ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤਲਵਾੜਾ ਤੋਂ ਸ੍ਰੀ ਪਾਉਂਟਾ ਸਾਹਿਬ ਸਰਕਾਰੀ ਬੱਸ ਸੇਵਾ ਸ਼ੁਰੂ

10:35 AM Sep 21, 2024 IST
ਬੱਸ ਨੂੰ ਰਵਾਨਾ ਕਰਦੇ ਹੋਏ ਵਿਧਾਇਕ ਕਰਮਬੀਰ ਘੁੰਮਣ। -ਫੋਟੋ: ਠਾਕੁਰ

ਪੱਤਰ ਪ੍ਰੇਰਕ
ਤਲਵਾੜਾ, 20 ਸਤੰਬਰ
ਪੰਜਾਬ ਸਰਕਾਰ ਨੇ ਤਲਵਾੜਾ ਤੋਂ ਸ੍ਰੀ ਪਾਉਂਟਾ ਸਾਹਿਬ ਵਾਇਆ ਹੁਸ਼ਿਆਰਪੁਰ ਸਿੱਧੀ ਬੱਸ ਸੇਵਾ ਸ਼ੁਰੂ ਕੀਤੀ ਹੈ ਜਿਸਦੀ ਵਿਧਾਇਕ ਐਡਵੋਕੇਟ ਕਰਮਬੀਰ ਘੁੰਮਣ ਨੇ ਤਲਵਾੜਾ ਬੱਸ ਸਟੈਂਡ ਤੋਂ ਸ਼ੁਰੂਆਤ ਕੀਤੀ। ਇਸ ਮੌਕੇਵਿਧਾਇਕ ਘੁੰਮਣ ਨੇ ਦੱਸਿਆ ਕਿ ਲੋਕਾਂ ਦੀ ਮੰਗ ’ਤੇ ਪੰਜਾਬ ਸਰਕਾਰ ਨੇ ਹੁਸ਼ਿਆਰਪੁਰ ਡਿੱਪੂ ਦੀ ਬੱਸ ਸਰਵਿਸ ਸ਼ੁਰੂ ਕੀਤੀ ਹੈ ਜੋ ਰੋਜ਼ਾਨਾ ਸਵੇਰੇ 7.30 ਵਜੇ ਤਲਵਾੜਾ ਤੋਂ ਚੱਲੇਗੀ। ਵਾਇਆ ਹੁਸ਼ਿਆਰਪੁਰ ਬੱਸ ਸ੍ਰੀ ਪਾਉਂਟਾ ਸਾਹਿਬ ਪਹੁੰਚੇਗੀ। ਉਨ੍ਹਾਂ ਨਵੀਂ ਬੱਸ ਸੇਵਾ ਦੀ ਸ਼ਰੂਆਤ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਧੰਨਵਾਦ ਕੀਤਾ। ਵਿਧਾਇਕ ਘੁੰਮਣ ਨੇ ਆਗਾਮੀ ਪੰਚਾਇਤੀ ਚੋਣਾਂ ਵਿੱਚ ਇਮਾਨਦਾਰ ਅਤੇ ਮਿਹਨਤੀ ਉਮੀਦਵਾਰਾਂ ਨੂੰ ਜਿਤਾਉਣ ਤੇ ਪਿੰਡਾਂ ਵਿੱਚ ਧੜੇਬੰਦੀ ਦੀ ਬਜਾਇ ਆਪਸੀ ਭਾਈਚਾਰਕ ਸਾਂਝ ਪੈਦਾ ਕਰਨ ਦੀ ਨਸੀਹਤ ਦਿੱਤੀ। ਇਸ ਮੌਕੇ ਬਲਾਕ ਤਲਵਾੜਾ ਪ੍ਰਧਾਨ ਸ਼ਿਵਮ ਤਲੁਜਾ, ਦਫ਼ਤਰ ਇੰਚਾਰਜ ਗੁਰਬਚਨ ਡਡਵਾਲ, ਮੁਨੀਸ਼ ਪੁਰੀ, ਸ਼ੇਖਰ ਸਿੱਧੂ ਤੇ ਕਿਸ਼ੋਰੀ ਲਾਲ ਸ਼ਰਮਾ ਹਾਜ਼ਰ ਸਨ।

Advertisement

Advertisement