Gold price: ਸੋਨੇ ਦੀਆਂ ਕੀਮਤਾਂ ’ਚ ਵਾਧਾ; 10 ਗ੍ਰਾਮ ਦੀ ਕੀਮਤ 82,704 ਹੋਈ
ਨਵੀਂ ਦਿੱਲੀ, 29 ਜਨਵਰੀ
ਦੇਸ਼ ਭਰ ਵਿਚ ਸੋਨੇ ਦੀਆਂ ਕੀਮਤਾਂ ਵਿਚ ਵਾਧਾ ਹੋਇਆ ਹੈ। ਇੰਡੀਅਨ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ ਅਨੁਸਾਰ 24 ਕੈਰੇਟ ਦੇ 10 ਗ੍ਰਾਮ ਸੋਨੇ ਦਾ ਭਾਅ 618 ਰੁਪਏ ਵੱਧ ਕੇ 82,704 ਹੋ ਗਿਆ ਹੈ। ਇਸ ਤੋਂ ਪਹਿਲਾਂ ਸੋਨੇ ਦਾ ਭਾਅ 82,086 ਰੁਪਏ ਸੀ। 31 ਜਨਵਰੀ ਨੂੰ ਸੋਨੇ ਦਾ ਭਾਅ 82,165 ਰੁਪਏ ਸੀ। ਦੂਜੇ ਪਾਸੇ ਚਾਂਦੀ ਦੇ ਭਾਅ ਵਿਚ ਗਿਰਾਵਟ ਦੇਖਣ ਨੂੰ ਮਿਲੀ ਤੇ ਇਹ 220 ਰੁਪਏ ਸਸਤੀ ਹੋ ਕੇ 93,313 ਰੁਪਏ ਪ੍ਰਤੀ ਕਿਲੋ ਹੋ ਗਈ। ਇਸ ਤੋਂ ਪਹਿਲਾਂ ਚਾਂਦੀ 93,533 ਰੁਪਏ ਸੀ।
ਇਸ ਤੋਂ ਇਲਾਵਾ ਕੌਮੀ ਰਾਜਧਾਨੀ ਵਿਚ 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 77,200 ਰੁਪਏ ਤੇ 10 ਗ੍ਰਾਮ 24 ਕੈਰੇਟ ਦੀ ਕੀਮਤ 84,200 ਰੁਪਏ ਰਹੀ। ਮਾਹਿਰਾਂ ਅਨੁਸਾਰ ਸੋਨੇ ਦੀਆਂ ਕੀਮਤਾਂ ਵਧਣ ਦੇ ਕਈ ਕਾਰਨ ਹਨ ਜਿਨ੍ਹਾਂ ਵਿਚ ਕਿਹਾ ਜਾ ਰਿਹਾ ਹੈ ਕਿ ਡਾਲਰ ਦੇ ਮੁਕਾਬਲੇ ਰੁਪਇਆ ਕਮਜ਼ੋਰ ਹੋ ਰਿਹਾ ਹੈ ਜਿਸ ਕਾਰਨ ਸੋਨਾ ਮਹਿੰਗਾ ਹੋ ਰਿਹਾ ਹੈ। ਮਹਿੰਗਾਈ ਵਧਣ ਕਾਰਨ ਵੀ ਸੋਨੇ ਦੀਆਂ ਕੀਮਤਾਂ ਵੱਧ ਰਹੀ ਹੈ ਤੇ ਲੋਕ ਇਸ ਨੂੰ ਖਰੀਦਣ ਲਈ ਉਤਸ਼ਾਹ ਦਿਖਾ ਰਹੇ ਹਨ। ਦੂਜੇ ਪਾਸੇ ਸ਼ੇਅਰ ਬਾਜ਼ਾਰ ਵਿਚ ਉਤਾਰ ਚੜ੍ਹਾਅ ਦੇ ਬਾਵਜੂਦ ਲੋਕ ਸੋਨੇ ਵਿਚ ਨਿਵੇਸ਼ ਕਰਨ ਨੂੰ ਤਰਜੀਹ ਦੇ ਰਹੇ ਹਨ। ਅਮਰੀਕਾ ਨੇ ਹਾਲ ਹੀ ਵਿਚ ਵਿਆਜ ਦੀਆਂ ਦਰਾਂ ਵਿਚ ਕਟੌਤੀ ਕਰ ਦਿੱਤੀ ਸੀ ਤੇ ਅੱਗੇ ਹੋਰ ਕਟੌਤੀ ਕਰਨ ਦੀ ਸੰਭਾਵਨਾ ਹੈ। -ਪੀਟੀਆਈ