For the best experience, open
https://m.punjabitribuneonline.com
on your mobile browser.
Advertisement

ਸਰਕਾਰੀ ਕਾਲਜ ਹੋਣਗੇ ਈਵੀਐੱਮਜ਼ ਲਈ ਸਟਰਾਂਗ ਰੂਮ

05:36 AM Apr 28, 2024 IST
ਸਰਕਾਰੀ ਕਾਲਜ ਹੋਣਗੇ ਈਵੀਐੱਮਜ਼ ਲਈ ਸਟਰਾਂਗ ਰੂਮ
Advertisement

ਪੰਚਕੂਲਾ: ਮਿਨੀ ਸਕੱਤਰੇਤ ਦੇ ਆਡੀਟੋਰੀਅਮ ਵਿੱਚ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਯਸ਼ ਗਰਗ ਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਸਬੰਧਤ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਈਵੀਐੱਮਜ਼ ਦੀ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ। ਪੰਚਕੂਲਾ ਜ਼ਿਲ੍ਹੇ ਦੇ ਦੋ ਵਿਧਾਨ ਸਭਾ ਹਲਕੇ ਕਾਲਕਾ ਤੇ ਪੰਚਕੂਲਾ, ਅੰਬਾਲਾ ਲੋਕ ਸਭਾ ਹਲਕੇ ਵਿੱਚ ਪੈਂਦੇ ਹਨ। ਸ੍ਰੀ ਗਰਗ ਨੇ ਕਿਹਾ ਕਿ ਲੋਕ ਸਭਾ ਚੋਣਾਂ-2024 ਨੂੰ ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਯੋਗ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਏਆਰਓ ਪੰਚਕੂਲਾ ਵਿਧਾਨ ਸਭਾ ਹਲਕੇ ਦੀਆਂ ਮਸ਼ੀਨਾਂ ਲਈ ਸੈਕਟਰ-1 ਸਥਿਤ ਸਰਕਾਰੀ ਪੋਸਟ ਗ੍ਰੈਜੂਏਟ ਕਾਲਜ ਅਤੇ ਕਾਲਕਾ ਦੇ ਏਆਰਓ ਕਾਲਕਾ ਵਿਧਾਨ ਸਭਾ ਹਲਕੇ ਦੀਆਂ ਮਸ਼ੀਨਾਂ ਸਰਕਾਰੀ ਮਹਿਲਾ ਪੋਸਟ ਗ੍ਰੈਜੂਏਟ ਕਾਲਜ, ਸੈਕਟਰ-14 ਵਿੱਚ ਸਟਰਾਂਗ ਰੂਮ ਬਣਾਉਣਗੇ। ਇਸ ਮੌਕੇ ਸ੍ਰੀ ਗਰਗ ਨੇ ਮੀਡੀਆ ਮੋਨੀਟਰਿੰਗ ਅਤੇ ਮੀਡੀਆ ਕੰਟਰੋਲ ਰੂਮ ਦਾ ਨਿਰੀਖਣ ਕੀਤਾ ਅਤੇ ਉੱਥੇ ਚੱਲ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×