ਗੌਰਮਿੰਟ ਐਂਪਲਾਈਜ਼ ਯੂਨੀਅਨ ਦਾ ਕੈਲੰਡਰ ਜਾਰੀ
06:33 AM Jan 03, 2025 IST
ਪਟਿਆਲਾ: ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਤੇ ਦਿ ਕਲਾਸ ਫੋਰਥ ਗੌਰਮਿੰਟ ਐਂਪਲਾਈਜ਼ ਯੂਨੀਅਨ ਪੰਜਾਬ (1680) ਵੱਲੋਂ ਇਕੱਤਰਤਾ ਕਰਕੇ ਮੁਲਾਜ਼ਮ ਲਹਿਰ ਦੇ ਮਹਿਰੂਮ ਆਗੂ ਸੱਜਣ ਸਿੰਘ, ਰਣਬੀਰ ਸਿੰਘ ਢਿੱਲੋਂ ਨੂੰ ਸਮਰਪਿਤ ਨਵੇਂ ਸਾਲ ਦਾ ਕੈਲੰਡਰ ਜਾਰੀ ਕੀਤਾ ਗਿਆ। ਇਸ ਮੌਕੇ ਦਰਸ਼ਨ ਸਿੰਘ ਲੁਬਾਣਾ, ਰਣਜੀਤ ਰਾਣਵਾਂ, ਸਵਰਨ ਬੰਗਾ, ਬਲਜਿੰਦਰ ਸਿੰਘ, ਰਾਮ ਲਾਲ ਰਾਮਾ, ਰਾਜੇਸ਼ ਗੋਲੂ, ਦੀਪ ਚੰਦ ਹੰਸ ਆਦਿ ਪ੍ਰਮੁੱਖ ਆਗੂ ਹਾਜ਼ਰ ਸਨ। -ਖੇਤਰੀ ਪ੍ਰਤੀਨਿਧ
Advertisement
Advertisement