ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਚਾਇਤੀ ਚੋਣਾਂ ਵਿੱਚ ਧੱਕੇਸ਼ਾਹੀ ਕਰ ਰਹੀ ਹੈ ਸਰਕਾਰ: ਔਜਲਾ

06:51 AM Oct 05, 2024 IST

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 4 ਅਕਤੂਬਰ
ਪੰਚਾਇਤੀ ਚੋਣਾਂ ਵਾਸਤੇ ਨਾਮਜ਼ਦਗੀਆਂ ਭਰਨ ਦੇ ਆਖ਼ਰੀ ਦਿਨ ਅੱਜ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਵਿੱਚ ਬਹੁਤ ਸਾਰੇ ਉਮੀਦਵਾਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਕਈ ਥਾਵਾਂ ’ਤੇ ਧੱਕਾ-ਮੁੱਕੀ ਹੋਣ ਦੀਆਂ ਖ਼ਬਰਾਂ ਵੀ ਹਨ। ਇਸ ਸਬੰਧੀ ਬੋਲਦਿਆਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦੋਸ਼ ਲਾਇਆ ਕਿ ਪੰਚਾਇਤੀ ਚੋਣਾਂ ਵਿੱਚ ਸਰਕਾਰ ਵੱਲੋਂ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਇਸ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਖੁੱਲ੍ਹੇਆਮ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਨੂੰ ਨਾਮਜ਼ਦਗੀਆਂ ਭਰਨ ਵਿੱਚ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਅਤੇ ਕਈ ਲੋਕ ਨਾਮਜ਼ਦਗੀਆਂ ਭਰਨ ਤੋਂ ਵਾਂਝੇ ਰਹਿ ਗਏ ਹਨ ਜੋ ਲੋਕਤੰਤਰ ’ਤੇ ਹਮਲਾ ਹੈ।
ਸੰਸਦ ਮੈਂਬਰ ਨੇ ਕਿਹਾ ਕਿ ਦੇਸ਼ ਵਿੱਚ ਚੋਣਾਂ ਲੋਕਤੰਤਰ ਦਾ ਹਿੱਸਾ ਹਨ ਅਤੇ ਇਸ ਰਾਹੀਂ ਦੇਸ਼ ਦਾ ਸਿਸਟਮ ਸਹੀ ਢੰਗ ਨਾਲ ਚੱਲਦਾ ਹੈ, ਪਰ ਸਰਕਾਰ ਖੁੱਲ੍ਹੇਆਮ ਚੋਣਾਂ ਵਿਚ ਸਰਕਾਰੀ ਤੰਤਰ ਵੀ ਕਥਿਤ ਦੁਰਵਰਤੋਂ ਕਰ ਕੇ ਚੋਣਾਂ ’ਤੇ ਆਪਣਾ ਹੱਕ ਸਮਝ ਰਹੀ ਹੈ। ਪਹਿਲਾਂ ਚੁੱਲ੍ਹਾ ਟੈਕਸ ਦੀ ਰਸੀਦ ਨਾ ਦੇਣਾ, ਸੈਕਟਰੀ ਦਾ ਆਪਣੀ ਸੀਟ ’ਤੇ ਨਾ ਬੈਠਣਾ ਅਤੇ ਲੋਕਾਂ ਨੂੰ ਥਾਂ-ਥਾਂ ਭਟਕਾਉਣਾ ਇਹ ਸਾਬਤ ਕਰਦਾ ਹੈ ਕਿ ਸਰਕਾਰ ਨਿਰਪੱਖ ਚੋਣਾਂ ਨਹੀਂ ਚਾਹੁੰਦੀ ਸਗੋਂ ਆਪਣੀ ਹੀ ਪਾਰਟੀ ਦੇ ਲੋਕ ਜਿਤਾਉਣਾ ਚਾਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਇਸ ਵਧੀਕੀ ਖ਼ਿਲਾਫ਼ ਚੁੱਪ ਨਹੀਂ ਰਹੇਗੀ।
ਸੰਸਦ ਮੈਂਬਰ ਨੇ ਕਿਹਾ ਕਿ ਸੂਬਾ ਸਰਕਾਰ ਭਾਵੇਂ ਜਿੰਨੀਆਂ ਮਰਜ਼ੀ ਧੱਕੇਸ਼ਾਹੀਆਂ ਕਰ ਲਵੇ, ਲੋਕ ਇਨ੍ਹਾਂ ਨੂੰ ਨਾਕਾਰ ਦੇਣਗੇ।

Advertisement

Advertisement