For the best experience, open
https://m.punjabitribuneonline.com
on your mobile browser.
Advertisement

ਧਰਤੀ ਹੇਠਲਾ ਪਾਣੀ ਬਚਾਉਣ ਲਈ ਕੰਮ ਕਰ ਰਹੀ ਹੈ ਸਰਕਾਰ: ਰਾਏ

06:40 AM Aug 08, 2024 IST
ਧਰਤੀ ਹੇਠਲਾ ਪਾਣੀ ਬਚਾਉਣ ਲਈ ਕੰਮ ਕਰ ਰਹੀ ਹੈ ਸਰਕਾਰ  ਰਾਏ
ਪਾਈਪਲਾਈਨ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਲਖਵੀਰ ਸਿੰਘ ਰਾਏ ਤੇ ਹੋਰ। -ਫੋਟੋ: ਸੂਦ
Advertisement

ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 7 ਅਗਸਤ
ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੱਲੋਂ ਪਿੰਡ ਰਿਉਣਾ ਉੱਚਾ ਅਤੇ ਰਿਉਣਾ ਭੋਲਾ ਵਿੱਚ ਨਹਿਰੀ ਪਾਣੀ ਨੂੰ ਪਿੰਡਾਂ ਦੀਆਂ ਟੇਲਾਂ ਤੱਕ ਪਹੁੰਚਾਉਣ ਵਾਲੇ ਪ੍ਰਾਜੈਕਟ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਸੁਹਿਰਦ ਹੈ। ਸਰਕਾਰ ਨਹਿਰੀ ਪਾਣੀ ਨੂੰ ਪਿੰਡਾਂ ਦੀਆਂ ਤੇਲਾਂ ਤੱਕ ਪਹੁੰਚਾ ਰਹੀ ਹੈ। ਇਸੇ ਲੜੀ ਤਹਿਤ ਪਿੰਡ ਰਿਉਣਾ ਉੱਚਾ ਅਤੇ ਰਿਉਣਾ ਭੋਲਾ ਦੇ ਉਨ੍ਹਾਂ ਖੇਤਾਂ ਤੱਕ ਨਹਿਰੀ ਪਾਣੀ ਨੂੰ ਪਹੁੰਚਾਉਣ ਲਈ ਪਾਈਪਲਾਈਨ ਪਾਈ ਗਈ ਹੈ ਜੋ ਪਾਣੀ ਦੀ ਘਾਟ ਕਾਰਨ ਬੰਜਰ ਹੋ ਰਹੇ ਸਨ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਧਰਤੀ ਹੇਠਲਾ ਪਾਣੀ ਬਚਾਉਣਾ ਜ਼ਰੂਰੀ ਹੈ। ਉਹ ਤਾਂ ਹੀ ਬਚਾਇਆ ਜਾ ਸਕਦਾ ਹੈ, ਜੇ ਅਸੀਂ ਖੇਤੀ ਦੇ ਲਈ ਨਹਿਰੀ ਪਾਣੀ ਦੀ ਵਰਤੋਂ ਕਰੀਏ। ਸਰਕਾਰ ਵੱਲੋਂ ਇਸ ਮੁਹਿੰਮ ਨੂੰ ਸ਼ੁਰੂ ਕੀਤਾ ਗਿਆ ਹੈ ਜਿਸ ਵਿੱਚ ਸਾਰਿਆਂ ਨੂੰ ਇਕਜੁੱਟ ਹੋ ਕੇ ਇਸ ਦਾ ਹਿੱਸਾ ਬਣਨਾ ਚਾਹੀਦਾ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਕਹਿਣੀ ਅਤੇ ਕਰਨੀ ਦੀ ਪੱਕੀ ਹੈ, ਜੋ ਵਾਅਦਾ ਕਰਦੀ ਹੈ ਉਸ ਨੂੰ ਪੂਰਾ ਕਰਦੀ ਹੈ।
ਜਗਜੀਤ ਸਿੰਘ ਰਿਉਣਾ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡਾ ਨੂੰ ਨਹਿਰੀ ਪਾਣੀ ਦਾ ਮੋਘਾ ਦਿੱਤਾ ਗਿਆ ਹੈ। ਇਸ ਮੰਤਵ ਲਈ ਕਰੀਬ 12 ਲੱਖ ਦੀ ਲਾਗਤ ਨਾਲ ਇਕ ਕਿਲੋਮੀਟਰ ਦੇ ਕਰੀਬ ਪਾਈਪਲਾਈਨ ਪਾਈ ਗਈ ਹੈ। ਇਸ ਉਪਰਾਲੇ ਲਈ ਉਨ੍ਹਾਂ ਸਰਕਾਰ ਅਤੇ ਹਲਕਾ ਵਿਧਾਇਕ ਦਾ ਧੰਨਵਾਦ ਕੀਤਾ। ਇਸ ਮੌਕੇ ਮਾਨਵ ਟਿਵਾਣਾ, ਦੀਪ ਕੁਮਾਰ ਸਾਬਕਾ ਸਰਪੰਚ, ਲਖਵਿੰਦਰ ਸਿੰਘ ਫੌਜੀ, ਮਦਨ ਗੋਪਾਲ, ਕਰਨੈਲ ਸਿੰਘ, ਸੁਖਵਿੰਦਰ ਸਿੰਘ, ਸੁਰਜੀਤ ਸਿੰਘ, ਜਸਵਿੰਦਰ ਸਿੰਘ ਰਿਉਣਾ ਭੋਲਾ, ਰਮੇਸ਼ ਕੁਮਾਰ, ਸੰਤ ਸਿੰਘ, ਜੀਤਾ ਰਾਮ ਅਤੇ ਬਾਬੂ ਰਾਮ ਆਦਿ ਹਾਜ਼ਰ ਸਨ।

Advertisement

Advertisement
Advertisement
Author Image

Advertisement