For the best experience, open
https://m.punjabitribuneonline.com
on your mobile browser.
Advertisement

ਗੋਪਾਲ ਰਾਏ ਵੱਲੋਂ ਕੇਜਰੀਵਾਲ ਨਾਲ ਮੁਲਾਕਾਤ

08:38 AM Aug 13, 2024 IST
ਗੋਪਾਲ ਰਾਏ ਵੱਲੋਂ ਕੇਜਰੀਵਾਲ ਨਾਲ ਮੁਲਾਕਾਤ
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 12 ਅਗਸਤ
ਦਿੱਲੀ ਦੇ ਕੈਬਨਿਟ ਮੰਤਰੀ ਤੇ ‘ਆਪ’ ਦੇ ਦਿੱਲੀ ਪ੍ਰਦੇਸ਼ਕ ਕਨਵੀਨਰ ਗੋਪਾਲ ਰਾਏ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਤੇ ਪਾਰਟੀ ਦੇ ਕੌਮੀ ਕਨਵੀਨਰ ਨਾਲ ਤਿਹਾੜ ਜੇਲ੍ਹ ਵਿੱਚ ਮੁਲਾਕਾਤ ਕੀਤੀ। ਪਾਰਟੀ ਵੱਲੋਂ ਦੱਸਿਆ ਗਿਆ ਕਿ ਇਸ ਮੀਟਿੰਗ ਦੌਰਾਨ ਕੇਜਰੀਵਾਲ ਨੇ ਉਨ੍ਹਾਂ ਨੂੰ ਦੱਸਿਆ ਕਿ 15 ਅਗਸਤ ਨੂੰ ਆਜ਼ਾਦੀ ਦਿਵਸ ਮੌਕੇ ਉਨ੍ਹਾਂ (ਕੇਜਰੀਵਾਲ) ਦੀ ਥਾਂ ਦਿੱਲੀ ਦੀ ਸਿੱਖਿਆ ਮੰਤਰੀ ਆਤਿਸ਼ੀ ਵੱਲੋਂ ਤਿਰੰਗਾ ਝੁਲਾਉਣ ਦੀ ਰਸਮ ਨਿਭਾਈ ਜਾਵੇਗੀ। ਇਸ ਹੁਕਮ ਦੇ ਮਿਲਣ ਮਗਰੋਂ ਸ੍ਰੀ ਗੋਪਾਲ ਰਾਏ ਨੇ ‘ਜੀਏਡੀ’ ਮਹਿਕਮੇ ਨੂੰ ਲਿਖਤੀ ਹਦਾਇਤ ਕੀਤੀ ਕਿ ਆਤਿਸ਼ੀ ਵੱਲੋਂ 15 ਅਗਸਤ ਨੂੰ ਕੌਮੀ ਝੰਡਾ ਝੁਲਾਇਆ ਜਾਵੇਗਾ। ਇਹ ਸਮਾਗਮ ਛਤਰਸਾਲ ਸਟੇਡੀਅਮ ਵਿੱਚ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਸ੍ਰੀ ਕੇਜਰੀਵਾਲ ਅੱਜ ਕੱਲ੍ਹ ਦਿੱਲੀ ਆਬਕਾਰੀ ਦੇ ਕਥਿਤ ਘੁਟਾਲੇ ਵਿੱਚ ਤਿਹਾੜ ਜੇਲ੍ਹ ਵਿੱਚ ਹਨ।

Advertisement
Advertisement
Author Image

joginder kumar

View all posts

Advertisement