ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੌਂਡਰ ਗਰੋਹ ਦਾ ਮੈਂਬਰ ਹਥਿਆਰਾਂ ਅਤੇ ਹੈਰੋਇਨ ਸਣੇ ਕਾਬੂ

06:23 AM Apr 29, 2024 IST

ਪੱਤਰ ਪ੍ਰੇਰਕ
ਜਲੰਧਰ, 28 ਅਪਰੈਲ
ਇੱਥੋਂ ਦੀ ਪੁਲੀਸ ਨੇ ਗੌਂਡਰ ਗਰੁੱਪ ਦੇ ਮੈਂਬਰ ਨੂੰ ਹਥਿਆਰਾਂ ਅਤੇ ਹੈਰੋਇਨ ਸਣੇ ਕਾਬੂ ਕੀਤਾ ਹੈ। ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਗੈਂਗਸਟਰ ਵਿਰੁੱਧ ਪਹਿਲਾਂ ਹੀ 14 ਕੇਸ ਪੈਂਡਿੰਗ ਹਨ ਅਤੇ ਉਹ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ ਵਿੱਚ ਸ਼ਾਮਲ ਸੀ। ਪੁਲੀਸ ਨੂੰ ਸੂਹ ਮਿਲੀ ਸੀ ਕਿ ਵਿੱਕੀ ਗੌਂਡਰ ਗਰੋਹ ਨਾਲ ਸਬੰਧਤ ਇੱਕ ਗੈਂਗਸਟਰ ਸ਼ਹਿਰ ਵਿੱਚ ਸਰਗਰਮ ਹੈ। ਸਪੈਸ਼ਲ ਸੈੱਲ ਦੀ ਟੀਮ ਨੇ ਸੁਰਿੰਦਰ ਕੁਮਾਰ ਪੁੱਤਰ ਸੋਮ ਨਾਥ ਵਾਸੀ ਕੁਆਟਰ ਨੰਬਰ 1, ਨਗਰ ਨਿਗਮ ਜਲੰਧਰ ਨੂੰ ਪਾਰਕ ਨੇੜਿਓਂ ਜੌਹਲ ਮਾਰਕੀਟ, ਮਾਡਲ ਟਾਊਨ ਤੋਂ ਕਾਬੂ ਕਰ ਲਿਆ। ਪੁਲੀਸ ਨੇ ਉਸ ਕੋਲੋਂ 32 ਬੋਰ ਦਾ ਪਿਸਤੌਲ, ਇੱਕ ਮੈਗਜ਼ੀਨ ਅਤੇ ਪੰਜ ਕਾਰਤੂਸ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ 260 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਗਈ।

Advertisement

Advertisement
Advertisement