Gold Price Hike: ਮੁੜ ਵਧਿਆ ਸੋਨੇ ਭਾਅ, 96000 ਰੁਪਏ ਪ੍ਰਤੀ 10 ਗ੍ਰਾਮ ਤੋਂ ਪਾਰ
05:54 PM Apr 11, 2025 IST
Advertisement
ਨਵੀਂ ਦਿੱਲੀ, 11 ਅਪਰੈਲ
Gold Price Hike: ਰੀਟੇਲ ਅਤੇ ਪਰਚੂਨ ਵਿਕਰੇਤਾਵਾਂ ਦੀ ਭਾਰੀ ਮੰਗ ਕਾਰਨ ਸ਼ੁੱਕਰਵਾਰ ਨੂੰ ਕੌਮੀ ਰਾਜਧਾਨੀ ਵਿਚ ਸੋਨੇ ਦੀਆਂ ਕੀਮਤਾਂ 6,250 ਰੁਪਏ ਵਧ ਕੇ 96,450 ਰੁਪਏ ਪ੍ਰਤੀ 10 ਗ੍ਰਾਮ ਦੇ ਰਿਕਾਰਡ ਉੱਚ ਪੱਧਰ ’ਤੇ ਪਹੁੰਚ ਗਈਆਂ। ਵਿਸ਼ਲੇਸ਼ਕਾਂ ਨੇ ਕਿਹਾ ਕਿ ਅਮਰੀਕਾ-ਚੀਨ ਵਪਾਰਕ ਤਣਾਅ ਵਧਣ ਦੇ ਵਿਚਕਾਰ ਸੋਨਾ ਉੱਚ ਪੱਧਰ ’ਤੇ ਪਹੁੰਚ ਗਿਆ। ਬੁੱਧਵਾਰ ਨੂੰ 99.9 ਪ੍ਰਤੀਸ਼ਤ ਸ਼ੁੱਧਤਾ ਵਾਲੀ ਧਾਤੂ 90,200 ਰੁਪਏ ਪ੍ਰਤੀ 10 ਗ੍ਰਾਮ ’ਤੇ ਬੰਦ ਹੋਈ ਸੀ। ਚਾਰ ਦਿਨਾਂ ਦੀ ਤੇਜ਼ ਗਿਰਾਵਟ ਤੋਂ ਬਾਅਦ 99.5 ਪ੍ਰਤੀਸ਼ਤ ਸ਼ੁੱਧਤਾ ਵਾਲਾ ਸੋਨਾ 6,250 ਰੁਪਏ ਵਧ ਕੇ 96,000 ਰੁਪਏ ਪ੍ਰਤੀ 10 ਗ੍ਰਾਮ ਦੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਿਆ ਹੈ। ਉਧਰ ਚਾਂਦੀ ਦੀਆਂ ਕੀਮਤਾਂ ਵਿੱਚ ਵੀ 2,300 ਰੁਪਏ ਦਾ ਭਾਰੀ ਵਾਧਾ ਦਰਜ ਕੀਤਾ ਗਿਆ ਹੈ।-ਪੀਟੀਆਈ
Advertisement
Advertisement