ਪਰਵਾਸੀ ਪੰਜਾਬੀ ਦੇ ਘਰੋਂ ਲੱਖਾਂ ਦਾ ਸਾਮਾਨ ਚੋਰੀ
08:45 AM Mar 20, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 19 ਮਾਰਚ
ਪਿੰਡ ਢੀਮਾਂਵਾਲੀ ਵਿੱਚੋਂ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਪਰਵਾਸੀ ਪੰਜਾਬੀ ਦੇ ਘਰੋਂ ਕੀਮਤੀ ਸਾਮਾਨ ਚੋਰੀ ਕਰਨ ਅਤੇ ਘਰ ਦੇ ਸਮਾਨ ਦੀ ਭੰਨ ਤੋੜ ਕਰਨ ਦੀ ਸੂਚਨਾ ਹੈ। ਜਾਣਕਾਰੀ ਅਨੁਸਾਰ ਹਰਮਨ ਅਗਰਵਾਲ ਪਿਛਲੇ ਪੰਜ ਸਾਲ ਤੋਂ ਕੈਨੇਡਾ ਵਿੱਚ ਰਹਿ ਰਿਹਾ ਹੈ ਅਤੇ ਉਸ ਦੇ ਘਰ ਦੀ ਸਾਂਭ ਸੰਭਾਲ ਉਸ ਦੇ ਇੱਕ ਰਿਸ਼ਤੇਦਾਰ ਵੱਲੋਂ ਕੀਤੀ ਜਾ ਰਹੀ ਸੀ ਜੋ ਕੁਝ ਦਿਨਾਂ ਤੋਂ ਆਪਣੇ ਨਿੱਜੀ ਕੰਮ ਲਈ ਬਾਹਰ ਗਿਆ ਸੀ। ਮਗਰੋਂ ਅਣਪਛਾਤੇ ਵਿਅਕਤੀਆਂ ਨੇ ਘਰ ਅੰਦਰ ਦਾਖਲ ਹੋ ਕੇ ਟੈਲੀਵਿਜ਼ਨ, ਫਰਿੱਜ, ਏਸੀ, ਕੰਪਿਊਟਰ, ਵਾਸ਼ਿੰਗ ਮਸ਼ੀਨ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰਕੇ ਲੈ ਗਏ ਅਤੇ ਉਨ੍ਹਾਂ ਘਰ ਦੀਆਂ ਅਲਮਾਰੀਆਂ ਅਤੇ ਦਰਵਾਜ਼ਿਆਂ ਦੀ ਭੰਨ ਤੋੜ ਕੀਤੀ। ਅਗਰਵਾਲ ਨੇ ਕਿਹਾ ਕਿ ਉਨ੍ਹਾਂ ਪੁਲੀਸ ਨੂੰ ਲਿਖਤੀ ਸ਼ਿਕਾਇਤ ਕੀਤੀ ਹੈ ਪਰ ਅਜੇ ਤੱਕ ਪੁਲੀਸ ਮੁਲਜ਼ਮਾਂ ਦੀ ਸ਼ਨਾਖਤ ਨਹੀਂ ਕਰ ਸਕੀ।
Advertisement
Advertisement