ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿਹਤ ਸਹੂਲਤਾਂ ਘਰ-ਘਰ ਪਹੁੰਚਾਉਣ ਲਈ ਸਰਕਾਰ ਵਚਨਬੱਧ: ਬੁੱਧਰਾਮ

10:32 AM Aug 19, 2024 IST
ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨਵੀਂ ਬਣੀ ਡਿਸਪੈਂਸਰੀ ਦਾ ਉਦਘਾਟਨ ਕਰਦੇ ਹੋਏ।

ਜੋਗਿੰਦਰ ਸਿੰਘ ਮਾਨ
ਮਾਨਸਾ, 18 ਅਗਸਤ
‘ਆਪ’ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਮਾਨਸਾ ਦੇ ਵਿਧਾਨ ਸਭਾ ਹਲਕਾ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਲਈ ਸਿਹਤ ਸਹੂਲਤਾਂ ਘਰ ਘਰ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਡਾਕਟਰੀ ਸਹੂਲਤਾਂ ਲੋਕਾਂ ਨੂੰ ਪਿੰਡ ਪੱਧਰ ’ਤੇ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਹ ਮਾਨਸਾ ਨੇੜਲੇ ਪਿੰਡ ਬੋੜਾਵਾਲ ਵਿੱਚ ਬਣੀ ਨਵੀਂ ਸਿਵਲ ਡਿਸਪੈਂਸਰੀ ਦੇ ਉਦਘਾਟਨ ਕਰਨ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।
ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਬੋੜਾਵਾਲ ਦੀ ਇਹ ਡਿਸਪੈਂਸਰੀ ਪਹਿਲਾਂ ਪਿੰਡ ਤੋਂ ਬਾਹਰ ਬਣਾਈ ਹੋਈ ਸੀ, ਜਿੱਥੇ ਲੋਕਾਂ ਨੂੰ ਖ਼ਾਸਕਰ ਬਜ਼ੁਰਗਾਂ ਨੂੰ ਜਾਣ ਵਿਚ ਮੁਸ਼ਕਲ ਆਉਂਦੀ ਸੀ। ਉਨ੍ਹਾਂ ਕਿਹਾ ਕਿ ਇਸ ਡਿਸਪੈਂਸਰੀ ਦੀ ਇਮਾਰਤ ਜਿਸ ਵਿਚ ਤਿੰਨ ਕਮਰੇ, ਵਰਾਂਡਾ, ਚਾਰਦੀਵਾਰੀ ਹਨ, ਵਿਸ਼ੇਸ ਫੰਡ ’ਚੋਂ 13 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਡਿਸਪੈਂਸਰੀ ਵਿੱਚ ਮੁੱਢਲੀ ਜਾਂਚ ਦੀ ਸਹੂਲਤ ਸਣੇ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ ਹਨ।
ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ ਨੇ ਕਿਹਾ ਕਿ ਪਿੰਡਾਂ ਵਿੱਚ ਮੁੱਢਲੀਆਂ ਸਹੂਲਤਾਂ ਪਹੁੰਚਾਉਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮੁੱਖ ਏਜੰਡੇ ’ਤੇ ਹੈ। ਉਨ੍ਹਾਂ ਡਿਸਪੈਂਸਰੀ ਦੇ ਸਟਾਫ ਨੂੰ ਪੂਰੀ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ ਤਾਂ ਜੋ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।
ਇਸ ਮੌਕੇ ਚਮਕੌਰ ਸਿੰਘ, ਵੀਰ ਸਿੰਘ, ਕੁਲਵਿੰਦਰ ਸਿੰਘ ਖੁਡਾਲ, ਜਗਦੀਪ ਸਿੰਘ, ਲਕਵਿੰਦਰ ਸਿੰਘ ਲੱਕੀ, ਜੇਈ ਅਮਨਦੀਪ ਸਿੰਘ, ਨਿਖਲ ਲਾਕੜਾ, ਰਾਜਿੰਦਰ ਸਿੰਘ, ਡਾ. ਰੂਹੀ ਸ਼ਰਮਾ, ਕੰਵਰਜੀਤ ਸਿੰਘ ਫਰਮਾਸਿਸਟ ਵੀ ਮੌਜੂਦ ਸਨ।

Advertisement

Advertisement