ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵੈਟਰਨਰੀ ਇੰਸਪੈਕਟਰਾਂ ਦੀਆਂ ਮੰਗਾਂ ਦੇ ਹੱਲ ਲਈ ਸਰਕਾਰ ਵਚਨਬੱਧ: ਖੁੱਡੀਆਂ

12:25 PM Sep 21, 2024 IST
ਵੈਟਰਨਰੀ ਇੰਸਪੈਕਟਰਾਂ ਦੀਆਂ ਮੰਗਾਂ ’ਤੇ ਚਰਚਾ ਕਰਦੇ ਹੋਏ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 20 ਸਤੰਬਰ
ਪੰਜਾਬ ਦੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ’ਤੇ ਹਮਦਰਦੀ ਨਾਲ ਵਿਚਾਰ-ਚਰਚਾ ਕਰਦਿਆਂ ਉਨ੍ਹਾਂ ਨੂੰ ਜਲਦੀ ਲਾਗੂ ਕਰਨ ਦਾ ਭਰੋਸਾ ਦਿੱਤਾ। ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵੱਲੋਂ ਮੁਹਾਲੀ ਵਿੱਚ ਮੁੱਖ ਦਫ਼ਤਰ ਦੇ ਬਾਹਰ ਸੂਬਾ ਪੱਧਰੀ ਧਰਨਾ ਦੇਣ ਮੌਕੇ ਮੁਹਾਲੀ ਪ੍ਰਸ਼ਾਸਨ ਨੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ ਹੈ। ਜਥੇਬੰਦੀ ਦੇ ਵਫ਼ਦ ਨੇ ਪਸ਼ੂ ਪਾਲਣ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ 2011 ਵਿੱਚ ਭਰਤੀ ਹੋਏ ਵੈਟਰਨਰੀ ਇੰਸਪੈਕਟਰਾਂ ਵੱਲੋਂ 7000 ਤਨਖ਼ਾਹ ਤੇ 18 ਮਹੀਨੇ ਸਰਵਿਸ, ਸੀਨੀਅਰ ਵੈਟਰਨਰੀ ਇੰਸਪੈਕਟਰਾਂ ਨੂੰ ਨਿਯਮਾਂ ਅਨੁਸਾਰ ਤਰੱਕੀਆਂ ਦੇਣਾ, ਤਹਿਸੀਲ ਪੱਧਰੀ ਹਸਪਤਾਲ ਵਿੱਚ ਨਵੀਆਂ ਅਸਾਮੀਆਂ ਦੀ ਰਚਨਾ ਕਰਨਾ, ਜ਼ਿਲ੍ਹਾ ਵੈਟਰਨਰੀ ਇੰਸਪੈਕਟਰ ਦੀ ਅਸਾਮੀ ਡਿਪਟੀ ਡਾਇਰੈਕਟਰ ਦਫ਼ਤਰ ਵਿੱਚ ਕਰਨ ਸਮੇਤ ਜ਼ਿਲ੍ਹਾ ਵੈਟਰਨਰੀ ਇੰਸਪੈਕਟਰ ਦੀ ਤਨਖ਼ਾਹ 4800 ਗਰੇਡ ਪੇਅ ਨਾਲ ਫਿਕਸ ਕਰਨਾ, ਵੈਟਰਨਰੀ ਇੰਸਪੈਕਟਰ ਕਾਡਰ ਦੀਆਂ ਤਨਖ਼ਾਹ ਸਕੇਲ ਦੀ ਤਰੁੱਟੀਆਂ, ਵਿਭਾਗ ਦੀਆਂ ਅਸਾਮੀਆਂ ਨੂੰ ਮੁੜ ਘੋਖਣ, ਨਵੀਂ ਭਰਤੀ ਮੁਲਾਜ਼ਮਾਂ ਨੂੰ ਪੰਜਾਬ ਦਾ ਛੇਵਾਂ ਪੇਅ ਸਕੇਲ ਦੇਣ ਸਬੰਧੀ ਮੰਗਾਂ ’ਤੇ ਚਰਚਾ ਕੀਤੀ। ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਇੰਸਪੈਕਟਰਾਂ ਦੀ ਮੰਗ ’ਤੇ ਜਥੇਬੰਦੀ ਦਾ ਪੱਖ ਸੁਣਿਆ ਤੇ ਅਧਿਕਾਰੀਆਂ ਨੂੰ ਸਾਰੇ ਮਸਲਿਆਂ ਸਬੰਧੀ ਤਜਵੀਜ਼ ਬਣਾ ਕੇ ਭੇਜਣ ਦੇ ਨਿਰਦੇਸ਼ ਦਿੱਤੇ।

Advertisement

Advertisement