ਦਫ਼ਤਰ ਵਿੱਚੋਂ ਲੱਖਾਂ ਰੁਪਏ ਦਾ ਸਾਮਾਨ ਚੋਰੀ
07:37 AM Feb 05, 2025 IST
Advertisement
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 4 ਫਰਵਰੀ
ਥਾਣਾ ਪੀਏਯੂ ਦੇ ਇਲਾਕੇ ਵਿੱਚ ਕਰਤਾਰ ਭਵਨ ਫਿਰੋਜ਼ਪੁਰ ਰੋਡ ਸਥਿਤ ਇੱਕ ਦਫ਼ਤਰ ਵਿੱਚੋਂ ਅਣਪਛਾਤੇ ਵਿਅਕਤੀ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰ ਕੇ ਲੈ ਗਏ ਹਨ। ਇਸ ਸਬੰਧੀ ਪਿੰਡ ਦਾਦ ਪੱਖੋਵਾਲ ਰੋਡ ਵਾਸੀ ਸੰਦੀਪ ਗੁਜਰਾਲ ਨੇ ਦੱਸਿਆ ਕਿ ਰਾਤ ਨੂੰ ਉਸਦੇ ਦਫ਼ਤਰ ਚੌਥੀ ਅਤੇ ਪੰਜਵੀਂ ਮੰਜ਼ਿਲ ਤੋਂ ਕਿਸੇ ਅਣਪਛਾਤੇ ਵਿਅਕਤੀ ਨੇ 2 ਕੰਪਿਊਟਰ, ਸਰਵਰ, ਚਾਰ ਹਾਰਡ ਡਿਸਕ, 3 ਐੱਲਸੀਡੀ, 2 ਯੂਪੀਸੀ, ਜ਼ਰੂਰੀ ਫਾਇਲਾਂ ਅਤੇ ਰਜਿਸਟਰ ਆਦਿ ਚੋਰੀ ਕਰ ਕੇ ਲੈ ਗਿਆ ਹੈ। ਥਾਣੇਦਾਰ ਹਰਚਰਨ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।
Advertisement
Advertisement
Advertisement