ਸਰਕਾਰ ਨੇ ਬਜਟ ਵਿੱਚ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ: ਔਲਖ
07:22 AM Jul 24, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਸਿਰਸਾ, 23 ਜੁਲਾਈ
ਭਾਰਤੀ ਕਿਸਾਨ ਏਕਤਾ (ਬੀਕੇਈ) ਦੇ ਪ੍ਰਧਾਨ ਲਖਵਿੰਦਰ ਸਿੰਘ ਔਲਖ ਨੇ ਕਿਹਾ ਕਿ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਲੋਕ ਸਭਾ ਬਜਟ ਵਿੱਚ ਕਿਸਾਨਾਂ ਲਈ ਕੁਝ ਨਹੀਂ ਹੈ। ਸਰਕਾਰ ਨੇ ਇੱਕ ਵਾਰ ਫਿਰ ਕਿਸਾਨਾਂ ਨਾਲ ਧੋਖਾ ਕੀਤਾ ਹੈ। ਐੱਮਐੱਸਪੀ ਗਰੰਟੀ ਕਾਨੂੰਨ ਤੇ ਹੋਰ ਕਿਸਾਨੀਂ ਮੰਗਾਂ ਲਈ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਗਲੇ ਦਿਨਾਂ ’ਚ ਆਪਣੇ ਅੰਦੋਲਨ ਨੂੰ ਹੋਰ ਤਿੱਖਾ ਕਰੇਗਾ। ਔਲਖ ਨੇ ਕਿਹਾ ਕਿ ਇਸ ਬਜਟ ਤੋਂ ਕਿਸਾਨਾਂ ਨੂੰ ਬਹੁਤ ਨਿਰਾਸ਼ਾ ਹੋਈ ਹੈ। ਬਜਟ ਵਿੱਚ ਐੱਮਐੱਸਪੀ ਗਾਰੰਟੀ ਐਕਟ, ਕਰਜ਼ੇ ਮੁਆਫੀ ਬਾਰੇ ਕੋਈ ਗੱਲ ਨਹੀਂ ਕਹੀ ਗਈ। ਸਰਕਾਰ ਨੇ ਖੇਤੀ ਵਿੱਚ 108 ਨਵੀਆਂ ਕਿਸਮਾਂ ਦੇ ਬੀਜ ਲਿਆਉਣ ਦੀ ਗੱਲ ਕੀਤੀ ਹੈ ਪਰ ਸਰਕਾਰ ਨੂੰ ਪਹਿਲਾਂ ਜਵਾਬ ਦੇਣਾ ਚਾਹੀਦਾ ਹੈ ਕਿ ਸਾਡੇ ਦੇਸੀ ਬੀਜਾਂ ਨੂੰ ਸੰਭਾਲਣ ਲਈ ਸਰਕਾਰ ਕੀ ਕਰ ਰਹੀ ਹੈ?
Advertisement
Advertisement
Advertisement