ਸੋਨਾ 80,650 ਰੁਪਏ ਪ੍ਰਤੀ ਗ੍ਰਾਮ ਦੇ ਨਵੇਂ ਰਿਕਾਰਡ ’ਤੇ ਪੁੱਜਿਆ
06:45 AM Oct 22, 2024 IST
Advertisement
ਨਵੀਂ ਦਿੱਲੀ:
Advertisement
ਦੇਸ਼ ਭਰ ਵਿਚ ਸੋਨੇ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਹ ਅੱਜ 750 ਰੁਪਏ ਵਧ ਕੇ 80,650 ਰੁਪਏ ਪ੍ਰਤੀ 10 ਗ੍ਰਾਮ ਦੇ ਰਿਕਾਰਡ ਉੱਚ ਪੱਧਰ ’ਤੇ ਪੁੱਜ ਗਿਆ ਹੈ ਜਦਕਿ ਚਾਂਦੀ 5,000 ਰੁਪਏ ਪ੍ਰਤੀ ਕਿਲੋ ਵੱਧ ਗਈ ਹੈ। ਬਾਜ਼ਾਰ ਮਾਹਿਰਾਂ ਮੁਤਾਬਕ ਚਾਂਦੀ ਦੀਆਂ ਕੀਮਤਾਂ ਵਿਚ ਤੇਜ਼ੀ ਦਾ ਕਾਰਨ ਉਦਯੋਗਿਕ ਮੰਗ ਅਤੇ ਸੋਨੇ ਦੀਆਂ ਕੀਮਤਾਂ ’ਚ ਤੇਜ਼ੀ ਨੂੰ ਦੱਸਿਆ ਜਾ ਰਿਹਾ ਹੈ। ਆਲ ਇੰਡੀਆ ਸਰਾਫਾ ਐਸੋਸੀਏਸ਼ਨ ਅਨੁਸਾਰ ਸ਼ੁੱਕਰਵਾਰ ਨੂੰ ਚਾਂਦੀ ਦੀ ਕੀਮਤ 94,500 ਰੁਪਏ ਪ੍ਰਤੀ ਕਿਲੋ ਸੀ ਜੋ ਅੱਜ ਪੰਜ ਹਜ਼ਾਰ ਰੁਪਏ ਵੱਧ ਕੇ 99,500 ਰੁਪਏ ਪ੍ਰਤੀ ਕਿਲੋ ਹੋ ਗਈ ਹੈ। ਕੌਮੀ ਰਾਜਧਾਨੀ ਵਿੱਚ ਅੱਜ ਲਗਾਤਾਰ ਚੌਥੇ ਦਿਨ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿਚ ਤੇਜ਼ੀ ਦਿਖਣ ਨੂੰ ਮਿਲੀ। 99.5 ਫੀਸਦੀ ਸ਼ੁੱਧਤਾ ਵਾਲਾ ਸੋਨਾ 750 ਰੁਪਏ ਚੜ੍ਹ ਕੇ 80,250 ਰੁਪਏ ਪ੍ਰਤੀ 10 ਗ੍ਰਾਮ ਹੋ ਗਿਆ। -ਪੀਟੀਆਈ
Advertisement
Advertisement