For the best experience, open
https://m.punjabitribuneonline.com
on your mobile browser.
Advertisement

ਸੂਬੇ ਦੇ ਵਿਕਾਸ ਲਈ ਚੰਗੇ ਲੋਕਾਂ ਦਾ ਅੱਗੇ ਆਉਣਾ ਜ਼ਰੂਰੀ: ਬਰਸਟ

08:38 AM Oct 14, 2024 IST
ਸੂਬੇ ਦੇ ਵਿਕਾਸ ਲਈ ਚੰਗੇ ਲੋਕਾਂ ਦਾ ਅੱਗੇ ਆਉਣਾ ਜ਼ਰੂਰੀ  ਬਰਸਟ
Advertisement

ਪੱਤਰ ਪ੍ਰੇਰਕ
ਐੱਸਏਐਸ ਨਗਰ (ਮੁਹਾਲੀ), 13 ਅਕਤੂਬਰ
ਇੱਥੇ ਅੱਜ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਤੇ ਪਿੰਡਾਂ ਦੇ ਵਿਕਾਸ ਲਈ ਚੰਗੇ ਲੋਕਾਂ ਦਾ ਅੱਗੇ ਆਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਚਾਇਤ ਚੋਣਾਂ ਬਿਲਕੁਲ ਨਿਰਪੱਖ ਹੋਣਗੀਆਂ, ਇਸ ਵਿੱਚ ਕਿਸੇ ਵੀ ਰਾਜਸੀ ਪਾਰਟੀ ਦਾ ਕੋਈ ਦਬਾਅ ਨਹੀਂ ਹੋਵੇਗਾ। ਸਾਰਿਆਂ ਨੂੰ ਪਾਰਟੀਬਾਜ਼ੀ ਤੋਂ ਉੱਤੇ ਉੱਠ ਕੇ ਪੰਚਾਇਤ ਦੀ ਚੋਣ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਚਾਇਤੀ ਰਾਜ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਚਾਹੁੰਦੀ ਹੈ, ਜਿਸ ਲਈ ਸੂਝਵਾਨ ਅਤੇ ਇਮਾਨਦਾਰ ਲੋਕਾਂ ਦਾ ਅੱਗੇ ਆਉਣਾ ਜ਼ਰੂਰੀ ਹੈ।

Advertisement

Advertisement
Advertisement
Author Image

sukhwinder singh

View all posts

Advertisement