ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਦੇ ਵਿੱਤੀ ਸੰਕਟ ਨਾਲ ਨਜਿੱਠਣ ਲਈ ਸਰਕਾਰ ਸਰਬ ਪਾਰਟੀ ਮੀਟਿੰਗ ਸੱਦੇ: ਬਾਜਵਾ

09:07 AM Sep 10, 2024 IST

ਪੱਤਰ ਪ੍ਰੇਰਕ
ਕਾਹਨੂੰਵਾਨ, 9 ਸਤੰਬਰ
ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਲਈ 10,000 ਕਰੋੜ ਰੁਪਏ ਦੀ ਵਾਧੂ ਉਧਾਰ ਸੀਮਾ ਦੀ ਮੰਗ ਕੀਤੇ ਜਾਣ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਕਿਹਾ ਕਿ ‘ਆਪ’ ਸਰਕਾਰ ਨੂੰ ਸੂਬੇ ਨੂੰ ਦਰਪੇਸ਼ ਗੰਭੀਰ ਆਰਥਿਕ ਸੰਕਟ ਨਾਲ ਨਜਿੱਠਣ ਲਈ ਸਰਬ ਪਾਰਟੀ ਮੀਟਿੰਗ ਬੁਲਾਉਣੀ ਚਾਹੀਦੀ ਹੈ। ਖ਼ਬਰ ਦਾ ਹਵਾਲਾ ਦਿੰਦਿਆਂ ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਨੇ ਕੇਂਦਰੀ ਵਿੱਤ ਮੰਤਰੀ ਨੂੰ ਪੱਤਰ ਭੇਜ ਕੇ ਇਸ ਵਿੱਤੀ ਸਾਲ ਲਈ ਉਧਾਰ ਲੈਣ ਦੀ ਸੀਮਾ ਵਧਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੇ ਢਾਈ ਸਾਲਾਂ ਦੇ ਸ਼ਾਸਨਕਾਲ ਦੌਰਾਨ ਪੈਦਾ ਹੋਏ ਵਿੱਤੀ ਸੰਕਟ ਦਾ ਖ਼ਮਿਆਜ਼ਾ ਹਰ ਪੰਜਾਬੀ ਨੂੰ ਝੱਲਣਾ ਪੈ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਕੈਬਨਿਟ ਸਾਥੀਆਂ ਨੂੰ ਪੰਜਾਬ ਅਤੇ ਪੰਜਾਬੀਆਂ ਦੀ ਕੋਈ ਪ੍ਰਵਾਹ ਨਹੀਂ ਹੈ। ਬਾਜਵਾ ਨੇ ਕਿਹਾ ਕਿ ਸਰਬ ਪਾਰਟੀ ਮੀਟਿੰਗ ਬੁਲਾਉਣ ਅਤੇ ਦੂਜੀਆਂ ਪਾਰਟੀਆਂ ਦੇ ਆਗੂਆਂ ਤੋਂ ਸੁਝਾਅ ਲੈਣ ਵਿੱਚ ਗ਼ਲਤ ਕੀ ਹੈ। ਅਜਿਹਾ ਜਾਪਦਾ ਹੈ ਕਿ ‘ਆਪ’ ਸਰਕਾਰ ਹੋਰ ਕਦਮ ਚੁੱਕਣ ਦੀ ਬਜਾਏ ਆਮ ਲੋਕਾਂ ਦੀ ਜੇਬ ਨੂੰ ਖੋਰਾ ਲਾਉਣ ’ਤੇ ਤੁਲੀ ਹੋਈ ਹੈ। ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਪੰਜਾਬ ਵਿੱਚ ਕੁਝ ਪ੍ਰਸਿੱਧ ਅਰਥਸ਼ਾਸਤਰੀ ਪੰਜਾਬ ਦੇ ਸਮਾਜਿਕ ਅਤੇ ਆਰਥਿਕ ਮਾਹੌਲ ਤੋਂ ਚੰਗੀ ਤਰ੍ਹਾਂ ਜਾਣੂ ਹਨ। ਉਨ੍ਹਾਂ ਕੋਲ ਜਾਣ ਦੀ ਬਜਾਏ ਮੁੱਖ ਮੰਤਰੀ ਨੇ ਹਾਲ ਹੀ ਵਿੱਚ ਭਾਰਤ ਸਰਕਾਰ ਦੇ ਸਾਬਕਾ ਆਰਥਿਕ ਸਲਾਹਕਾਰ ਅਰਵਿੰਦ ਸੁਬਰਾਮਣੀਅਮ ਕੋਲ ਜਾ ਕੇ ਸੂਬੇ ਦੀ ਆਰਥਿਕਤਾ ਨੂੰ ਮੁੜ ਲੀਹ ’ਤੇ ਲਿਆਉਣ ਲਈ ਸੁਝਾਅ ਮੰਗੇ ਸਨ।

Advertisement

‘ਆਪ’ ਨੇ ਸੂਬੇ ਦੀ ਆਰਥਿਕ ਸਥਿਰਤਾ ਪੂਰੀ ਤਰ੍ਹਾਂ ਅਣਗੌਲਿਆਂ ਕੀਤਾ: ਰਾਜਾ ਵੜਿੰਗ

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): 

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ‘ਆਪ’ ਸਰਕਾਰ ਵੱਲੋਂ ਕੇਂਦਰ ਤੋਂ 10,000 ਕਰੋੜ ਰੁਪਏ ਦੀ ਵਾਧੂ ਕਰਜ਼ਾ ਹੱਦ ਵਧਾਉਣ ਦੀ ਕੀਤੀ ਮੰਗ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕਰਜ਼ੇ ਦੇ ਅਜਿਹੇ ਜਾਲ ਵਿੱਚ ਧੱਕਿਆ ਰਿਹਾ ਹੈ, ਜਿਸ ਦੇ ਆਉਣ ਵਾਲੀਆਂ ਪੀੜ੍ਹੀਆਂ ਲਈ ਭਿਆਨਕ ਨਤੀਜੇ ਨਿਕਲਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਦੀ ਆਰਥਿਕ ਸਥਿਰਤਾ ਨੂੰ ਪੂਰੀ ਤਰ੍ਹਾਂ ਅਣਗੌਲਿਆਂ ਕਰ ਦਿੱਤਾ ਹੈ। ‘ਆਪ’ ਸਰਕਾਰ ਲਗਾਤਾਰ ਕਰਜ਼ਾ ਲੈ ਰਹੀ ਹੈ ਪਰ ਸੂਬੇ ਦੇ ਬੁਨਿਆਦੀ ਢਾਂਚੇ ਜਾਂ ਸੇਵਾਵਾਂ ’ਚ ਕੋਈ ਸੁਧਾਰ ਨਜ਼ਰ ਨਹੀਂ ਆ ਰਿਹਾ। ਵੜਿੰਗ ਨੇ ਕਿਹਾ ਕਿ ਸੂਬਾ ਸਰਕਾਰ ਨੇ ਘਰੇਲੂ ਖਪਤਕਾਰਾਂ ਲਈ ਸਬਸਿਡੀ ਵਾਲੀ ਬਿਜਲੀ ਵਾਪਸ ਲੈਣ, ਤੇਲ ਦੇ ਵੈਟ ਅਤੇ ਬੱਸ ਕਿਰਾਏ ਵਿੱਚ ਵਾਧਾ ਕਰਕੇ ਮੱਧ ਵਰਗ ਤੇ ਆਮ ਆਦਮੀ ਦੀ ਰੋਜ਼ੀ-ਰੋਟੀ ’ਤੇ ਸਿੱਧਾ ਹਮਲਾ ਕੀਤਾ ਹੈ।

Advertisement

Advertisement