For the best experience, open
https://m.punjabitribuneonline.com
on your mobile browser.
Advertisement

ਸਰਕਾਰ ਨੇ ਓਟੀਐੱਸ ਰਾਹੀਂ 137.66 ਕਰੋੜ ਰੁਪਏ ਇਕੱਠੇ ਕੀਤੇ: ਚੀਮਾ

07:22 AM Jul 04, 2024 IST
ਸਰਕਾਰ ਨੇ ਓਟੀਐੱਸ ਰਾਹੀਂ 137 66 ਕਰੋੜ ਰੁਪਏ ਇਕੱਠੇ ਕੀਤੇ  ਚੀਮਾ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਜੁਲਾਈ
ਪੰਜਾਬ ਦੇ ਵਪਾਰੀਆਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਬਕਾਇਆ ਖੜ੍ਹੇ ਟੈਕਸਾਂ ਦੀ ਵਸੂਲੀ ਲਈ ‘ਆਪ’ ਸਰਕਾਰ ਵੱਲੋਂ ਪੰਜਾਬ ਯਕਮੁਸ਼ਤ ਨਿਪਟਾਰਾ (ਸੋਧ) ਯੋਜਨਾ (ਓਟੀਐੱਸ-3) ਲਿਆਂਦੀ ਗਈ। ਇਸ ਸਕੀਮ ਰਾਹੀ ਸੂਬਾ ਸਰਕਾਰ ਨੇ 137.66 ਕਰੋੜ ਰੁਪਏ ਇਕੱਠੇ ਕੀਤੇ ਹਨ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੰਡੀਗੜ੍ਹ ਵਿੱਚ ਪੰਜਾਬ ਭਵਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਹੈ। ਸ੍ਰੀ ਚੀਮਾ ਨੇ ਕਿਹਾ ਕਿ ਦੇਸ਼ ਵਿੱਚ ਜੀਐੱਸਟੀ ਲਾਗੂ ਹੋਣ ਤੋਂ ਪਹਿਲਾਂ ਪੰਜਾਬ ਦੇ ਵੱਡੀ ਗਿਣਤੀ ਵਿੱਚ ਵਪਾਰੀਆਂ ਵਿਰੁੱਧ ਕਰੋੜਾਂ ਰੁਪਏ ਟੈਕਸ ਦੇ ਬਕਾਇਆ ਖੜ੍ਹੇ ਹਨ, ਜਿਸ ਨੂੰ ਸਰਕਾਰ ਵੱਲੋਂ ਵਸੂਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਓਟੀਐੱਸ-3 ਰਾਹੀਂ ਪੰਜਾਬ ਸਰਕਾਰ ਨੇ 137.66 ਕਰੋੜ ਰੁਪਏ ਇਕੱਠੇ ਕੀਤੇ ਹਨ, ਜਦੋਂਕਿ ਪਿਛਲੀਆਂ ਸਰਕਾਰਾਂ ਨੇ ਓਟੀਐੱਸ-1 ਅਤੇ ਓਟੀਐੱਸ-2 ਰਾਹੀਂ ਸਿਰਫ਼ 13.15 ਕਰੋੜ ਇਕੱਠੇ ਕੀਤੇ ਸਨ। ਉਨ੍ਹਾਂ ਕਿਹਾ ਕਿ ਓਟੀਐੱਸ-3 ਲਈ ਬਿਨੈ ਕਰਨ ਸਮੇਂ ਵਧੀਕ ਕਾਨੂੰਨੀ ਘੋਸ਼ਣਾ ਫਾਰਮ ਜਮ੍ਹਾਂ ਕਰਨ ਦੀ ਸਹੂਲਤ ਨੇ ਡੀਲਰਾਂ ਲਈ ਰਾਹ ਸੌਖਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹਾਲੇ ਤੱਕ 58,756 ਡੀਲਰਾਂ ਨੇ ਓਟੀਐੱਸ-3 ਦਾ ਲਾਭ ਲਿਆ ਹੈ।

Advertisement

Advertisement
Advertisement
Author Image

joginder kumar

View all posts

Advertisement