For the best experience, open
https://m.punjabitribuneonline.com
on your mobile browser.
Advertisement

ਫਲੈਟ ਵਿੱਚ ਅੱਗ ਲੱਗਣ ਕਾਰਨ ਸਾਮਾਨ ਸੜਿਆ

06:39 AM May 06, 2024 IST
ਫਲੈਟ ਵਿੱਚ ਅੱਗ ਲੱਗਣ ਕਾਰਨ ਸਾਮਾਨ ਸੜਿਆ
Advertisement

ਨਿੱਜੀ ਪੱਤਰ ਪ੍ਰੇਰਕ
ਡੇਰਾਬੱਸੀ, 5 ਮਈ
ਇੱਥੋਂ ਦੀ ਮਾਇਆ ਗਾਰਡਨ ਸਿਟੀ ਸੁਸਾਇਟੀ ਦੇ ਇਕ ਫਲੈਟ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਗਿਆ। ਅੱਗ ਨਾਲ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਪਰ ਲੱਖਾਂ ਰੁਪਏ ਦਾ ਸਾਮਾਨ ਸੜ ਗਿਆ। ਫਾਇਰ ਬ੍ਰਿਗੇਡ ਨੇ ਮੌਕੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ। ਫਲੈਟ ਮਾਲਕ ਅਕਸ਼ੇ ਦੂਬੇ ਨੇ ਦੱਸਿਆ ਕਿ ਉਹ, ਉਸ ਦੀ ਪਤਨੀ ਅਤੇ ਮੁੰਡਾ ਦੁਪਹਿਰ ਨੂੰ ਸਾਰੇ ਘਰ ਬੈਠੇ ਟੀਵੀ ਦੇਖ ਰਹੇ ਸਨ। ਇਸ ਦੌਰਾਨ ਉਸ ਦੇ ਲੜਕੇ ਨੇ ਧੂੰਆਂ ਨਿਕਲਦਾ ਦੇਖਿਆ। ਉਨ੍ਹਾਂ ਵੱਲੋਂ ਆਪਣੇ ਪੱਧਰ ’ਤੇ ਅੱਗ ਉੱਪਰ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਨਾਕਾਮ ਰਹੇ। ਉਨ੍ਹਾਂ ਵੱਲੋਂ ਆਪਣੇ ਪਰਿਵਾਰ ਨੂੰ ਸੁਰੱਖਿਅਤ ਬਾਹਰ ਕੱਢ ਕੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਪਰ ਅੱਗ ਐਨੀ ਭਿਆਨਕ ਸੀ ਕਿ ਫਾਇਰ ਬ੍ਰਿਗੇਡ ਦੇ ਆਉਣ ਤੋਂ ਪਹਿਲਾਂ ਹੀ ਸਾਰਾ ਸਾਮਾਨ ਸੜ ਗਿਆ ਸੀ।

Advertisement

Advertisement
Author Image

Advertisement
Advertisement
×