ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੋਨਾ 830 ਰੁਪਏ ਦੇ ਵਾਧੇ ਨਾਲ ਰਿਕਾਰਡ ਪੱਧਰ ’ਤੇ ਪੁੱਜਾ

07:21 AM Apr 04, 2024 IST

ਨਵੀਂ ਦਿੱਲੀ: ਮਜ਼ਬੂਤ ਆਲਮੀ ਰੁਝਾਨਾਂ ਦੇ ਮੱਦੇਨਜ਼ਰ ਕੌਮੀ ਰਾਜਧਾਨੀ ਦਿੱਲੀ ਵਿੱਚ ਅੱਜ ਸੋਨੇ ਦਾ ਭਾਅ 830 ਰੁਪਏ ਵਧ ਕੇ 69,200 ਰੁਪਏ ਪ੍ਰਤੀ ਦਸ ਗ੍ਰਾਮ ਦੇ ਰਿਕਾਰਡ ਪੱਧਰ ’ਤੇ ਪਹੁੰਚ ਗਿਆ ਹੈ। ਸੋਨੇ ਦਾ ਪਿਛਲਾ ਭਾਅ 68,370 ਰੁਪਏ ਪ੍ਰਤੀ 10 ਗ੍ਰਾਮ ਸੀ। ਇਸ ਦੌਰਾਨ ਅੱਜ ਚਾਂਦੀ ਦੇ ਭਾਅ ਵਿੱਚ ਵੀ ਤੇਜ਼ੀ ਰਹੀ ਅਤੇ 1700 ਰੁਪਏ ਦੇ ਵਾਧੇ ਨਾਲ ਇਸ ਦੀ ਕੀਮਤ 80,700 ਰੁਪਏ ਪ੍ਰਤੀ ਕਿਲੋ ਹੋ ਗਈ ਹੈ ਜੋ ਪਹਿਲਾਂ 79,000 ਰੁਪਏ ਪ੍ਰਤੀ ਕਿਲੋ ਸੀ। ਐੱਚਡੀਐੱਫਸੀ ਸਕਿਉਰਿਟੀਜ਼ ਦੇ ਸੀਨੀਅਰ ਵਿਸ਼ਲੇਸ਼ਕ ਸੌਮਿਲ ਗਾਂਧੀ ਨੇ ਕਿਹਾ, ‘‘ਆਲਮੀ ਬਾਜ਼ਾਰਾਂ ਵਿੱਚ ਤੇਜ਼ੀ ਦੇ ਰੁਝਾਨ ਦੇ ਮੱਦੇਨਜ਼ਰ ਘਰੇਲੂ ਬਾਜ਼ਾਰਾਂ ਵਿੱਚ ਅੱਜ ਸੋਨੇ (24 ਕੈਰੇਟ) ਦਾ ਭਾਅ ਹੁਣ ਤੱਕ ਦੇ ਉੱਚ ਪੱਧਰ 69,200 ਰੁਪਏ ਪ੍ਰਤੀ 10 ਗ੍ਰਾਮ ’ਤੇ ਰਿਹਾ।’’ ਦੂਜੇ ਪਾਸੇ ਕੌਮਾਂਤਰੀ ਬਾਜ਼ਾਰਾਂ ਵਿੱਚੋਂ ਕੌਮੈਕਸ ’ਚ ਸੋਨੇ ਦਾ ਭਾਅ 2275 ਡਾਲਰ ਪ੍ਰਤੀ ਔਂਸ ਰਿਹਾ ਜੋ ਪਿਛਲੇ ਭਾਅ ਤੋਂ 20 ਅਮਰੀਕੀ ਡਾਲਰ ਵੱਧ ਹੈ। -ਪੀਟੀਆਈ

Advertisement

Advertisement