ਗੋਪਾਲ ਬਾਗਲੇ ਆਸਟਰੇਲੀਆ ਵਿੱਚ ਭਾਰਤੀ ਹਾਈ ਕਮਿਸ਼ਨਰ ਨਿਯੁਕਤ
ਨਵੀਂ ਦਿੱਲੀ, 13 ਸਤੰਬਰ
ਸੀਨੀਅਰ ਡਿਪਲੋਮੈਟ ਗੋਪਾਲ ਬਾਗਲੇ ਨੂੰ ਆਸਟਰੇਲੀਆ ਵਿੱਚ ਭਾਰਤ ਦਾ ਹਾਈ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। 1992 ਬੈਚ ਦੇ ਭਾਰਤੀ ਵਿਦੇਸ਼ ਸੇਵਾ (ਆਈਐੱਫਐੱਸ) ਅਧਿਕਾਰੀ ਸ੍ਰੀ ਬਾਗਲੇ ਸ੍ਰੀਲੰਕਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਹਨ। ਵਿਦੇਸ਼ ਮੰਤਰਾਲੇ ਨੇ ਬਿਆਨ ਵਿੱਚ ਕਿਹਾ, ‘‘ਸ੍ਰੀਲੰਕਾ ਵਿੱਚ ਮੌਜੂਦਾ ਭਾਰਤ ਦੇ ਹਾਈ ਕਮਿਸ਼ਨਰ ਗੋਪਾਲ ਬਾਗਲੇ ਨੂੰ ਆਸਟਰੇਲੀਆ ਵਿੱਚ ਦੇਸ਼ ਦਾ ਅਗਲਾ ਹਾਈ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।’ ਬਾਗਲੇ ਆਸਟਰੇਲੀਆ ਵਿੱਚ ਭਾਰਤੀ ਹਾਈ ਕਮਿਸ਼ਨਰ ਮਨਪ੍ਰੀਤ ਵੋਹਰਾ ਦੀ ਥਾਂ ਲੈਣਗੇ। ਉਨ੍ਹਾਂ ਦੇ ਛੇਤੀ ਹੀ ਅਹੁਦਾ ਸੰਭਾਲਣ ਦੀ ਉਮੀਦ ਹੈ। ਬਾਗਲੇ ਨੇ ਵਿਦੇਸ਼ ਮੰਤਰਾਲੇ ਵਿੱਚ ਵੱਖ-ਵੱਖ ਉੱਚ ਅਹੁਦਿਆਂ ’ਤੇ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਨੇ ਵਿਦੇਸ਼ ਮੰਤਰਾਲੇ ਦੇ ਅਧਿਕਾਰਿਤ ਬੁਲਾਰੇ, ਜੁਆਇੰਟ ਸਕੱਤਰ (ਪਾਕਿਸਤਾਨ, ਅਫ਼ਗਾਨਿਸਤਾਨ ਅਤੇ ਇਰਾਨ) ਅਤੇ ਹਾਲ ਹੀ ਵਿੱਚ ਪ੍ਰਧਾਨ ਮੰਤਰੀ ਦਫ਼ਤਰ ਵਿੱਚ ਜੁਆਇੰਟ ਸਕੱਤਰ ਵਜੋਂ ਕੰਮ ਕੀਤਾ ਹੈ। -ਪੀਟੀਆਈ
ਸੰਤੋਸ਼ ਝਾਅ ਸ੍ਰੀਲੰਕਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਨਿਯੁਕਤ
ਸੀਨੀਅਰ ਰਾਜਦੂਤ ਸੰਤੋਸ਼ ਝਾਅ ਨੂੰ ਸ੍ਰੀਲੰਕਾ ਵਿੱਚ ਭਾਰਤ ਦਾ ਹਾਈ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਉਹ 1993 ਬੈਚ ਦੇ ਆਈਐੱਫਐੱਸ ਅਧਿਕਾਰੀ ਹਨ, ਜੋ ਕਿ ਗੋਪਾਲ ਬਾਗਲੇ ਦੀ ਥਾਂ ਅਹੁਦਾ ਸੰਭਾਲਣਗੇ। ਜ਼ਿਕਰਯੋਗ ਹੈ ਕਿ ਗੋਪਾਲ ਬਾਗਲੇ ਨੂੰ ਆਸਟਰੇਲੀਆ ਦਾ ਹਾਈ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਮੌਜੂਦਾ ਸਮੇਂ ਸੰਤੋਸ਼ ਝਾਅ ਬੈਲਜੀਅਮ ਵਿੱਚ ਭਾਰਤ ਦੇ ਰਾਜਦੂਤ ਹਨ।