ਤ੍ਰਿਵੇਦੀ ਕੈਂਪ ’ਚ ਬਿਜਲੀ ਦੀ ਦੁਕਾਨ ’ਚੋਂ ਸਾਮਾਨ ਚੋਰੀ
07:45 AM Jul 22, 2023 IST
ਡੇਰਾਬੱਸੀ ਨਿੱਜੀ ਪੱਤਰ ਪ੍ਰੇਰਕ): ਨੇੜਲੇ ਪਿੰਡ ਤ੍ਰਿਵੇਦੀ ਕੈਂਪ ਵਿੱਚ ਚੋਰਾਂ ਨੇ ਇਕ ਬਿਜਲੀ ਦੀ ਦੁਕਾਨ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰ ਲੈ ਗਏ। ਦੁਕਾਨ ਮਾਲਕ ਨੇ ਕੈਲਾਸ਼ ਵੱਲੋਂ ਮਾਮਲੇ ਦੀ ਪੁਲੀਸ ਨੂੰ ਸ਼ਿਕਾਇਤ ਦਿੱਤੀ ਹੈ। ਪਿੰਡ ਤ੍ਰਿਵੇਦੀ ਕੈਂਪ ਦੀ ਮੁੱਖ ਸੜਕ ’ਤੇ ਸਥਿਤ ਕੈਲਾਸ਼ ਇਲੈਕਟ੍ਰੋਨਿਕਸ ਨਾਂਅ ਦੀ ਦੁਕਾਨ ਦੇ ਮਾਲਕ ਕੈਲਾਸ਼ ਨੇ ਦੱਸਿਆ ਕਿ ਸਵੇਰੇ ਕਿਸੇ ਰਾਹਗੀਰ ਨੇ ਦੁਕਾਨ ਦੇ ਤਾਲੇ ਟੁੱਟੇ ਹੋਣ ਦੀ ਜਾਣਕਾਰੀ ਦਿੱਤੀ। ਦੁਕਾਨਦਾਰ ਮਾਲਕ ਨੇ ਦੱਸਿਆ ਕਿ ਚੋਰ ਦੁਕਾਨ ਵਿੱਚੋਂ ਕਰੀਬ ਪੰਜ ਲੱਖ ਰੁਪਏ ਦਾ ਬਿਜਲੀ ਦਾ ਸਾਮਾਨ ਚੋਰੀ ਕਰ ਲੈ ਗਏ। ਥਾਣਾ ਮੁਖੀ ਸਹਾਇਕ ਇੰਸਪੈਕਟਰ ਜਸਕੰਵਲ ਸਿੰਘ ਨੇ ਕਿਹਾ ਕਿ ਸ਼ਿਕਾਇਤ ਮਿਲਣ ਮਗਰੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Advertisement
Advertisement