ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਯੂਸ਼ਮਾਨ ਸਕੀਮ ਤਹਿਤ ਭੁਗਤਾਨ ਕਰਨ ’ਚ ਸਰਕਾਰ ਫ਼ੇਲ੍ਹ: ਬਾਜਵਾ

09:00 AM Sep 21, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਸਤੰਬਰ
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਦੇ ਸੂਬੇ ਵਿੱਚ ਆਯੂਸ਼ਮਾਨ ਭਾਰਤ ਸਕੀਮ ਦੇ ਲਾਭਪਾਤਰੀਆਂ ਪ੍ਰਤੀ ਬੇਰੁਖ਼ੀ ਵਾਲਾ ਵਤੀਰਾ ਧਾਰਨ ਦੀ ਆਲੋਚਨਾ ਕੀਤੀ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ’ਤੇ ਇਸ ਸਕੀਮ ਤਹਿਤ ਵੱਖ-ਵੱਖ ਇਲਾਜਾਂ ਲਈ 600 ਕਰੋੜ ਰੁਪਏ ਤੋਂ ਵੱਧ ਦਾ ਬਕਾਇਆ ਖੜ੍ਹਾ ਹੈ। ਯੋਜਨਾ ਅਨੁਸਾਰ ਹਰੇਕ ਕੇਸ ਲਈ ਭੁਗਤਾਨ ਮਰੀਜ਼ ਨੂੰ ਛੁੱਟੀ ਦੇਣ ਦੇ 15 ਦਿਨਾਂ ਦੇ ਅੰਦਰ ਪੂਰਾ ਕੀਤਾ ਜਾਣਾ ਚਾਹੀਦਾ ਹੈ। ਹਾਲਾਂਕਿ, ਸਰਕਾਰ ਮਹੀਨਿਆਂ ਬਾਅਦ ਵੀ ਬਕਾਏ ਦਾ ਭੁਗਤਾਨ ਕਰਨ ਵਿੱਚ ਅਸਫਲ ਰਹੀ ਹੈ। ਸੂਬੇ ਦੀ ‘ਆਪ’ ਸਰਕਾਰ ਦੇ ਅਜਿਹੇ ਰਵੱਈਏ ਕਾਰਨ ਵੱਖ-ਵੱਖ ਵਰਗਾਂ ਨਾਲ ਸਬੰਧਤ ਪੰਜਾਬ ਦੇ ਵਸਨੀਕ, ਖ਼ਾਸ ਕਰ ਕੇ ਗ਼ਰੀਬ ਤਬਕੇ ਨੂੰ ਇਲਾਜ ਨਾ ਹੋਣ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Advertisement

Advertisement