ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਕਾਰ-ਵਪਾਰ ਮਿਲਣੀ: ਮੁੱਖ ਮੰਤਰੀ ਨੇ ਕਈ ਮਸਲੇ ਮੌਕੇ ’ਤੇ ਹੱਲ ਕੀਤੇ

07:02 AM Mar 04, 2024 IST
ਸਰਕਾਰ-ਵਪਾਰ ਮਿਲਣੀ ਵਿੱਚ ਹਾਜ਼ਰ ਵਪਾਰੀ ਅਤੇ ਕਾਰੋਬਾਰੀ। -ਫੋਟੋ: ਪੰਜਾਬੀ ਟ੍ਰਿਬਿਊਨ

ਗੁਰਿੰਦਰ ਸਿੰਘ
ਲੁਧਿਆਣਾ, 3 ਮਾਰਚ
ਪੰਜਾਬ ਸਰਕਾਰ ਵੱਲੋਂ ਅੱਜ ਇੱਥੇ ਕੀਤੀ ਗਈ ਸਰਕਾਰ-ਵਪਾਰ ਮਿਲਣੀ ਦੌਰਾਨ ਮੁੱਖ ਮੰਤਰੀ ਨੇ ਕਈ ਮਸਲਿਆਂ ਦਾ ਹੱਲ ਮੌਕੇ ’ਤੇ ਹੀ ਕਰਨ ਦਾ ਐਲਾਨ ਕੀਤਾ ਜਦੋਂਕਿ ਪ੍ਰਮੁੱਖ ਉਦਮੀਆਂ ਨੇ ਸਰਕਾਰ ਵੱਲੋਂ ਪੰਜਾਬ ਅਤੇ ਲੋਕਾਂ ਦੇ ਵਿਕਾਸ ਲਈ ਕੀਤੇ ਜਾ ਰਹੇ ਲੋਕ-ਪੱਖੀ ਉਪਰਾਲਿਆਂ ਦੀ ਸ਼ਲਾਘਾ ਕੀਤੀ।
ਇਸ ਮੌਕੇ ਫੁਟਵੀਅਰ ਐਸੋਸੀਏਸ਼ਨ ਦੇ ਵਰੁਣ ਜੈਰਥ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਓਟੀ.ਮਐਸ ਸਕੀਮ ਦੀ ਸਮਾਂ ਸੀਮਾ ਦੋ ਮਹੀਨੇ ਵਧਾਏ ਜਾਣ ਵਾਲੀ ਮੰਗ ਨੂੰ ਤੁਰੰਤ ਪ੍ਰਵਾਨ ਕਰਨ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ। ਇਹ ਸਮਾਂ ਸੀਮਾ ਪਹਿਲਾਂ 15 ਮਾਰਚ ਨੂੰ ਖ਼ਤਮ ਹੋ ਰਹੀ ਸੀ, ਜੋ ਹੁਣ 15 ਮਈ ਤੱਕ ਵਧਾ ਦਿੱਤੀ ਗਈ ਹੈ।
ਕੁੱਕੂ ਐਕਸਪੋਰਟਸ ਦੇ ਦਿਨੇਸ਼ ਪੁਰੀ ਨੇ ਮੁੱਖ ਮੰਤਰੀ ਨੂੰ ਚੀਨ ਤੋਂ ਘੱਟ ਕੀਮਤ ’ਤੇ ਦਰਾਮਦ ਕੀਤੇ ਜਾ ਰਹੇ ਕੱਪੜੇ (ਫੈਬਰਿਕ) ’ਤੇ ਰੋਕ ਲਗਾਉਣ ਦੀ ਅਪੀਲ ਕੀਤੀ, ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਇਸ ਸਬੰਧ ਵਿੱਚ ਜਲਦੀ ਹੀ ਕੇਂਦਰ ਸਰਕਾਰ ਕੋਲ ਮੁੱਦਾ ਉਠਾਉਣ ਦਾ ਐਲਾਨ ਕੀਤਾ। ਇੱਕ ਹੋਰ ਵਪਾਰੀ ਹਰਮੀਕ ਸਿੰਘ ਨੇ ‘ਮੇਰਾ ਬਿੱਲ, ਮੇਰਾ ਅਧਿਕਾਰ’ ਐਪ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਟੈਕਸ ਨਾ ਭਰਨ ਵਾਲਿਆਂ ਨੇ ਵੀ ਹੁਣ ਟੈਕਸ ਭਰਨਾ ਸ਼ੁਰੂ ਕਰ ਦਿੱਤਾ ਹੈ ਕਿਉਂਕਿ ਇਹ ਐਪ ਜਾਅਲੀ ਬਿੱਲਾਂ ਦੀ ਬੜੀ ਆਸਾਨੀ ਨਾਲ ਜਾਂਚ ਕਰ ਲੈਂਦੀ ਹੈ।
ਇੱਕ ਟਿਸ਼ੂ ਨਿਰਮਾਤਾ ਤਲਵਿੰਦਰ ਕੁਮਾਰ ਦੀ ਮੰਗ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੋਰਾਹਾ ਅਤੇ ਖੰਨਾ ਵਿੱਚ ਸੀਸੀਟੀਵੀ ਲਗਾਉਣ ਦਾ ਐਲਾਨ ਕੀਤਾ।
ਇੰਟੇਗ੍ਰੇਟਿਡ ਟੈਕਸਟਾਈਲ ਐਂਡ ਨਿਟਵੇਅਰਜ਼ ਤੋਂ ਰਾਜੇਸ਼ ਗੁਪਤਾ ਨੇ ਸਮੇਂ ਸਿਰ ਰਿਫੰਡ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੂੰਜੀਗਤ ਵਸਤਾਂ ’ਤੇ ਅਦਾ ਕੀਤੇ ਟੈਕਸ ’ਚ ਰਾਹਤ ਦੇਣ ਦਾ ਮੁੱਦਾ ਜੀਐੱਸਟੀ ਕੌਂਸਲ ਕੋਲ ਉਠਾਉਣ ਦਾ ਵੀ ਭਰੋਸਾ ਦਿੱਤਾ।
ਸਮਾਲ ਸਕੇਲ ਟੈਕਸਟਾਈਲ ਐਸੋਸੀਏਸ਼ਨ ਦੇ ਪ੍ਰਧਾਨ ਰਜਿੰਦਰ ਸਿੰਘ ਨੇ ‘ਪੀਪੀ ਸਾਂਝ’ ਐਪ ਨੂੰ ਲਾਂਚ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਕਿਉਂਕਿ ਇਸ ਨੇ ਮਜ਼ਦੂਰਾਂ ਦੀ ਤੁਰੰਤ ਤਸਦੀਕ ਨੂੰ ਯਕੀਨੀ ਬਣਾਇਆ ਹੈ। ਇਸੇ ਤਰ੍ਹਾਂ ਪਲਾਸਟਿਕ ਮੈਨੂਫੈਕਚਰਰਜ਼ ਐਂਡ ਟਰੇਡਰਜ਼ ਐਸੋਸੀਏਸ਼ਨ ਦੇ ਰਾਜੀਵ ਜੈਨ ਨੇ ਪੰਜਾਬ ਵਿੱਚ 120 ਮਾਈਕਰੋਨ ਤੱਕ ਦੇ ਪਲਾਸਟਿਕ ਬੈਗ ਤੋਂ ਪਾਬੰਦੀ ਹਟਾਏ ਜਾਣ ਲਈ ਮਦਦ ਮੰਗੀ, ਜਿਸ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਲਦ ਹੀ ਸਬੰਧਤ ਐਕਟ ਵਿੱਚ ਲੋੜੀਂਦੀ ਸੋਧ ਕਰ ਦਿੱਤੀ ਜਾਵੇਗੀ। ਇੱਕ ਹੋਰ ਵਪਾਰੀ ਸੁਰੇਸ਼ ਧੀਰ ਨੇ ਮੰਡੀਆਂ ਵਿੱਚ ਲਟਕਦੀਆਂ ਤਾਰਾਂ ਦਾ ਮਸਲਾ ਕਰਨ ਤੇ ਭਗਵੰਤ ਮਾਨ ਦਾ ਧੰਨਵਾਦ ਕੀਤਾ। ਮਧੂ ਮੱਖੀ ਪਾਲਕ ਗੋਬਿੰਦਰ ਸਿੰਘ ਨੇ ਨਿਵੇਸ਼ ਪੰਜਾਬ ਸਕੀਮ ਦੀ ਸ਼ਲਾਘਾ ਕੀਤੀ।

Advertisement

Advertisement