ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਿੰਡਾਂ ’ਚ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਸਰਕਾਰ ਵਚਨਬੱਧ: ਜੌੜਾਮਾਜਰਾ

08:57 AM Aug 05, 2024 IST
ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਸੂਲਰ ਵਿਖੇ ਸੀਵਰੇਜ ਦਾ ਪ੍ਰਾਜੈਕਟ ਸ਼ੁਰੂ ਕਰਵਾਉਂਦੇ ਹੋਏ। -ਫੋਟੋ ਅਕੀਦਾ

ਪੱਤਰ ਪ੍ਰੇਰਕ
ਪਟਿਆਲਾ, 4 ਅਗਸਤ
ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਹ ਇੱਥੇ ਪਟਿਆਲਾ ਦੇ ਨਾਲ ਲੱਗਦੇ ਵਿਧਾਨ ਸਭਾ ਹਲਕਾ ਸਮਾਣਾ ਦੇ ਪਿੰਡ ਸੂਲਰ ਦੀਆਂ ਆਊਟਰ ਕਾਲੋਨੀਆਂ ਵਿਚ ਸੀਵਰੇਜ ਪ੍ਰਾਜੈਕਟ ਸ਼ੁਰੂ ਕਰਵਾਉਣ ਮਗਰੋਂ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਕੈਬਨਿਟ ਮੰਤਰੀ ਨੇ 20 ਲੱਖ ਦੇ ਸੀਵਰੇਜ ਪ੍ਰਾਜੈਕਟ ਨੂੰ ਸ਼ੁਰੂ ਕਰਵਾਇਆ।
ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ, ਜਲ ਸਰੋਤ, ਮਾਈਨਿੰਗ, ਬਾਗ਼ਬਾਨੀ, ਸੁਤੰਤਰਤਾ ਸੰਗਰਾਮੀ ਭਲਾਈ ਮੰਤਰੀ ਜੌੜਾਮਾਜਰਾ ਕਿਹਾ ਕਿ ਪਿੰਡ ਦੇ ਲੋਕਾਂ ਦੀ ਮੰਗ ‘ਤੇ ਸੂਲਰ ਦੇ ਸ਼ਮਸ਼ਾਨਘਾਟ ‘ਤੇ ਸਾਢੇ 3 ਲੱਖ ਰੁਪਏ ਦੀ ਲਾਗਤ ਨਾਲ ਸ਼ੈੱਡ ਆਉਣ ਵਾਲੇ ਤਿੰਨ ਚਾਰ ਦਿਨਾਂ ਵਿਚ ਸ਼ੁਰੂ ਹੋ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪਹਿਲੀ ਵਾਰ ਪੰਜਾਬ ਦੇ ਲੋਕਾਂ ਨੂੰ ਅਜਿਹੀ ਸਰਕਾਰ ਮਿਲੀ ਹੈ, ਜਿਸ ਨੇ ਸਰਕਾਰ ਬਣਦੇ ਹੀ ਵਿਕਾਸ ਦੇ ਕਾਰਜ ਸ਼ੁਰੂ ਕਰ ਦਿੱਤੇ ਸਨ। ਪਿਛਲੀਆਂ ਸਰਕਾਰਾਂ ਆਪਣੇ ਕਾਰਜਕਾਲ ਦੇ ਆਖ਼ਰੀ ਸਾਲ ਵਿਚ ਕੰਮ ਸ਼ੁਰੂ ਕਰਦੀਆਂ ਸਨ ਜਦੋਂ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਦੇ ਹੋਏ ਸੂਬੇ ਦੇ ਲੋਕਾਂ ਵੱਲੋਂ ਦਿੱਤਾ ਗਿਆ ਹਰਾ ਪੈੱਨ ਲੋਕ ਹਿਤ ਵਿਚ ਵਰਤਣਾ ਸ਼ੁਰੂ ਕਰ ਦਿੱਤਾ ਸੀ ਜੋ ਕਿ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਆਬਾਦੀ ਵਧਣ ਕਾਰਨ ਸੂਲਰ ਦੇ ਆਲ਼ੇ ਦੁਆਲੇ ਕਈ ਕਾਲੋਨੀਆਂ ਬਣ ਗਈਆਂ ਸਨ ਪਰ ਕਿਸੇ ਵੀ ਸਰਕਾਰ ਨੇ ਇਨ੍ਹਾਂ ਨੂੰ ਸੀਵਰੇਜ ਦੀ ਸੁਵਿਧਾ ਮੁਹੱਈਆ ਨਹੀਂ ਕਰਵਾਈ। ਹੁਣ ਪੰਜਾਬ ਸਰਕਾਰ ਨੇ ਲੋਕਾਂ ਦੀ ਮੰਗ ‘ਤੇ ਸੀਵਰੇਜ ਪ੍ਰੋਜੈਕਟ ਸ਼ੁਰੂ ਕਰਵਾ ਦਿੱਤਾ ਹੈ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਇਸ ਤੋਂ ਬਾਅਦ ਵੀ ਵਿਕਾਸ ਕਾਰਜ ਜਾਰੀ ਰਹਿਣਗੇ। ਸੂਲਰ ਪਿੰਡ ਨੂੰ ਖ਼ੂਬਸੂਰਤ ਬਣਾਇਆ ਜਾਵੇਗਾ ਅਤੇ ਇਲਾਕੇ ਦੀਆਂ ਸਮੁੱਚੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ।

Advertisement

Advertisement
Advertisement