ਸਰਕਾਰ ਨੇ ਖਣਨ ਤੋਂ 288.75 ਕਰੋੜ ਰੁਪਏ ਕਮਾਏ: ਗੋਇਲ
07:50 AM Dec 25, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਦਸੰਬਰ
ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖਣਨ ਰਾਹੀਂ ਹੁੰਦੀ ਕਾਲਾਬਾਜ਼ਾਰੀ ਰੋਕਣ ਲਈ ਯਤਨ ਕਰ ਰਹੀ ਹੈ। ਇਸੇ ਸਦਕਾ ਖਣਨ ਵਿਭਾਗ ਨੇ ਵਿੱਤ ਵਰ੍ਹੇ 2023-24 ਵਿੱਚ ਖਣਨ ਤੋਂ 288.75 ਕਰੋੜ ਰੁਪਏ ਦਾ ਮਾਲੀਆ ਇਕੱਠਾ ਕੀਤਾ ਹੈ, ਜੋ ਪਿਛਲੇ ਸਾਲ ਦੇ ਮੁਕਾਬਲੇ 31 ਕਰੋੜ ਰੁਪਏ ਵੱਧ ਹੈ।
ਮੰਤਰੀ ਗੋਇਲ ਨੇ ਕਿਹਾ ਕਿ ਵਿਭਾਗ ਨੇ ਪੰਜਾਬ ਮਾਈਨਰ ਮਿਨਰਲ ਪਾਲਿਸੀ-2023 ਲਾਗੂ ਕਰ ਕੇ 73 ਜਨਤਕ ਖਣਨ ਸਾਈਟਾਂ ਚਾਲੂ ਕੀਤੀਆਂ ਹਨ। ਇਸ ਨਾਲ ਜਿੱਥੇ ਰੇਤ ਦੀਆਂ ਕੀਮਤਾਂ ਸਥਿਰ ਕਰਨ ਵਿੱਚ ਮਦਦ ਮਿਲੀ ਹੈ, ਉੱਥੇ ਹੀ ਸੂਬੇ ਨੂੰ 16.07 ਕਰੋੜ ਰੁਪਏ ਅਤੇ ਸਥਾਨਕ ਪਿੰਡਾਂ ਦੇ ਵਾਸੀਆਂ ਲਈ 13.77 ਕਰੋੜ ਰੁਪਏ ਦੀ ਆਮਦਨ ਹੋਈ ਹੈ। ਹੁਣ ਤੱਕ ਸੂਬੇ ਵਿੱਚ 18.37 ਲੱਖ ਮੀਟਰਿਕ ਟਨ ਰੇਤ ਦੀ ਵਿੱਕਰੀ ਕੀਤੀ ਜਾ ਚੁੱਕੀ ਹੈ।
Advertisement
Advertisement