For the best experience, open
https://m.punjabitribuneonline.com
on your mobile browser.
Advertisement

ਗੋਲਡੀ ਵੱਲੋਂ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ

08:58 AM May 01, 2024 IST
ਗੋਲਡੀ ਵੱਲੋਂ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ
Advertisement

ਗੁਰਦੀਪ ਸਿੰਘ ਲਾਲੀ/ਹਰਦੀਪ ਸਿੰਘ ਸੋਢੀ
ਸੰਗਰੂਰ/ਧੂਰੀ, 30 ਅਪਰੈਲ
ਇੱਥੋਂ ਦੇ ਸਾਬਕਾ ਵਿਧਾਇਕ ਤੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਲਵੀਰ ਸਿੰਘ ਗੋਲਡੀ ਨੇ ਆਪਣੇ ਫੇਸਬੁੱਕ ਅਕਾਊਂਟ ’ਤੇ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਇਹ ਸਪੱਸ਼ਟ ਕਰ ਦਿੱਤਾ ਕਿ ਉਹ ਕਾਂਗਰਸ ਪਾਰਟੀ ਦੀ ਹਾਈਕਮਾਂਡ ਤੋਂ ਖੁਸ਼ ਨਹੀਂ ਹਨ। ਗੋਲਡੀ ਦੇ ਅਸਤੀਫ਼ੇ ਮਗਰੋਂ ਸੰਗਰੂਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਲਈ ਮੁਸ਼ਕਲਾਂ ਵਧ ਗਈਆਂ ਹਨ। ਸ੍ਰੀ ਗੋਲਡੀ ਪਿਛਲੇ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਇਸ ਗੱਲ ਤੋਂ ਨਾਰਾਜ਼ ਚੱਲ ਰਹੇ ਕਿ ਉਨ੍ਹਾਂ ਨੂੰ ਪਾਰਟੀ ਹਾਈਕਮਾਂਡ ਨੇ ਸੰਗਰੂਰ ਲੋਕ ਸਭਾ ਹਲਕੇ ਤੋਂ ਟਿਕਟ ਦੇਣ ਦਾ ਵਾਅਦਾ ਕਰਕੇ ਟਿਕਟ ਨਹੀਂ ਦਿੱਤੀ। ਜ਼ਿਕਰਯੋਗ ਹੈ ਕਿ ਗੋਲਡੀ, ਜਿਨ੍ਹਾਂ ਨੂੰ ਰਾਹੁਲ ਗਾਂਧੀ ਦੇ ਕਹਿਣ ’ਤੇ 2017 ਵਿੱਚ ਕਾਂਗਰਸ ਪਾਰਟੀ ਦੀ ਟਿਕਟ ਮਿਲੀ ਸੀ ਤੇ ਉਹ ਪਹਿਲੀ ਵਾਰ ਵਿਧਾਇਕ ਬਣੇ ਸਨ। ਮਗਰੋਂ 2022 ਵਿੱਚ ਫਿਰ ਤੋਂ ਗੋਲਡੀ ਨੂੰ ਕਾਂਗਰਸ ਦੀ ਟਿਕਟ ਦਿੱਤੀ ਗਈ ਫਿਰ ਉਹ ਮੁੱਖ ਮੰਤਰੀ ਭਗਵੰਤ ਮਾਨ ਤੋਂ ਚੋਣ ਹਾਰ ਗਏ। ਫੇਰ ਸੰਗਰੂਰ ਦੀ ਲੋਕ ਸਭਾ ਜ਼ਿਮਨੀ ਚੋਣ ਮੌਕੇ ਕਾਂਗਰਸ ਨੇ ਗੋਲਡੀ ਨੂੰ ਟਿਕਟ ਦਿੱਤੀ ਪਰ ਉਨ੍ਹਾਂ ਨੂੰ ਫਿਰ ਹਾਰ ਦਾ ਮੂੰਹ ਵੇਖਣਾ ਪਿਆ। ਇਸ ਦੌਰਾਨ ਸੁਖਪਾਲ ਸਿੰਘ ਖਹਿਰਾ ਨੇ ਗੋਲਡੀ ਦੇ ਇਸ ਫੈਸਲੇ ਨੂੰ ਜਲਦਬਾਜ਼ੀ ਵਾਲਾ ਫੈਸਲਾ ਕਰਾਰ ਦਿੱਤਾ। ਗੋਲਡੀ ਦੇ ਅਸਤੀਫ਼ੇ ਮਗਰੋਂ ਸੰਗਰੂਰ ਲੋਕ ਸਭਾ ਚੋਣਾਂ ਦੇ ਸਮੀਕਰਨ ਬਦਲ ਸਕਦੇ ਹਨ।

Advertisement

Advertisement
Author Image

Advertisement
Advertisement
×