For the best experience, open
https://m.punjabitribuneonline.com
on your mobile browser.
Advertisement

ਨੌਕਰੀਆਂ ’ਚ ਰਾਖਵਾਂਕਰਨ ਦੇਣ ਤੋਂ ਬਚ ਰਹੀ ਹੈ ਸਰਕਾਰ: ਅਖਿਲੇਸ਼

08:00 AM Apr 28, 2024 IST
ਨੌਕਰੀਆਂ ’ਚ ਰਾਖਵਾਂਕਰਨ ਦੇਣ ਤੋਂ ਬਚ ਰਹੀ ਹੈ ਸਰਕਾਰ  ਅਖਿਲੇਸ਼
ਅਖਿਲੇਸ਼ ਯਾਦਵ ਕਨੌਜ ਵਿੱਚ ਰੋਡ ਸ਼ੋਅ ਦੌਰਾਨ ਸੰਬੋਧਨ ਕਰਦੇ ਹੋਏ। -ਫੋਟੋ: ਪੀਟੀਆਈ
Advertisement

ਕਨੌਜ, 27 ਅਪਰੈਲ
ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਅੱਜ ਇੱਥੇ ਸੱਤਾਧਾਰੀ ਭਾਜਪਾ ’ਤੇ ਦੋਸ਼ ਲਾਇਆ ਕਿ ਸਰਕਾਰ ਜਾਣ-ਬੁੱਝ ਕੇ ਭਰਤੀ ਪ੍ਰੀਖਿਆਵਾਂ ਦੇ ਪ੍ਰਸ਼ਨ ਪੱਤਰ ਲੀਕ ਕਰਵਾਉਣ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਕਿ ਸਰਕਾਰੀ ਨੌਕਰੀਆਂ ਵਿੱਚ ਨੌਜਵਾਨਾਂ ਨੂੰ ਰਾਖਵਾਂਕਰਨ ਨਾ ਦੇਣਾ ਪਵੇ। ਕਨੌਜ ਸੰਸਦੀ ਹਲਕੇ ਤੋਂ ਉਮੀਦਵਾਰ ਅਖਿਲੇਸ਼ ਯਾਦਵ ਨੇ ਅੱਜ ਇੱਥੇ ਰਸੂਲਾਬਾਦ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਤੋਂ ਭਾਜਪਾ ਸਰਕਾਰ ਆਈ, ਹਰ ਪ੍ਰੀਖਿਆ ਦੇ ਪ੍ਰਸ਼ਨ ਪੱਤਰ ਲੀਕ ਹੋ ਰਹੇ ਹਨ ਅਤੇ ਇਸ ਸਰਕਾਰ ਦੇ ਕਾਰਜਕਾਲ ਦੌਰਾਨ 10 ਭਰਤੀ ਪ੍ਰੀਖਿਆਵਾਂ ਦੇ ਪ੍ਰਸ਼ਨ ਪੱਤਰ ਲੀਕ ਹੋਏ। ਉਨ੍ਹਾਂ ਕਿਹਾ, ‘‘ਜੇਕਰ ਨੌਕਰੀਆਂ ਦੇਣੀਆਂ ਪਈਆਂ ਤਾਂ ਉਨ੍ਹਾਂ ਨੂੰ ਰਾਖਵਾਂਕਰਨ ਦੇਣਾ ਪਵੇਗਾ। ਰਾਖਵਾਂਕਰਨ ਨਾ ਦੇਣਾ ਪਵੇ ਇਸ ਲਈ ਜਾਣ-ਬੁੱਝ ਕੇ ਪ੍ਰਸ਼ਨ ਪੱਤਰ ਲੀਕ ਕਰਾਉਣ ਦਾ ਕੰਮ ਕਰ ਰਹੇ ਹਨ।’’ ਉਨ੍ਹਾਂ ਭਾਜਪਾ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਾਉਂਦਿਆਂ ਕਿਹਾ ਕਿ 10 ਸਾਲਾਂ ਵਿੱਚ ਕਿਸਾਨਾਂ ਦੀ ਆਮਦਨ ਦੁੱਗਣੀ ਨਹੀਂ ਹੋਈ। ਉਨ੍ਹਾਂ ਕਿਹਾ ਕਿ ਭਾਜਪਾ ਤੋਂ ਕਿਸਾਨ, ਨੌਜਵਾਨ ਅਤੇ ਉਦਯੋਗਪਤੀ ਸਭ ਨਾਰਾਜ਼ ਹਨ।
ਅਖਿਲੇਸ਼ ਨੇ ਕਿਹਾ, ‘‘ਭਾਜਪਾ ਸਰਕਾਰ ਨੇ ਸਮਾਜ ਦੇ ਹਰ ਵਰਗ ਨਾਲ ਧੋਖਾ ਕੀਤਾ ਹੈ ਅਤੇ ਉਹ ਸੰਵਿਧਾਨ ਨੂੰ ਬਦਲਣ ਦੀ ਕੋਸ਼ਿਸ਼ ਕਰ ਰਹੀ ਹੈ। ਭਾਜਪਾ ਦੇ ਸ਼ਾਸਨ ’ਚ ਕਿਸੇ ਨੂੰ ਵੀ ਇਨਸਾਫ਼ ਨਹੀਂ ਮਿਲਿਆ। ਭਾਜਪਾ ਨੇ ਭ੍ਰਿਸ਼ਟਾਚਾਰ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ, ਜਿਸ ਕਾਰਨ ਮਹਿੰਗਾਈ ’ਚ ਭਾਰੀ ਇਜ਼ਾਫਾ ਹੋਇਆ ਹੈ।’’ ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਨੇ ਕਨੌਜ ਦਾ ਵਿਕਾਸ ਰੋਕ ਦਿੱਤਾ ਹੈ ਅਤੇ ਹਲਕੇ ਦੇ ਲੋਕ ਇਸ ਦਾ ਜਵਾਬ ਦੇਣਗੇ। -ਪੀਟੀਆਈ

Advertisement

Advertisement
Author Image

sukhwinder singh

View all posts

Advertisement
Advertisement
×