋਰ ਚੋਰੀ ਕਰ ਕੇ ਲੈ ਗਏ ਜਿਸ ਕਾਰਨ ਉਨ੍ਹਾਂ ਦਾ ਲੱਖਾਂ ਦਾ ਨੁਕਸਾਨ ਹੋ ਗਿਆ। ਉਨ੍ਹਾਂ ਦੱਸਿਆ ਕਿ ਸਵੇਰੇ ਉੱਠਦਿਆਂ ਹੀ ਉਨ੍ਹਾਂ ਚੋਰੀ ਦੀ ਸੂਚਨਾ ਪੁਲੀਸ ਚੌਕੀ ਬਲਬੇੜਾ ਗੁਰਮੀਤ ਸਿੰਘ ਨੂੰ ਦਿੱਤੀ। ਮੌਕੇ ’ਤੇ ਪਹੁੰਚ ਕੇ ਪੁਲੀਸ ਨੇ ਘਟਨਾ ਦੀ ਜਾਂਚ ਕੀਤੀ। ਇਸ ਮੌਕੇ ਚੌਕੀ ਇੰਚਾਰਜ ਨੇ ਦੱਸਿਆ ਕਿ ਆਸ ਪਾਸ ਦੇ ਕੈਮਰੇ ਚੈੱਕ ਕੀਤੇ ਜਾ ਰਹੇ ਹਨ ਅਤੇ ਫਿੰਗਰ ਪ੍ਰਿੰਟ ਦੀ ਟੀਮ ਨੂੰ ਵੀ ਬੁਲਾਇਆ ਗਿਆ ਹੈ ਅਤੇ ਜਾਂਚ ਜਾਰੀ ਹੈ। ਇਸ ਮੌਕੇ ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲਿਆਂ ਨੂੰ ਫੜਿਆ ਜਾਵੇਗਾ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Advertisement

Advertisement
Advertisement