ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਔਰਤਾਂ ਨੂੰ ਆਤਮ-ਨਿਰਭਰ ਬਣਾਉਣ ਲਈ ਕੰਮ ਕਰ ਰਹੀ ਹੈ ਸਰਕਾਰ: ਖੁੱਡੀਆਂ

07:10 AM Jul 09, 2024 IST
ਸਮਾਗਮ ਵਿੱਚ ਇਕ ਪ੍ਰਦਰਸ਼ਨੀ ਦਾ ਨਿਰੀਖਣ ਕਰਦੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਹੋਰ।

ਮਹਿੰਦਰ ਸਿੰਘ ਰੱਤੀਆਂ
ਮੋਗਾ, 8 ਜੁਲਾਈ
ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਔਰਤਾਂ ਨੂੰ ਆਤਮ-ਨਿਰਭਰ ਬਣਾਉਣ ਲਈ ਕੰਮ ਕਰ ਰਹੀ ਹੈ। ਇਸ ਦੌਰਾਨ ਉਨ੍ਹਾਂ ਔਰਤਾਂ ਨੂੰ ਆਤਮ-ਨਿਰਭਰ ਅਤੇ ਕਾਰੋਬਾਰ ਦੇ ਖੇਤਰ ’ਚ ਅੱਗੇ ਆਉਣ ਦਾ ਸੱਦਾ ਵੀ ਦਿੱਤਾ। ਖੇਤੀ ਮੰਤਰੀ ਖੁੱਡੀਆਂ ਪ੍ਰੋਗਰਾਮ ਕੇਂਦਰੀ ਨੀਤੀ ਆਯੋਗ ਤਹਿਤ ਕਰਵਾਏ ਸੰਪੂਰਨਤਾ ਮੁਹਿੰਮ ਦੇ ਉਦਘਾਟਨੀ ਸਮਾਰੋਹ ’ਚ ਵਿੱਚ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮੋਗਾ ਜ਼ਿਲ੍ਹਾ ਸਿਹਤ ਤੇ ਸਿੱਖਿਆ ਖੇਤਰਾਂ ਵਿੱਚ ਤਰੱਕੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਔਰਤਾਂ ਨੂੰ ਆਤਮ- ਨਿਰਭਰ ਬਣਾਉਣ ਲਈ ਕੰਮ ਕਰ ਰਹੀ ਹੈ ਜਿਸ ਰਾਹੀਂ ਹੁਣ ਔਰਤਾਂ ਆਪਣੇ ਸੁਫ਼ਨਿਆਂ ਨੂੰ ਉਡਾਣ ਦੇ ਸਕਣਗੀਆਂ। ਇਸ ਯੋਜਨਾ ਤਹਿਤ ਔਰਤਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਸਵੈ-ਸਹਾਇਤਾ ਸਮੂਹਾਂ ਦੇ ਮਾਧਿਅਮ ਰਾਹੀਂ ਹੀ ਔਰਤਾਂ ਵਿੱਚ ਬੱਚਤ ਦੀ ਆਦਤ ਨੂੰ ਪ੍ਰਫੁੱਲਤ ਕੀਤਾ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਨੀਤੀ ਆਯੋਗ ਤਹਿਤ ਜ਼ਿਲ੍ਹਾ ਮੋਗਾ ਨੂੰ ਐਸਪੀਰੇਸ਼ਨਲ ਜ਼ਿਲ੍ਹਾ ਅਤੇ ਨਿਹਾਲ ਸਿੰਘ ਵਾਲਾ ਨੂੰ ਐਸਪੀਰੇਸ਼ਨਲ ਬਲਾਕ ਐਲਾਨਿਆ ਗਿਆ ਹੈ। ਪ੍ਰੋਗਰਾਮ ਤਹਿਤ ਜ਼ਿਲ੍ਹੇ ਅਤੇ ਬਲਾਕ ਦੇ ਕਮਜ਼ੋਰ ਖੇਤਰਾਂ ਨੂੰ ਮਜ਼ਬੂਤੀ ਦੇਣ ਲਈ ਬਹੁਤ ਸਾਰੇ ਮਹੱਤਵਪੂਰਨ ਕਾਰਜ ਪੂਰੇ ਹੋ ਚੁੱਕੇ ਹਨ ਅਤੇ ਕੁੱਝ ਕਾਰਵਾਈ ਅਧੀਨ ਹਨ। ਇਸ ਮੌਕੇ ਖੇਤੀ ਮੰਤਰੀ ਨੇ ਕਿਹਾ ਕਿ ਸਿਹਤ, ਸਿੱਖਿਆ, ਪੋਸ਼ਣ ਪਹਿਲੂਆਂ ਵਿੱਚ ਜ਼ਿਲ੍ਹਾ ਮੋਗਾ ਹੁਣ ਤਰੱਕੀ ਕਰ ਰਿਹਾ ਹੈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਨੁੱਕੜ ਨਾਟਕ ਤੋਂ ਇਲਾਵਾ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਮੋਗਾ ਵੱਲੋਂ ਪੌਸ਼ਕ ਤੇ ਪੂਰਨ ਆਹਾਰ ਦੇ ਸਰੋਤਾਂ ਪ੍ਰਤੀ ਜਾਗਰੂਕਤਾ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ। ਸੰਪੂਰਾਨਾ ਅਭਿਆਨ ਤਹਿਤ ਜਿਹੜੇ 6 ਟੀਚਿਆਂ ਨੂੰ ਪੂਰਾ ਕਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ ਉਨ੍ਹਾਂ ਵਿੱਚ ਸਿਹਤ, ਪੋਸ਼ਣ, ਖੇਤੀਬਾੜੀ, ਸਿੱਖਿਆ, ਸਮਾਜਿਕ ਤਰੱਕੀ ਆਦਿ ਨਾਲ ਸਬੰਧਤ ਵੱਖ-ਵੱਖ ਮਹੱਤਵਪੂਰਨ ਕਾਰਜ ਸ਼ਾਮਲ ਹਨ। ਇਸ ਤਹਿਤ ਵੱਖ ਵੱਖ ਅਹਿਮ ਗਤੀਵਿਧੀਆਂ 30 ਸਤੰਬਰ 2024 ਤੱਕ ਚੱਲਣਗੀਆਂ। ਸਿੱਖਿਆ ਪਹਿਲੂ ਬਾਰੇ ਸੈਕੰਡਰੀ ਸਕੂਲਾਂ ਵਿੱਚ ਬਿਜਲੀ ਸਪਲਾਈ, ਵਿਦਿਆਰਥੀਆਂ ਨੂੰ ਪਾਠ ਪੁਸਤਕਾਂ ਵੰਡਣ ਦੇ ਕੰਮ ਨੂੰ ਪੂਰਾ ਕਰ ਲਿਆ ਗਿਆ ਹੈ।

Advertisement

Advertisement