ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ੍ਰੀ ਫਤਹਿਗੜ੍ਹ ਸਾਹਿਬ ਦੇ ਸੁੰਦਰੀਕਰਨ ਲਈ ਸਰਕਾਰ ਵਚਨਬੱਧ: ਰਾਏ

06:38 AM Aug 04, 2024 IST

ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 3 ਅਗਸਤ
ਇਤਿਹਾਸਿਕ ਧਰਤੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਆਸ-ਪਾਸ ਦੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਜਲਦ ਪੂਰਾ ਹੋਵੇਗਾ। ਇਹ ਪ੍ਰਗਟਾਵਾ ਫਤਹਿਗੜ੍ਹ ਸਾਹਿਬ ਹਲਕੇ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਫਤਹਿਗੜ੍ਹ ਸਾਹਿਬ ਤੋਂ ਮੋਰਿੰਡੇ ਨੂੰ ਜਾਣ ਵਾਲੀ ਸੜਕ ਵਿੱਚ ਸੀਵਰੇਜ ਪਾਉਣ ਕਾਰਨ ਉਹ ਸੜਕ ਨੂੰ ਪੁੱਟਣਾ ਪਿਆ ਸੀ, ਜਿਸ ਨੂੰ ਜਲਦ ਬਣਾ ਦਿੱਤਾ ਜਾਵੇਗਾ। ਇਸ ਸਬੰਧੀ ਵਿਭਾਗ ਕੋਲ ਪੈਸਾ ਜਮ੍ਹਾਂ ਹੋ ਚੁੱਕਿਆ ਹੈ ਅਤੇ ਬਰਸਾਤ ਤੋਂ ਬਾਅਦ ਇਸ ਦਾ ਨਿਰਮਾਣ ਹੋ ਜਾਵੇਗਾ। ਸਤੰਬਰ ਮਹੀਨੇ ’ਚ ਪ੍ਰੀਮਿਕਸ ਪਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਤਿਹਾਸਿਕ ਸਥਾਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਆਲੇ ਦੁਆਲੇ ਦਾ ਸੁੰਦਰੀਕਰਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜਿੱਥੇ ਸੜਕਾਂ ਦੀ ਹਾਲਤ ਸੁਧਾਰੀ ਜਾਵੇਗੀ, ਉੱਥੇ ਸਟਰੀਟ ਲਾਈਟਾਂ ਦਾ ਵੀ ਪੂਰਾ ਪ੍ਰਬੰਧ ਕੀਤਾ ਜਾਵੇਗਾ।

Advertisement

Advertisement