For the best experience, open
https://m.punjabitribuneonline.com
on your mobile browser.
Advertisement

ਸੇਵਾਮੁਕਤ ਪੁਲੀਸ ਮੁਲਾਜ਼ਮ ਦੇ ਘਰੋਂ 7 ਲੱਖ ਦਾ ਸੋਨਾ ਚੋਰੀ

07:14 AM Apr 11, 2024 IST
ਸੇਵਾਮੁਕਤ ਪੁਲੀਸ ਮੁਲਾਜ਼ਮ ਦੇ ਘਰੋਂ 7 ਲੱਖ ਦਾ ਸੋਨਾ ਚੋਰੀ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਭਵਾਨੀਗੜ੍ਹ, 10 ਅਪਰੈਲ
ਇੱਥੋਂ ਨੇੜਲੇ ਪਿੰਡ ਰਾਜਪੁਰਾ ਵਿੱਚ ਚੋਰ ਦੇਰ ਰਾਤ ਇੱਕ ਸੇਵਾਮੁਕਤ ਪੁਲੀਸ ਮੁਲਾਜ਼ਮ ਦੇ ਘਰ ’ਚ ਦਾਖਲ ਹੋ ਕੇ ਲੱਖਾਂ ਰੁਪਏ ਦਾ ਸੋਨਾ ਅਤੇ ਨਕਦੀ ਚੋਰੀ ਕਰਕੇ ਲੈ ਗਏ। ਘਟਨਾ ਸਮੇਂ ਸੇਵਾਮੁਕਤ ਪੁਲੀਸ ਮੁਲਾਜ਼ਮ ਤੇ ਉਸ ਦੀ ਪਤਨੀ ਘਰ ਵਿੱਚ ਇਕੱਲੀ ਸੀ, ਜਿਨ੍ਹਾਂ ਨੂੰ ਚੋਰੀ ਬਾਰੇ ਸਵੇਰ ਪਤਾ ਲੱਗਾ। ਇਸ ਘਟਨਾ ਸਬੰਧੀ ਸੇਵਾਮੁਕਤ ਏਐੱਸਆਈ ਦਵਿੰਦਰ ਸਿੰਘ ਵਾਸੀ ਪਿੰਡ ਰਾਜਪੁਰਾ ਨੇ ਦੱਸਿਆ ਕਿ ਅੱਜ ਉਸ ਨੇ ਆਪਣੀ ਪਤਨੀ ਨਾਲ ਫਤਿਹਗੜ੍ਹ ਸਾਹਿਬ ਮੱਥਾ ਟੇਕਣ ਲਈ ਜਾਣਾ ਸੀ, ਇਸ ਲਈ ਉਹ ਸਵੇਰੇ ਜਲਦੀ ਉੱਠ ਗਏ। ਦਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਸ ਦੀ ਪਤਨੀ ਘਰ ਦੇ ਬੈੱਡਰੂਮ ਦਾ ਦਰਵਾਜ਼ਾ ਖੋਲ੍ਹਣ ਲੱਗੀ ਤਾਂ ਦਰਵਾਜ਼ਾ ਅੰਦਰੋਂ ਬੰਦ ਹੋਣ ਕਾਰਨ ਨਹੀਂ ਖੁੱਲ੍ਹਿਆ। ਫਿਰ ਉਸ ਨੇ ਘਰ ਦੇ ਪਿਛਲੇ ਪਾਸੇ ਜਾ ਕੇ ਦੇਖਿਆ ਕਿ ਅੰਦਰ ਕਿ ਅੰਦਰ ਸਾਰਾ ਸਾਮਾਨ ਖਿੱਲਰਿਆ ਹੋਇਆ ਸੀ। ਇਸ ਉਪਰੰਤ ਉਨ੍ਹਾਂ ਨੂੰ ਪਤਾ ਲੱਗਾ ਕਿ ਘਰ ’ਚ ਚੋਰੀ ਹੋਈ ਹੈ। ਦਵਿੰਦਰ ਸਿੰਘ ਅਨੁਸਾਰ ਅਲਮਾਰੀ ’ਚੋਂ ਲਗਪਗ 7 ਲੱਖ ਰੁਪਏ ਦਾ ਸੋਨਾ ਤੇ 60-70 ਹਜ਼ਾਰ ਰੁਪਏ ਦੀ ਨਕਦੀ ਗਾਇਬ ਸੀ। ਉਸ ਨੇ ਦੱਸਿਆ ਕਿ ਚੋਰਾਂ ਨੇ ਪਿਛਲੇ ਪਾਸਿਓਂ ਘਰ ਅੰਦਰ ਦਾਖਲ ਹੋ ਕੇ ਕਮਰੇ ਨੂੰ ਅੰਦਰੋਂ ਤਾਲਾ ਲਗਾ ਕੇ ਚਲਾਕੀ ਨਾਲ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲੀਸ ਨੇ ਮੌਕੇ ਦਾ ਜਾਇਜ਼ਾ ਲਿਆ। ਇਸ ਸਬੰਧੀ ਪੁਲੀਸ ਚੌਕੀ ਕਾਲਾਝਾੜ ਦੇ ਇੰਚਾਰਜ ਐੱਸਆਈ ਬਲਜੀਤ ਸਿੰਘ ਨੇ ਦੱਸਿਆ ਕਿ ਚੋਰੀ ਸਬੰਧੀ ਸੁਰਾਗ ਲੱਭਣ ਲਈ ਫੋਰੈਂਸਿਕ ਮਾਹਿਰਾਂ ਦੀ ਮਦਦ ਲਈ ਜਾ ਰਹੀ ਹੈ ਤੇ ਘਰ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਨੂੰ ਵੀ ਖੰਗਾਲਿਆ ਜਾ ਰਿਹਾ ਹੈ।

Advertisement

Advertisement
Author Image

sukhwinder singh

View all posts

Advertisement
Advertisement
×