For the best experience, open
https://m.punjabitribuneonline.com
on your mobile browser.
Advertisement

ਦਿੱਲੀ ’ਚ ਪ੍ਰਦੂਸ਼ਣ ਨਾਲ ਨਜਿੱਠਣ ਲਈ ਸਰਕਾਰ ਤਿਆਰ: ਕੇਜਰੀਵਾਲ

08:21 AM Sep 30, 2023 IST
ਦਿੱਲੀ ’ਚ ਪ੍ਰਦੂਸ਼ਣ ਨਾਲ ਨਜਿੱਠਣ ਲਈ ਸਰਕਾਰ ਤਿਆਰ  ਕੇਜਰੀਵਾਲ
Advertisement

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 29 ਸਤੰਬਰ
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਰਦੀਆਂ ਦੌਰਾਨ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ 15 ਸੂਤਰੀ ਯੋਜਨਾ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਸਰਕਾਰ ਇਸ ਨੂੰ ਸਖ਼ਤੀ ਨਾਲ ਲਾਗੂ ਕਰੇਗੀ ਤਾਂ ਜੋ ਦਿੱਲੀ ਵਾਸੀਆਂ ਨੂੰ ਸਰਦੀ ਦੇ ਮੌਸਮ ਦੌਰਾਨ ਪ੍ਰਦੂਸ਼ਣ ਦੀ ਸਮੱਸਿਆ ਨਾ ਆਵੇ। ਉਹ ਅੱਜ ਇਥੇ ਪ੍ਰੈੱਸ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਾਲਾਂ ’ਚ ਦਿੱਲੀ ਦੇ ਪ੍ਰਦੂਸ਼ਣ ਦਾ ਪੱਧਰ ਕਰੀਬ 30 ਫੀਸਦੀ ਘਟਿਆ ਹੈ। ਇਸ ਵਾਰ ਫਿਰ ਦਿੱਲੀ ਸਰਕਾਰ ਪ੍ਰਦੂਸ਼ਣ ਵਿਰੁੱਧ ਜੰਗ ਲਈ ਤਿਆਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿੰਟਰ ਐਕਸ਼ਨ ਪਲਾਨ ਦੇ ਤਹਿਤ ਦਿੱਲੀ ਵਿੱਚ ਪਛਾਣੇ ਗਏ 13 ਹੌਟ-ਸਪੌਟਸ ਲਈ ਵੱਖਰੀ ਕਾਰਜ ਯੋਜਨਾ ਬਣਾਈ ਗਈ ਹੈ। ਉਨ੍ਹਾਂ ਕਿਹਾ, ‘‘ਦਿੱਲੀ ਸਰਕਾਰ ਦੀਆਂ ਪਹਿਲਕਦਮੀਆਂ ਜਵਿੇਂ ਪੌਦੇ ਲਗਾ ਕੇ, ਥਰਮਲ ਪਾਵਰ ਪਲਾਂਟ ਬੰਦ ਕਰ ਕੇ, ਧੂੜ ਪ੍ਰਦੂਸ਼ਣ ’ਤੇ ਜੁਰਮਾਨਾ ਲਗਾ ਕੇ ਅਤੇ ਉਦਯੋਗਾਂ ਨੂੰ 24 ਘੰਟੇ ਬਿਜਲੀ ਦੇ ਕੇ ਪ੍ਰਦੂਸ਼ਣ ਘਟਾਇਆ ਗਿਆ ਹੈ।’’ ਕੇਜਰੀਵਾਲ ਨੇ ਕਿਹਾ ਕਿ ਪਰਾਲੀ ’ਤੇ ਮੁਫਤ ਬਾਇਓ ਡੀ-ਕੰਪੋਜ਼ਰ ਦਾ ਛਿੜਕਾਅ ਕੀਤਾ ਜਾਵੇਗਾ। ਉਸਾਰੀ ਵਾਲੀਆਂ ਥਾਵਾਂ ਦੀ ਨਿਗਰਾਨੀ ਕਰਾਂਗੇ ਅਤੇ ਐਂਟੀ-ਡਸਟ ਮਸ਼ੀਨਾਂ ਦੀ ਵਰਤੋਂ, ਵਾਹਨਾਂ ਦੇ ਪ੍ਰਦੂਸ਼ਣ ਨੂੰ ਘਟਾ ਕੇ ਤੇ ਖੁੱਲ੍ਹੇਆਮ ਕੂੜਾ ਸਾੜਨ ’ਤੇ ਪਾਬੰਦੀ ਲਗਾਈ ਜਾਵੇਗੀ। ਉਦਯੋਗਾਂ ’ਤੇ ਸਖ਼ਤ ਨਜ਼ਰ ਰਹੇਗੀ, ਪਟਾਕਿਆਂ ’ਤੇ ਪਾਬੰਦੀ ਹੋਵੇਗੀ ਤੇ ਈ-ਵੇਸਟ ਪਾਰਕ ਬਣਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਇਕ ਕਰੋੜ ਬੂਟੇ ਲਗਾਏ ਜਾਣਗੇ ਤੇ ਗਰੀਨ ਵਾਰ ਰੂਮ ਬਣਾਇਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਪਿਛਲੇ ਦੋ-ਤਿੰਨ ਸਾਲਾਂ ਵਿੱਚ ਅਸੀਂ ਵੱਡੇ ਪੱਧਰ ’ਤੇ ਬੱਸਾਂ ਖਰੀਦੀਆਂ ਹਨ, ਜਿਸ ਵਿੱਚ 800 ਇਲੈਕਟ੍ਰਿਕ ਬੱਸਾਂ ਸ਼ਾਮਲ ਹਨ। ਦਿੱਲੀ ਦੀ ਈਵੀ ਨੀਤੀ ਦੀ ਦੁਨੀਆ ਭਰ ਵਿੱਚ ਚਰਚਾ ਹੋ ਰਹੀ ਹੈ। ਦਿੱਲੀ ਵਿੱਚ ਖਰੀਦੀਆਂ ਗਈਆਂ 17 ਫੀਸਦੀ ਗੱਡੀਆਂ ਈਵੀ ਹਨ। ਸ੍ਰੀ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿੱਚ ਖੁੱਲ੍ਹੇ ’ਚ ਕੂੜਾ ਸਾੜਨ ’ਤੇ ਪਾਬੰਦੀ ਹੈ ਅਤੇ 611 ਟੀਮਾਂ ਇਸ ਨੂੰ ਲਾਗੂ ਕਰਨ ਲਈ ਨਿਗਰਾਨੀ ਕਰਨਗੀਆਂ। ਉਨ੍ਹਾਂ ਨੇ ਲੋਕਾਂ ਨੂੰ ਗ੍ਰੀਨ ਦਿੱਲੀ ਮੋਬਾਈਲ ਐਪਲੀਕੇਸ਼ਨ ਨੂੰ ਡਾਊਨਲੋਡ ਕਰਨ ਅਤੇ ਪ੍ਰਦੂਸ਼ਣ ਪੈਦਾ ਕਰਨ ਵਾਲੀ ਕਿਸੇ ਵੀ ਗਤੀਵਿਧੀ ਦੀ ਰਿਪੋਰਟ ਕਰਨ ਦੀ ਅਪੀਲ ਕੀਤੀ ਹੈ।

Advertisement

Advertisement
Author Image

sukhwinder singh

View all posts

Advertisement
Advertisement
×