ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਘਟੀਆ ਖ਼ੁਰਾਕ ਸਮੱਗਰੀ ਵੰਡ ਰਹੀ ਹੈ ਸਰਕਾਰ: ਅਕਾਲੀ ਦਲ

07:32 AM Jul 11, 2024 IST
ਮੀਡੀਆ ਨੂੰ ਸੰਬੋਧਨ ਕਰਦੀ ਹੋਈ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਹਰਗੋਬਿੰਦ ਕੌਰ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਜੁਲਾਈ
ਸ਼੍ਰੋਮਣੀ ਅਕਾਲੀ ਦਲ ਦੀ ਇਸਤਰੀ ਵਿੰਗ ਦੀ ਪ੍ਰਧਾਨ ਹਰਗੋਬਿੰਦ ਕੌਰ ਨੇ ਪੰਜਾਬ ਸਰਕਾਰ ’ਤੇ ਆਂਗਣਵਾੜੀ ਵਰਕਰਾਂ ਰਾਹੀਂ ਘਟੀਆ ਖ਼ੁਰਾਕ ਸਮੱਗਰੀ ਵੰਡਣ ਦੇ ਦੋਸ਼ ਲਾਏ ਹਨ। ਉਨ੍ਹਾਂ ਇੱਥੇ ਸੈਕਟਰ-28 ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਸੂਬਾ ਸਰਕਾਰ ’ਤੇ ਆਂਗਣਵਾੜੀਆਂ ਰਾਹੀਂ ਵੰਡਣ ਲਈ ਦੁੱਧ, ਘਿਓ ਅਤੇ ਪੰਜੀਰੀ ਦੀ ਸਪਲਾਈ ਕਰਨ ਦਾ ਠੇਕਾ ਸਹਿਕਾਰੀ ਸੰਸਥਾ ਵੇਰਕਾ ਤੋਂ ਨਿੱਜੀ ਕੰਪਨੀ ਨੂੰ ਦੇਣ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਇਹ ਨਿੱਜੀ ਕੰਪਨੀ ਘਟੀਆ ਸਮੱਗਰੀ ਦੀ ਸਪਲਾਈ ਕਰ ਰਹੀ ਹੈ ਅਤੇ ਇੱਥੇ ਤੱਕ ਕਿ ਉਸ ਨੇ ਘਿਓ ਦੀ ਥਾਂ ਰਿਫਾਈਂਡ ਤੇਲ ਦੀ ਵਰਤੋਂ ਕੀਤੀ ਹੈ। ਇਸ ਕੰਪਨੀ ਨੂੰ ਹਿਮਾਚਲ ਪ੍ਰਦੇਸ਼ ਵਿੱਚ ਕਾਲੀ ਸੂਚੀ ਵਿੱਚ ਪਾਇਆ ਗਿਆ ਹੈ, ਜਦਕਿ ਵੇਰਕਾ ਨੇ ਪਹਿਲਾਂ ਹੀ ਇਸ ਦੇ ਉਤਪਾਦਾਂ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸਭ ਇਸ ਲਈ ਕੀਤਾ ਜਾ ਰਿਹਾ ਹੈ, ਕਿਉਂਕਿ ਵੇਰਕਾ ਤੋਂ ਕਮਿਸ਼ਨ ਨਹੀਂ ਲਿਆ ਜਾ ਸਕਦਾ।

Advertisement

ਅਕਾਲੀ ਦਲ ਦੇ ਦੋਸ਼ ਬੇਬੁੁਨਿਆਦ: ‘ਆਪ’

‘ਆਪ’ ਦੇ ਸੀਨੀਅਰ ਆਗੂ ਤੇ ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਵੱਲੋਂ ਸੂਬਾ ਸਰਕਾਰ ’ਤੇ ਲਗਾਏ ਗਏ ਦੋਸ਼ ਬੇਬੁਨਿਆਦ ਹਨ। ਉਨ੍ਹਾਂ ਕਿਹਾ ਕਿ ਇਹ ਦੇਸ਼ ਸਿਰਫ਼ ਸਿਆਸੀ ਰੰਜਿਸ਼ ਕੱਢਣ ਲਈ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਜੜ੍ਹ ਤੋਂ ਖਤਮ ਲਈ ਕਰਨ ਲਈ ਕੰਮ ਕਰ ਰਹੀ ਹੈ। ਇਸ ਦੇ ਨਾਲ ਹੀ ਖਾਣ-ਪੀਣ ਵਾਲੇ ਸਾਮਾਨ ਦੀ ਸਪਲਾਈ ਵਿੱਚ ਨਿੱਜੀ ਖੇਤਰ ਦੀ ਥਾਂ ਸਰਕਾਰੀ ਖੇਤਰ ਨਾਲ ਜੁੜੀਆਂ ਕੰਪਨੀਆਂ ਵੇਰਕਾ ਤੇ ਮਾਰਕਫੈੱਡ ਨੂੰ ਉਤਸ਼ਾਹਿਤ ਕਰ ਰਹੀ ਹੈ।

Advertisement
Advertisement