For the best experience, open
https://m.punjabitribuneonline.com
on your mobile browser.
Advertisement

ਗਾਇਕ ਸਲੀਮ ਦੇ ਘਰੋਂ ਸਾਮਾਨ ਤੇ ਨਕਦੀ ਚੋਰੀ

08:52 AM May 06, 2024 IST
ਗਾਇਕ ਸਲੀਮ ਦੇ ਘਰੋਂ ਸਾਮਾਨ ਤੇ ਨਕਦੀ ਚੋਰੀ
Advertisement

ਪੱਤਰ ਪ੍ਰੇਰਕ
ਜਲੰਧਰ, 5 ਮਈ
ਇਥੋਂ ਦੇ ਆਬਾਦਪੁਰਾ ਨੇੜੇ ਮਸ਼ਹੂਰ ਗਾਇਕ ਮਾਸਟਰ ਸਲੀਮ ਦੇ ਘਰ-ਕਮ-ਦਫਤਰ ’ਚ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮਾਂ ਨੇ ਘਰ ਦੇ ਅੰਦਰੋਂ ਕਰੀਬ 50 ਹਜ਼ਾਰ ਰੁਪਏ ਦੀ ਨਕਦੀ ਅਤੇ ਹੋਰ ਸਾਮਾਨ ਚੋਰੀ ਕਰ ਲਿਆ। ਵਾਰਦਾਤ ਤੋਂ ਪਹਿਲਾਂ ਮੁਲਜ਼ਮ ਨੇ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਨੂੰ ਕੰਧ ਵੱਲ ਘੁਮਾ ਦਿੱਤਾ ਤੇ ਵਾਰਦਾਤ ਨੂੰ ਅੰਜਾਮ ਦਿੱਤਾ। ਗਾਇਕ ਦੇ ਪੀਏ ਅਭਿਸ਼ੇਕ ਨੇ ਦੱਸਿਆ ਕਿ ਮਨੀ ਰੋਜ਼ ਵਾਂਗ ਉਹ ਦਸ ਵਜੇ ਕੰਮ ’ਤੇ ਆਇਆ ਤਾਂ ਇਸ ਦੌਰਾਨ ਉਸ ਨੇ ਦੇਖਿਆ ਕਿ ਘਰ ਦੇ ਦਰਵਾਜ਼ੇ ਦਾ ਤਾਲਾ ਸੜਕ ਕਿਨਾਰੇ ਪਿਆ ਸੀ। ਜਿਸ ਤੋਂ ਬਾਅਦ ਉਸ ਨੇ ਅੰਦਰ ਜਾ ਕੇ ਦੇਖਿਆ ਕਿ ਘਰ ਦੇ ਸਾਰੇ ਦਰਵਾਜ਼ਿਆਂ ਦੇ ਤਾਲੇ ਟੁੱਟੇ ਹੋਏ ਸਨ ਅਤੇ ਲਾਕਰ ਵਿੱਚ ਪਈ ਨਕਦੀ ਗਾਇਬ ਸੀ। ਜਿਸ ਤੋਂ ਬਾਅਦ ਉਸ ਨੇ ਅਭਿਸ਼ੇਕ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ। ਪੁਲੀਸ ਵੱਲੋਂ ਮਾਮਲੇ ਦੀ ਜਾਚ ਕੀਤੀ ਜਾ ਰਹੀ ਹੈ।

Advertisement

Advertisement
Author Image

Advertisement
Advertisement
×