ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਰਕਾਰ ਵੱਲੋਂ ਸੂਬੇ ਵਿੱਚ ਤਿੰਨ ਕਰੋੜ ਬੂਟੇ ਲਾਉਣ ਦਾ ਟੀਚਾ: ਜੌੜਾਮਾਜਰਾ

08:30 AM Aug 04, 2024 IST
ਸਮਾਣਾ ਵਿੱਚ ਬੂਟੇ ਲਾਉਂਦੇ ਹੋਏ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ।

ਸੁਭਾਸ਼ ਚੰਦਰ
ਸਮਾਣਾ, 3 ਅਗਸਤ
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕੇਂਦਰ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੈਰਿਸ ਓਲੰਪਿਕ ਵਿੱਚ ਆਪਣੇ ਖਿਡਾਰੀਆਂ ਦੀ ਹੌਸਲਾ-ਅਫਜ਼ਾਈ ਕਰਨ ਜਾਣ ਤੋਂ ਰੋਕਣ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਹ ਅੱਜ ਹਰਿਆਵਲ ਲਹਿਰ ਨੂੰ ਹੋਰ ਤੇਜ਼ ਕਰਨ ਲਈ ਸਮਾਣਾ-ਭਵਾਨੀਗੜ੍ਹ ਰੋਡ ’ਤੇ ਨਵੇਂ ਬਣਾਏ ਗਏ ਡਿਵਾਈਡਰ ’ਤੇ ਬੂਟੇ ਲਾਉਣ ਮੌਕੇ ਸੰਬੋਧਨ ਕਰ ਰਹੇ ਸਨ। ਜੌੜਾਮਾਜਰਾ ਨੇ ਵਾਤਾਵਰਨ ਤਬਦੀਲੀ ਬਾਰੇ ਕਿਹਾ ਕਿ ਜੇਕਰ ਅਗਲੀਆਂ ਪੀੜ੍ਹੀਆਂ ਨੂੰ ਬਚਾਉਣਾ ਹੈ ਤਾਂ ਬੂਟੇ ਲਾਉਣੇ ਹੀ ਪੈਣਗੇ।
ਚੇਤਨ ਸਿੰਘ ਜੌੜਾਮਾਜਰਾ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਹਰੇਕ ਕਿਸਾਨ ਆਪਣੀਆਂ ਖੇਤਾਂ ਵਾਲੀਆਂ ਮੋਟਰਾਂ ਦੇ ਆਲੇ-ਦੁਆਲੇ ਘੱਟੋ-ਘੱਟ ਚਾਰ ਪੌਦੇ ਜ਼ਰੂਰ ਲਾਵੇ।
ਜੌੜਾਮਾਜਰਾ ਨੇ ਦੱਸਿਆ ਕਿ ਸੂਬੇ ਵਿੱਚ ਜੰਗਲਾਤ ਅਧੀਨ ਰਕਬਾ ਵਧਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਤਕਰੀਬਨ ਤਿੰਨ ਕਰੋੜ ਬੂਟੇ ਲਾਉਣ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਲਈ ਸਰਕਾਰ ਨੇ ਇੱਕ ਵਿਆਪਕ ਮੁਹਿੰਮ ਸ਼ੁਰੁੂ ਕੀਤੀ ਹੈ। ਜੌੜਾਮਾਜਰਾ ਨੇ ਕਿਹਾ ਕਿ ਕਿਸਾਨ ਇਸ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਸਰਗਰਮ ਭੂਮਿਕਾ ਨਿਭਾਅ ਸਕਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਸਰਕਾਰ ਨੇ ਰਾਜ ਵਿੱਚ ਕੁੱਲ 1.2 ਕਰੋੜ ਪੌਦੇ ਲਾਏ ਸਨ ਅਤੇ ਇਸ ਸਾਲ ਇਹ ਟੀਚਾ ਵਧਾ ਕੇ ਤਿੰਨ ਕਰੋੜ ਕਰ ਦਿੱਤਾ ਗਿਆ ਹੈ। ਇਸ ਮੌਕੇ ਹਰਜਿੰਦਰ ਸਿੰਘ ਜੌੜਾਮਾਜਰਾ, ਗੁਰਦੇਵ ਸਿੰਘ ਟਿਵਾਣਾ, ਕੁਲਦੀਪ ਵਿਰਕ, ਗੋਪਾਲ ਕ੍ਰਿਸ਼ਨ ਬਿੱਟੂ, ਸੰਦੀਪ ਗਰਗ, ਸੁਰਜੀਤ ਫੌਜੀ, ਰਵਿੰਦਰ ਸੋਹਲ, ਅਮਿਤ ਧਾਲੀਵਾਲ, ਸੰਜੇ ਸਿੰਗਲਾ, ਰਵੀ ਰੰਧਾਵਾ, ਪਾਰਸ ਸਰਮਾ, ਸੰਦੀਪ ਸਰਮਾ, ਹਰਮੇਸ ਕੁਲਾਰਾਂ, ਰਵਿੰਦਰ ਬੱਲੀ, ਦੀਪਕ ਵਧਵਾ ਤੇ ਸੋਨੀ ਘੁੰਮਣ ਸਮੇਤ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।

Advertisement

ਵਿਧਾਇਕਾ ਨੇ ਬੂਟੇ ਲਾਉਣ ਦੀ ਮੁਹਿੰਮ ਸ਼ੁਰੂ ਕਰਵਾਈ

ਭਵਾਨੀਗੜ੍ਹ (ਪੱਤਰ ਪ੍ਰੇਰਕ): ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਹਲਕਾ ਸੰਗਰੂਰ ਨੂੰ ਹਰਿਆ-ਭਰਿਆ ਬਣਾਉਣ ਲਈ ਅੱਜ ਨੇੜਲੇ ਪਿੰਡ ਮਾਝੀ-ਫੁੰਮਣਵਾਲ ਸੜਕ ’ਤੇ 2000 ਬੂਟੇ ਲਗਾਉਣ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਵਿਧਾਇਕ ਭਰਾਜ ਨੇ ਆਪਣੇ ਪਿੰਡਾਂ ਵਿੱਚ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਦੀ ਅਪੀਲ ਕੀਤੀ।

Advertisement
Advertisement
Advertisement