ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੋਲਡੀ ਬਰਾੜ ਦੀ ਕੈਲੀਫੋਰਨੀਆ ’ਚ ਹੱਤਿਆ

07:10 AM May 02, 2024 IST

* ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਮੁੱਖ ਮੁਲਜ਼ਮ ਹੈ ਗੈਂਗਸਟਰ

Advertisement

ਜੁਪਿੰਦਰਜੀਤ ਸਿੰਘ
ਚੰਡੀਗੜ੍ਹ, 1 ਮਈ
ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਮੁੱਖ ਮੁਲਜ਼ਮ ਤੇ ਭਾਰਤ ਸਰਕਾਰ ਵੱਲੋਂ ‘ਅਤਿਵਾਦੀ’ ਐਲਾਨੇ ਗਏ ਗੋਲਡੀ ਬਰਾੜ ਦੀ ਕੈਲੀਫੋਰਨੀਆ ਵਿੱਚ ਵਿਰੋਧੀ ਗੈਂਗਸਟਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਹ ਦਾਅਵਾ ਅਮਰੀਕੀ ਮੀਡੀਆ ਰਿਪੋਰਟਾਂ ਵਿੱਚ ਕੀਤਾ ਗਿਆ ਹੈ। ਹਾਲਾਂਕਿ, ਪੰਜਾਬ ਪੁਲੀਸ ਜਾਂ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਉਸਦੀ ਮੌਤ ਦੀ ਪੁਸ਼ਟੀ ਨਹੀਂ ਕੀਤੀ ਹੈ। ਉਧਰ, ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਵੀ ਇਸ ਘਟਨਾ ਤੋਂ ਇਨਕਾਰ ਨਹੀਂ ਕੀਤਾ ਗਿਆ ਹੈ। ਗੋਲਡੀ ਬਰਾੜ ਵੀ ਸੋਸ਼ਲ ਮੀਡੀਆ ’ਤੇ ਇਹ ਦਾਅਵਾ ਕਰਨ ਲਈ ਅੱਗੇ ਨਹੀਂ ਆਇਆ ਕਿ ਉਹ ਜ਼ਿੰਦਾ ਹੈ।
ਇਸ ਤੋਂ ਪਹਿਲਾਂ ਦਸੰਬਰ 2022 ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਸੀ ਕਿ ਅਮਰੀਕੀ ਸੁਰੱਖਿਆ ਏਜੰਸੀਆਂ ਨੇ ਗੋਲਡੀ ਬਰਾੜ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਹਾਲਾਂਕਿ, ਗੈਂਗਸਟਰ ਇਸ ਦਾਅਵੇ ਦਾ ਮਜ਼ਾਕ ਉਡਾਉਂਦਿਆਂ ਸੋਸ਼ਲ ਮੀਡੀਆ ’ਤੇ ਸਾਹਮਣੇ ਆਇਆ ਸੀ।
ਮੀਡੀਆ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਗੋਲਡੀ ਬਰਾੜ ਦੀ ਹੱਤਿਆ ਵਿੱਚ ਅਰਸ਼ ਡੱਲਾ ਗੈਂਗ ਦਾ ਹੱਥ ਹੈ। ਇਸ ਗੈਂਗ ਦਾ ਸਬੰਧ ਪਾਕਿਸਤਾਨ ਸਥਿਤ ਖਾਲਿਸਤਾਨੀ ਗਰੁੱਪਾਂ ਨਾਲ ਹੈ। ਰਿਪੋਰਟਾਂ ਮੁਤਾਬਕ ਗੈਂਗਸਟਰ ਨੂੰ 30 ਅਪਰੈਲ ਨੂੰ ਸਥਾਨਕ ਸਮੇਂ ਅਨੁਸਾਰ ਸ਼ਾਮ ਲਗਪਗ ਸਾਢੇ ਪੰਜ ਵਜੇ ਕੈਲੀਫੋਰਨੀਆ ਦੇ ਫੇਅਰਮੌਂਟ ਅਤੇ ਹੋਲਟ ਐਵੇਨਿਊ ਵਿਖੇ ਗੋਲੀ ਮਾਰੀ ਗਈ। ਪੰਜਾਬ ਦੇ ਮੁਕਤਸਰ ਜ਼ਿਲ੍ਹੇ ਨਾਲ ਸਬੰਧਤ ਗੋਲਡੀ ਬਰਾੜ ਦਾ ਅਸਲੀ ਨਾਂ ਸਤਵਿੰਦਰ ਸਿੰਘ ਸੀ। ਉਸਦੇ ਪਿਤਾ ਸ਼ਮਸ਼ੇਰ ਸਿੰਘ ਪੰਜਾਬ ਪੁਲੀਸ ਵਿੱਚ ਏਐੱਸਆਈ ਸਨ। ਉਹ ਕਥਿਤ ਤੌਰ ’ਤੇ ਬੱਬਰ ਖਾਲਸਾ ਅਤਿਵਾਦੀ ਜਥੇਬੰਦੀ ਨਾਲ ਜੁੜਿਆ ਹੋਇਆ ਸੀ, ਜੋ ਕੱਟੜਪੰਥੀ ਵਿਚਾਰਧਾਰਾ, ਕਈ ਕਤਲਾਂ ਅਤੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਰਿਹਾ ਹੈ। ਉਹ 2017 ਵਿੱਚ ਵਿਦਿਆਰਥੀ ਵੀਜ਼ੇ ’ਤੇ ਕੈਨੇਡਾ ਚਲਾ ਗਿਆ ਸੀ। ਉਸ ਨੇ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਲਈ ਭਾਰਤ ਵਿੱਚ ਕਤਲ ਅਤੇ ਜਬਰੀ ਵਸੂਲੀ ਦਾ ਰੈਕੇਟ ਚਲਾਇਆ। ਸਾਲ 2022 ਵਿੱਚ ਇੰਟਰਪੋਲ ਨੇ ਉਸ ਖਿਲਾਫ਼ ਇੱਕ ਨੋਟਿਸ ਜਾਰੀ ਕੀਤਾ ਸੀ ਅਤੇ ਕੈਨੇਡਾ ਨੇ ਉਸਦਾ ਨਾਮ ਸਿਖਰਲੇ 15 ਖਤਰਨਾਕ ਗੈਂਗਸਟਰਾਂ ਵਿੱਚ ਸ਼ਾਮਲ ਕੀਤਾ ਸੀ। ਭਾਰਤੀ ਗ੍ਰਹਿ ਮੰਤਰਾਲੇ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਸਬੰਧਾਂ ਅਤੇ ਸਰਹੱਦ ਪਾਰ ਗਤੀਵਿਧੀਆਂ, ਹਥਿਆਰਾਂ ਦੀ ਤਸਕਰੀ ਅਤੇ ਧਮਕੀ ਵਾਲੀਆਂ ਫੋਨ ਕਾਲਾਂ ਵਿੱਚ ਸ਼ਮੂਲੀਅਤ ਹੋਣ ਕਾਰਨ ਉਸਨੂੰ ਯੂਏਪੀਏ ਤਹਿਤ ਅਤਿਵਾਦੀ ਐਲਾਨਿਆ ਸੀ। ਬਰਾੜ ਨੂੰ ਇਸ ਗੱਲ ਦੀ ਨਾਰਾਜ਼ਗੀ ਸੀ ਕਿ ਪੰਜਾਬ ਪੁਲੀਸ ਨੇ ਉਸ ਦੇ ਭਰਾ ਗੁਰਲਾਲ ਦੀ ਹੱਤਿਆ ਦੀ ਪੇਸ਼ੇਵਰ ਤਰੀਕੇ ਨਾਲ ਜਾਂਚ ਨਹੀਂ ਕੀਤੀ ਸੀ।

Advertisement
Advertisement
Advertisement