ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਕਾਰ ਨੇ ਪੰਜਾਬ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜਿਆ: ਬਲਕਾਰ ਸਿੰਘ

09:15 AM Feb 05, 2024 IST
ਜਲੰਧਰ ਵਿੱਚ ਪ੍ਰਦਰਸ਼ਨੀ ਦਾ ਉਦਘਾਟਨ ਕਰਦੇ ਹੋਏ ਕੈਬਨਿਟ ਮੰਤਰੀ ਬਲਕਾਰ ਸਿੰਘ। -ਫੋਟੋ: ਸਰਬਜੀਤ ਸਿੰਘ

ਪਾਲ ਸਿੰਘ ਨੌਲੀ
ਜਲੰਧਰ, 4 ਫਰਵਰੀ
ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਪੰਜਾਬ ਨੂੰ ਉਦਯੋਗਿਕ ਵਿਕਾਸ ਦੇ ਧੁਰੇ ਵਜੋਂ ਉਭਾਰਨ ਲਈ ਸੂਬੇ ਵਿੱਚ ਉਦਯੋਗ ਪੱਖੀ ਮਾਹੌਲ ਸਿਰਜਿਆ ਹੈ।
ਇੱਥੇ ਨਵੀਂ ਅਨਾਜ ਮੰਡੀ ਵਿੱਚ ਉਦਯੋਗਿਕ ਮਸ਼ੀਨਰੀ ਸਬੰਧੀ ਚੱਲ ਰਹੀ 6ਵੀਂ ਮਸ਼ੀਨਐਕਸ ਐਕਸਪੋ ਦੇ ਆਖ਼ਰੀ ਦਿਨ ਮੁੱਖ ਮਹਿਮਾਨ ਵਜੋਂ ਪੁੱਜੇ ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀ ਪਹਿਲੀ ਸਰਕਾਰ ਹੈ ਜੋ ਕਿ ਸੂਬੇ ਵਿੱਚ ਉਦਯੋਗਾਂ ਨੂੰ ਪ੍ਰਫੁੱਲਿਤ ਕਰਨ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਅਤੇ ਵੱਧ ਤੋਂ ਵੱਧ ਸਨਅਤ ਲਿਆਉਣ ਲਈ ਕਈ ਵੱਡੇ ਕਦਮ ਉਠਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਸਮੂਹ ਵਰਗਾਂ ਨੂੰ ਨਾਲ ਲੈ ਕੇ ਨੀਤੀ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਉਦਯੋਗਪਤੀਆਂ ਨਾਲ ਮਿਲਣੀਆਂ ਕਰ ਕੇ ਸੁਝਾਅ ਲਏ ਗਏ ਜਿਨ੍ਹਾਂ ਨੂੰ ਸਨਅਤ ਦੀ ਤਰੱਕੀ ਤੇ ਸੂਬੇ ਦੇ ਵਿਕਾਸ ਲਈ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਦਯੋਗਾਂ ਲਈ ਸੂਬੇ ਵਿੱਚ ਸੁਖਾਵਾਂ ਮਾਹੌਲ ਸਿਰਜਿਆ ਗਿਆ ਹੈ ਅਤੇ ਇਸ ਦਿਸ਼ਾ ਵਿੱਚ ਕੰਮ ਜਾਰੀ ਹੈ। ਮੰਤਰੀ ਨੇ ਪ੍ਰਬੰਧਕਾਂ ਵੱਲੋਂ ਮਸ਼ੀਨਰੀ ਸਬੰਧੀ ਪ੍ਰਦਰਸ਼ਨੀ ਲਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਦਰਸ਼ਨੀਆਂ ਜਿੱਥੇ ਉਦਯੋਗਾਂ ਦੀ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਉੱਥੇ ਨਵੀਂ ਤਕਨੀਕ ਦੇਖਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਖੇਡਾਂ ਦੇ ਸਾਮਾਨ, ਚਮੜੇ ਦੇ ਸਾਮਾਨ, ਹੈਂਡ ਟੂਲਜ਼, ਪਾਈਪ ਫਿਟਿੰਗ ਅਤੇ ਹੋਰ ਬਹੁਤ ਸਾਰੀਆਂ ਵਸਤਾਂ ਦੇ ਨਿਰਮਾਣ ਲਈ ਜਾਣੇ ਜਾਂਦੇ ਜਲੰਧਰ ਨੂੰ ਇਸ ਪ੍ਰਦਰਸ਼ਨੀ ਵਿੱਚ ਦਰਸਾਈਆਂ ਗਈਆਂ ਮਸ਼ੀਨਾਂ ਤੇ ਤਕਨੀਕ ਤੋਂ ਭਰਪੂਰ ਫਾਇਦਾ ਮਿਲੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਆਈਟੀਆਈਜ਼ ਅਤੇ ਇੰਜਨੀਅਰਿੰਗ ਦੇ ਵਿਦਿਆਰਥੀਆਂ ਨੂੰ ਅਜਿਹੀਆਂ ਪ੍ਰਦਰਸ਼ਨੀਆਂ ਦਾ ਲਾਭ ਉਠਾਉਂਦਿਆਂ ਆਧੁਨਿਕ ਤਕਨੀਕਾਂ ਬਾਰੇ ਵੱਧ ਤੋਂ ਵੱਧ ਜਾਣਕਾਰੀ ਹਾਸਲ ਕਰਨੀ ਚਾਹੀਦੀ ਹੈ। ਇਸ ਦੌਰਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਵੱਖ-ਵੱਖ ਸਟਾਲਾਂ ’ਤੇ ਪ੍ਰਦਰਸ਼ਿਤ ਮਸ਼ੀਨਰੀ ਵੀ ਦੇਖੀ।

Advertisement

Advertisement